Gurdaspur Accident News: ਗੁਰਦਾਸਪੁਰ 'ਚ ਵੱਡੀ ਵਾਰਦਾਤ, ਭਰੇ ਬਾਜ਼ਾਰ ਵਿਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ

By : GAGANDEEP

Published : Mar 26, 2024, 11:53 am IST
Updated : Mar 26, 2024, 11:53 am IST
SHARE ARTICLE
The youth was stabbed to death Gurdaspur Accident News in punjabi
The youth was stabbed to death Gurdaspur Accident News in punjabi

Gurdaspur Accident News: ਨੌਜਵਾਨ ਬਾਜ਼ਾਰ ਤੋਂ ਘਰ ਜਾ ਰਿਹਾ ਸੀ, ਮੁਲਜ਼ਮਾਂ ਨੇ ਲੁੱਟ ਦੀ ਨੀਅਤ ਨਾਲ ਕੀਤਾ ਹਮਲਾ

The youth was stabbed to death Gurdaspur Accident News in punjabi : ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਖੋਕੇ ਟਾਹਲੀ ਸਾਹਿਬ ਵਿਖੇ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿਤਾ ਗਿਆ। ਜਾਣਕਾਰੀ ਅਨੁਸਾਰ ਨੌਜਵਾਨ ਰਾਜੂ ਮਸੀਹ ਪੁੱਤਰ ਬੀਰ ਮਸੀਹ ਵਾਸੀ ਡੇਰਾ ਬਾਬਾ ਨਾਨਕ ਆਪਣੇ ਭਰਾ ਸਮੇਤ ਕੁਝ ਸਾਮਾਨ ਲੈਣ ਲਈ ਡੇਰਾ ਬਾਬਾ ਨਾਨਕ ਆਇਆ ਸੀ। ਜਦੋਂ ਉਹ ਰਸਤੇ 'ਚ ਜਾ ਰਹੇ ਸਨ ਤਾਂ ਗੁਰਜੀਤ ਸਿੰਘ ਨਾਂ ਦੇ ਵਿਅਕਤੀ, ਜੋ ਕਿ ਪਿੰਡ ਚੰਦੂ ਨਗਲ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ, ਨੇ ਲੁੱਟ ਦੀ ਨੀਅਤ ਨਾਲ ਰਾਜੂ ਮਸੀਹ 'ਤੇ ਤੇਜ਼ਧਾਰ ਚਾਕੂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ: Madhya Pradesh Accident: ਸ਼ਰਾਬ ਦੇ ਨਸ਼ੇ 'ਚ ਗੱਡੀ ਚਲਾ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਦਰਖੱਤ ਨਾਲ ਟਕਰਾਈ ਕਾਰ, 3 ਦੀ ਹੋਈ ਮੌਤ

ਜਦੋਂ ਉਸ ਦਾ ਭਰਾ ਉਸ ਨੂੰ ਬਚਾਉਣ ਲਈ ਅੱਗੇ ਆਇਆ ਤਾਂ ਹਮਲਾਵਰ ਨੇ ਉਸ ਨੂੰ ਵੀ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਬੀਰ ਮਸੀਹ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਹੀ ਕਿਸੇ ਵਿਅਕਤੀ ਨੇ ਸੂਚਨਾ ਦਿਤੀ ਕਿ ਉਨ੍ਹਾਂ ਦੇ ਲੜਕਿਆਂ ਨੂੰ ਕਿਸੇ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਹੈ ਅਤੇ ਨੇੜਲੇ ਪਿੰਡ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ: Mumbai billionaires News: ਮੁੰਬਈ ਬਣੀ ਏਸ਼ੀਆ ਦੀ ਪਹਿਲੀ ਅਰਬਪਤੀਆਂ ਦੀ ਰਾਜਧਾਨੀ, ਸ਼ਹਿਰ 'ਚ ਰਹਿੰਦੇ 92 ਅਰਬਪਤੀ

ਜਦੋਂ ਉਹ ਆਪਣੇ ਪਰਿਵਾਰ ਸਮੇਤ ਹਸਪਤਾਲ ਪੁੱਜੇ ਤਾਂ ਰਾਜੂ ਮਸੀਹ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਅਤੇ ਉਸ ਦਾ ਦੂਜਾ ਲੜਕਾ ਗੰਭੀਰ ਜ਼ਖ਼ਮੀ ਹੈ ਅਤੇ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ, ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਮਲਾਵਰ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ  ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਮਾਮਲੇ ਸਬੰਧੀ ਡੇਰਾ ਬਾਬਾ ਨਾਨਕ ਦੇ ਡੀਐਸਪੀ ਰਿਪੁਤਪਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਖ਼ਮੀ ਲੜਕੇ ਤੋਂ ਪੁੱਛਗਿੱਛ ਕੀਤੀ ਅਤੇ ਪਿੰਡ ਚੰਦੂ ਨੱਗਲ ਦੇ ਰਹਿਣ ਵਾਲੇ ਗੁਰਜੀਤ ਸਿੰਘ ਨਾਮਕ ਵਿਅਕਤੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾਈਆਂ। ਉਸ ਨੂੰ ਫੜਨ ਲਈ ਉਸ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮ੍ਰਿਤਕ ਰਾਜੂ ਮਸੀਹ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

(For more news apart from 'Heavy collision between car and truck in Fazilka news' stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement