
ਜਾਣਕਾਰੀ ਅਨੁਸਾਰ ਮ੍ਰਿਤਕ ਸ਼ਰਾਬ ਪੀਣ ਦਾ ਸੀ ਆਦੀ
ਅਬੋਹਰ: ਅਬੋਹਰ ਦੀ ਨਵੀਂ ਅਨਾਜ ਮੰਡੀ 'ਚ ਰਹਿਣ ਵਾਲੇ ਰਿਕਸ਼ਾ ਚਾਲਕ ਦੀ ਲਾਸ਼ ਮਿਲੀ ਹੈ। ਉਸ ਦੀ ਪਛਾਣ ਪ੍ਰੇਮ ਨਗਰ ਗਲੀ ਨੰਬਰ 6 ਦੇ ਰਹਿਣ ਵਾਲੇ ਸੋਨੂੰ ਵਜੋਂ ਹੋਈ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।
ਇਹ ਵੀ ਪੜ੍ਹੋ:ਅਸਮਾਨੀ ਬਿਜਲੀ ਦਾ ਕਹਿਰ: ਉੱਤਰਕਾਸ਼ੀ 'ਚ ਬਿਜਲੀ ਡਿੱਗਣ ਕਾਰਨ 300 ਤੋਂ ਵੱਧ ਭੇਡਾਂ-ਬੱਕਰੀਆਂ ਦੀ ਮੌਤ
ਜਾਣਕਾਰੀ ਅਨੁਸਾਰ ਸੋਨੂੰ (40) ਰਿਕਸ਼ਾ ਚਲਾਉਂਦਾ ਸੀ ਅਤੇ ਨਵੀਂ ਅਨਾਜ ਮੰਡੀ ਵਿੱਚ ਰਹਿੰਦਾ ਸੀ। ਉਹ ਸ਼ਰਾਬ ਦਾ ਆਦੀ ਸੀ। ਉਸ ਨੂੰ ਦੌਰੇ ਵੀ ਪੈਂਦੇ ਸਨ। ਐਤਵਾਰ ਸਵੇਰੇ ਉਹ ਮੰਜੇ ਦੇ ਪਿਆ ਮਿਲਿਆ। ਲੋਕਾਂ ਦੁਆਰਾ ਨਰ ਸੇਵਾ ਸੰਮਤੀ ਨੂੰ ਸੂਚਿਤ ਕਰਨ 'ਤੇ ਸੋਨੂੰ ਗਰੋਵਰ ਅਤੇ ਬਿੱਟੂ ਨਰੂਲਾ ਮੌਕੇ 'ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ:ਚੰਬਾ 'ਚ ਨਾਲੇ 'ਚ ਡਿੱਗਿਆ ਟਰਾਲਾ, ਡਰਾਈਵਰ ਦੀ ਮੌਤ, ਪਠਾਨਕੋਟ ਦਾ ਰਹਿਣ ਵਾਲਾ ਸੀ ਮ੍ਰਿਤਕ
ਸਿਟੀ ਥਾਣਾ ਇੰਚਾਰਜ ਪਰਮਜੀਤ ਕੰਬੋਜ ਮੌਕੇ ’ਤੇ ਪੁੱਜੇ। ਪੁਲਿਸ ਨੇ ਜਾਂਚ ਕਰਕੇ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ। ਮ੍ਰਿਤਕ ਦੇ ਭਰਾ ਰਾਕੇਸ਼ ਕੁਮਾਰ ਦੇ ਬਿਆਨਾਂ ’ਤੇ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।