
ਸ਼ਿਕਾਇਤ ਮਿਲਣ ਤੋਂ ਬਾਅਦ 100 ਮਿੰਟਾਂ ਦੇ ਅੰਦਰ-ਅੰਦਰ ਕੀਤਾ ਜਾਵੇਗਾ ਸ਼ਿਕਾਇਤ ਦਾ ਹੱਲ
Punjab News: ਚੰਡੀਗੜ੍ਹ- ਚੋਣ ਕਮਿਸ਼ਨ ਹੁਣ ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਵਸਤਾਂ ਜਾਂ ਕਾਲੇ ਧਨ, ਸੋਨੇ ਅਤੇ ਚਾਂਦੀ ਦੇ ਬਿਸਕੁਟ ਆਦਿ ਦੀ ਵੰਡ ਨਾਲ ਸਬੰਧਤ 24 ਘੰਟੇ ਸ਼ਿਕਾਇਤਾਂ ਦੀ ਸੁਣਵਾਈ ਕਰੇਗਾ। ਇਸ ਲਈ ਕਮਿਸ਼ਨ ਵੱਲੋਂ ਚੰਡੀਗੜ੍ਹ ਵਿਚ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਜਿੱਥੇ ਅਜਿਹੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ। ਕੰਟਰੋਲ ਰੂਮ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤੇ ਗਏ ਹਨ।
ਇਸ ਕੰਮ ਲਈ ਚੋਣ ਕਮਿਸ਼ਨ ਵੱਲੋਂ ਦੋ ਵਿਸ਼ੇਸ਼ ਨੰਬਰ ਸ਼ੁਰੂ ਕੀਤੇ ਗਏ ਹਨ। ਇਹ ਨੰਬਰ ਟੋਲ ਫ੍ਰੀ ਹੈ। ਇਸ ਦੇ ਲਈ ਲੋਕਾਂ ਨੂੰ 1800-180-2141 ਅਤੇ ਮੋਬਾਈਲ ਨੰਬਰ 7589166713 'ਤੇ ਕਾਲ ਕਰਨੀ ਹੋਵੇਗੀ। ਇਨ੍ਹਾਂ ਰਾਹੀਂ ਕੋਈ ਵੀ ਵਿਅਕਤੀ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਜ਼ਿਲ੍ਹੇ ਅੰਦਰ ਨਕਦੀ, ਸਰਾਫਾ ਅਤੇ ਹੋਰ ਕੀਮਤੀ ਚੀਜ਼ਾਂ ਦੀ ਵੰਡ ਸਬੰਧੀ ਇਨਕਮ ਟੈਕਸ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ।
ਚੋਣ ਕਮਿਸ਼ਨ ਦੀਆਂ ਟੀਮਾਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਪੂਰੀ ਤਰ੍ਹਾਂ ਸਰਗਰਮ ਹਨ। ਇਹ ਟੀਮਾਂ ਹਰ ਸਥਿਤੀ 'ਤੇ ਨਜ਼ਰ ਰੱਖ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕੋਲ ਜੋ ਵੀ ਇਨਪੁਟ ਆਉਂਦਾ ਹੈ, ਪਹਿਲ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸੀਵਿਜਿਲ ਸਮੇਤ ਹੋਰ ਮੋਬਾਈਲ ਐਪਸ 'ਤੇ ਮਿਲਣ ਵਾਲੀਆਂ ਸ਼ਿਕਾਇਤਾਂ 'ਤੇ ਵੀ ਸੁਣਵਾਈ ਕੀਤੀ ਜਾ ਰਹੀ ਹੈ। ਨਾਲ ਹੀ 100 ਮਿੰਟਾਂ ਵਿੱਚ ਨਿਪਟਾਰਾ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਸ਼ਰਾਬ ਅਤੇ ਨਸ਼ਾ ਤਸਕਰਾਂ 'ਤੇ ਵੀ ਵਿਸ਼ੇਸ਼ ਨਜ਼ਰ ਹੈ।
(For more news apart from 'EC's eye on gifts of black money in Punjab news in punjabi' stay tuned to Rozana Spokesman)