
ਜੇਲ੍ਹ ਭੇਜਣ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ ਵਿਚ ਹੋਇਆ ਖ਼ੁਲਾਸਾ
ਅੰਮ੍ਰਿਤਸਰ : ਬੀਤੇ ਦਿਨ ਅਜਨਾਲਾ ਕਾਂਡ ਦੇ ਵਿਚ 11 ਅਰੋਪੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਨ੍ਹਾਂ ਵਿਚੋਂ ਦੋ ਦੇ ਐਚ.ਆਈ.ਵੀ. ਪਾਜ਼ਿਟਿਵ ਹੋਣ ਦੀ ਖਬਰ ਮਿਲੀ ਹੈ। ਇਨ੍ਹਾਂ ਵਿਚੋਂ ਇੱਕ ਦਾ ਨਾਮ ਭੁਪਿੰਦਰ ਸਿੰਘ ਉਰਫ ਸ਼ੇਰੂ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਜਨਾਲਾ ਘਟਨਾਕ੍ਰਮ ਮਾਮਲੇ ਵਿਚ 10 ਦਾ ਪੁਲਿਸ ਰਿਮਾਂਡ ਖ਼ਤਮ ਹੋਇਆ ਸੀ ਅਤੇ ਇੱਕ ਹੋਰ ਸੁਖਮਨ ਸਿੰਘ ਸਮੇਤ ਕੁੱਲ 11 ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ 10 ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਜਦਕਿ ਸੁਖਮਨ ਸਿੰਘ ਨੂੰ ਪੁਲਿਸ ਰਿਮਾਂਡ 'ਤੇ ਭੇਜਿਆ ਸੀ।
ਹੁਣ ਇਹ ਖਬਰ ਸਾਹਮਣੇ ਆਈ ਹੈ ਕਿ ਇਨ੍ਹਾਂ ਵਿਚੋਂ ਦੋ ਵਿਅਕਤੀ ਐਚ.ਆਈ.ਵੀ. ਪਾਜ਼ਿਟਿਵ ਹਨ। ਅਸਲ ਵਿੱਚ ਜੇਲ੍ਹ ਜਾਣ ਤੋਂ ਪਹਿਲਾਂ ਜਦੋਂ ਇਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ ਤਾਂ 2 ਕੈਦੀਆਂ ਦੇ HIV ਪਾਜ਼ਿਟਿਵ ਹੋਣ ਦੀ ਜਾਣਕਾਰੀ ਮਿਲੀ।