
Punjab Budget 2025-26 : ਖੇਡਦਾ ਪੰਜਾਬ, ਬਦਲਦਾ ਪੰਜਾਬ’ ਤਹਿਤ ਸ਼ੁਰੂ ਕੀਤੀ ਮੈਗਾ ਸਪੋਰਟਸ ਪਹਿਲ ਕਦਮੀ
3 thousand indoor stadiums will be built across Punjab: Harpal Cheema Punjab Budget News in Punjabi : ਚੰਡੀਗੜ੍ਹ : ਪੰਜਾਬ ਵਿਧਾਨ ਸਭਾ ’ਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਇਤਿਹਾਸ ’ਚ ਪਹਿਲੀ ਵਾਰ ਇਕ ਮੈਗਾ ਸਪੋਰਟਸ ਪਹਿਲ ਕਦਮੀ ਕੀਤੀ ਜਾ ਰਹੀ ਹੈ ਜਿਸ ਦਾ ਨਾਂਅ ‘ਖੇਡਦਾ ਪੰਜਾਬ, ਬਦਲਦਾ ਪੰਜਾਬ’ ਰਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਦ੍ਰਿੜ ਵਿਸ਼ਵਾਸ ਹੈ ਕਿ ਆਉਣ ਵਾਲੇ ਸਾਲ ’ਚ ਸਾਡੀਆਂ ਕੋਸ਼ਿਸ਼ਾਂ ਪੰਜਾਬ ਨੂੰ ਖੇਡਾਂ ਦੇ ਉੱਤਮ ਕੇਂਦਰ ਵਜੋਂ ਸਥਾਪਤ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਤਹਿਤ ਹਰ ਪਿੰਡ ਵਿਚ ਖੇਡ ਦੇ ਮੈਦਾਨ ਅਤੇ ਜਿੰਮ ਬਣਾਏ ਜਾਣਗੇ। ਇਨ੍ਹਾਂ ਵਿਚ ਰਨਿੰਗ ਟਰੈਕ, ਸੋਲਰ ਲਾਈਟਾਂ ਅਤੇ ਹੋਰ ਸਹੂਲਤਾਂ ਹੋਣਗੀਆਂ। ਅਸੀਂ ਇਸ ਵਿਚ ਸਾਰੀਆਂ ਖੇਡਾਂ ਸ਼ੁਰੂ ਕਰਾਂਗੇ।
ਚੀਮਾ ਨੇ ਕਿਹਾ ਕਿ ਪੰਜਾਬ ਭਰ ਵਿਚ 3 ਹਜ਼ਾਰ ਇਨਡੋਰ ਜਿੰਮ ਬਣਾਏ ਜਾਣਗੇ। ਇਸ ਲਈ ਸਰਕਾਰ 979 ਕਰੋੜ ਰੁਪਏ ਦਾ ਬਜਟ ਦੇਵੇਗੀ।