Punjab News: ਲੁਧਿਆਣਾ 'ਚ ਵੀਜ਼ਾ ਨਾ ਲੱਗਣ ਕਾਰਨ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ
Published : Mar 26, 2024, 4:01 pm IST
Updated : Mar 26, 2024, 4:01 pm IST
SHARE ARTICLE
Youth shot himself due to not getting a visa in Ludhiana
Youth shot himself due to not getting a visa in Ludhiana

ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ ਨੌਜਵਾਨ

Punjab News: ਜ਼ਿਲ੍ਹਾ ਲੁਧਿਆਣਾ ਵਿਚ ਵਿਦੇਸ਼ ਜਾਣ ਲਈ ਵੀਜ਼ਾ ਨਾ ਲੱਗਣ ਤੋਂ ਪਰੇਸ਼ਾਨ ਇਕ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹਤਿਆ ਕਰ ਲਈ।

ਮ੍ਰਿਤਕ ਜਸਵੀਰ ਸਿੰਘ ਦੀ ਉਮਰ ਕਰੀਬ 34 ਸਾਲ ਸੀ ਅਤੇ ਉਸ ਦੀ ਇਕ ਬੇਟੀ ਵੀ ਹੈ। ਜਾਂਚ ਅਫਸਰ ਏਐਸਆਈ ਪਰਮਜੀਤ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ 2.30 ਵਜੇ ਘਟਨਾ ਸਬੰਧੀ ਸੂਚਨਾ ਮਿਲੀ ਸੀ ਕਿ ਮਿਲਰਗੰਜ ਇਲਾਕੇ ਵਿਚ ਕਿਸੇ ਨੌਜਵਾਨ ਵਲੋਂ ਖੁਦ ਨੂੰ ਗੋਲੀ ਮਾਰ ਕੇ ਆਤਮ ਹਤਿਆ ਕਰ ਲਈ ਗਈ ਹੈ।

ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਵੀਜ਼ਾ ਨਾ ਲੱਗਣ ਕਾਰਨ ਜਸਵੀਰ ਸਿੰਘ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ ਅਤੇ ਇਸੇ ਤਣਾਅ ਦੇ ਚਲਦਿਆਂ ਉਸ ਨੇ ਇਹ ਕਦਮ ਚੁੱਕਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

(For more Punjabi news apart from Youth shot himself due to not getting a visa in Ludhiana, stay tuned to Rozana Spokesman)

 

Tags: ludhiana

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement