ਬਠਿੰਡਾ ਕੇਂਦਰੀ ਜੇਲ੍ਹ 'ਚ ਪਹੁੰਚਾਇਆ ਜਾ ਰਿਹਾ ਨਸ਼ਾ,  ਕੌਰੀਡੋਰ 'ਚ ਸੁੱਟਿਆ ਗਿਆ ਚਿੱਟਾ ਤੇ ਨਸ਼ੀਲੇ ਕੈਪਸੂਲ 
Published : Mar 26, 2023, 7:15 pm IST
Updated : Mar 26, 2023, 7:15 pm IST
SHARE ARTICLE
Bathinda Central Jail
Bathinda Central Jail

ਇਹ ਨਸ਼ੀਲਾ ਪਦਾਰਥ 23 ਮਾਰਚ ਨੂੰ ਜੇਲ੍ਹ ਅੰਦਰ ਸੁੱਟਿਆ ਗਿਆ ਸੀ। ਇਸ ਤੋਂ ਬਾਅਦ ਡਿਊਟੀ 'ਤੇ ਮੌਜੂਦ ਸਟਾਫ਼ ਵੱਲੋਂ ਇਸ ਨੂੰ ਬਰਾਮਦ ਕਰ ਲਿਆ ਗਿਆ।

 ਬਠਿੰਡਾ - ਪੰਜਾਬ ਦੀਆਂ ਜੇਲ੍ਹਾਂ ਵਿਚ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇੱਥੋਂ ਤੱਕ ਕਿ ਜੇਲ੍ਹ ਅੰਦਰੋਂ ਗੈਂਗਸਟਰ ਦੀ ਇੰਟਰਵਿਊ ਵੀ ਜਨਤਕ ਹੋ ਚੁੱਕੀ ਹੈ। ਹੁਣ ਇੱਕ ਵਾਰ ਫਿਰ ਬਠਿੰਡਾ ਜੇਲ੍ਹ ਵਿਚ ਨਸ਼ਾ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਇਹ ਨਸ਼ੀਲਾ ਪਦਾਰਥ ਜੇਲ੍ਹ ਪ੍ਰਸ਼ਾਸਨ ਵੱਲੋਂ ਬਰਾਮਦ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਦਰਅਸਲ, ਬਠਿੰਡਾ ਕੇਂਦਰੀ ਜੇਲ੍ਹ ਦੇ ਬਾਹਰੋਂ ਕਿਸੇ ਵਿਅਕਤੀ ਨੇ ਜੇਲ੍ਹ (ਲਾਂਘੇ) ਦੇ ਅੰਦਰ ਨਸ਼ੀਲੇ ਪਦਾਰਥ ਸੁੱਟੇ ਸਨ। ਇਸ ਵਿਚ 145 ਨਸ਼ੀਲੇ ਕੈਪਸੂਲ ਤੋਂ ਇਲਾਵਾ ਚਿੱਟਾ ਅਤੇ ਐਲ-ਆਰਜੀਨਾਈਨ ਸਮੇਤ ਜ਼ਰਦਾ ਦੇ 40 ਪੈਕੇਟ ਸ਼ਾਮਲ ਹਨ। ਜੇਲ੍ਹ ਪ੍ਰਬੰਧਕਾਂ ਅਨੁਸਾਰ ਇਹ ਨਸ਼ੀਲਾ ਪਦਾਰਥ 23 ਮਾਰਚ ਨੂੰ ਜੇਲ੍ਹ ਅੰਦਰ ਸੁੱਟਿਆ ਗਿਆ ਸੀ। ਇਸ ਤੋਂ ਬਾਅਦ ਡਿਊਟੀ 'ਤੇ ਮੌਜੂਦ ਸਟਾਫ਼ ਵੱਲੋਂ ਇਸ ਨੂੰ ਬਰਾਮਦ ਕਰ ਲਿਆ ਗਿਆ।

ਬਠਿੰਡਾ ਜੇਲ੍ਹ ਪ੍ਰਬੰਧਕਾਂ ਦੀ ਸ਼ਿਕਾਇਤ ’ਤੇ ਥਾਣਾ ਕੈਂਟ ਦੀ ਪੁਲੀਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰ ਹੁਣ ਤੱਕ ਜੇਲ੍ਹ ਅੰਦਰ ਨਸ਼ਾ ਸੁੱਟਣ ਵਾਲੇ ਵਿਅਕਤੀ ਦਾ ਸੁਰਾਗ ਨਹੀਂ ਮਿਲਿਆ ਹੈ। ਫਿਲਹਾਲ ਪੁਲਿਸ ਇਸ ਗੱਲ ਦਾ ਵੀ ਪਤਾ ਨਹੀਂ ਲਗਾ ਸਕੀ ਹੈ ਕਿ ਇਹ ਨਸ਼ਾ ਜੇਲ੍ਹ ਦੀ ਕਿਹੜੀ ਬੈਰਕ ਦੇ ਕੈਦੀ ਲਈ ਸੁੱਟਿਆ ਗਿਆ ਸੀ। ਉਂਜ, ਬਠਿੰਡਾ ਕੇਂਦਰੀ ਜੇਲ੍ਹ ਉੱਚ ਸੁਰੱਖਿਆ ਵਾਲੀ ਜੇਲ੍ਹ ਹੈ।

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement