ਮੀਤ ਹੇਅਰ ਵੱਲੋਂ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ
Published : Mar 26, 2023, 7:26 pm IST
Updated : Mar 26, 2023, 7:26 pm IST
SHARE ARTICLE
PHOTO
PHOTO

ਸਿਫ਼ਤ ਕੌਰ ਸਮਰਾ ਨੇ 403.9 ਅੰਕ ਹਾਸਲ ਕੀਤੇ

 

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ।

ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ 'ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਫ਼ਤ ਕੌਰ ਸਮਰਾ ਦੀ ਪ੍ਰਾਪਤੀ ਇਸ ਵਚਨਬੱਧਤਾ ਦੀ ਗਵਾਹੀ ਭਰਦੀ ਹੈ।

ਜ਼ਿਕਰਯੋਗ ਹੈ ਕਿ ਸਿਫ਼ਤ ਕੌਰ ਸਮਰਾ ਨੇ 403.9 ਅੰਕ ਹਾਸਲ ਕੀਤੇ ਜਦਕਿ ਚਾਂਦੀ ਦਾ ਤਗ਼ਮਾ ਜੇਤੂ ਚੈੱਕ ਗਣਰਾਜ ਦੀ ਅਨੇਤਾ ਬ੍ਰਾਬਕੋਵਾ ਨੇ 411.3 ਅੰਕ ਅਤੇ ਸੋਨ ਤਗ਼ਮਾ ਜੇਤੂ ਚੀਨ ਦੀ ਕਿਓਨਗਿਊ ਝਾਂਗ ਨੇ 414.7 ਅੰਕ ਹਾਸਲ ਕੀਤੇ।

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement