Barnala News: ਬਰਨਾਲਾ 'ਚ ਮਾਂ ਨੇ ਬੱਚੀ ਨੂੰ ਨਹਿਰ 'ਚ ਦਿੱਤਾ ਧੱਕਾ, ਹੋਈ ਮੌਤ
Published : Mar 26, 2025, 3:14 pm IST
Updated : Mar 26, 2025, 3:14 pm IST
SHARE ARTICLE
Barnala kubba village mother throws daughter canal
Barnala kubba village mother throws daughter canal

ਧੀ ਨੂੰ ਸੁੱਟਣ ਮਗਰੋਂ ਆਪ ਵੀ ਨਹਿਰ ਵਿਚ ਮਾਰੀ ਛਾਲ, ਲੋਕਾਂ ਨੇ ਸੁਰੱਖਿਅਤ ਕੱਢਿਆ ਬਾਹਰ

Barnala kubba village mother throws daughter canal: ਬਰਨਾਲਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਕੁੱਬਾ 'ਚ ਪਰਿਵਾਰਕ ਝਗੜੇ ਤੋਂ ਪਰੇਸ਼ਾਨ ਇਕ ਔਰਤ ਨੇ ਆਪਣੀ 5 ਸਾਲਾ ਬੇਟੀ ਗੁਰਨੂਰ ਕੌਰ ਨੂੰ ਨਹਿਰ 'ਚ ਸੁੱਟ ਕੇ ਖੁਦ ਵੀ ਛਾਲ ਮਾਰ ਦਿੱਤੀ। ਆਸ-ਪਾਸ ਦੇ ਲੋਕਾਂ ਨੇ ਮਾਂ-ਧੀ ਨੂੰ ਨਹਿਰ 'ਚੋਂ ਬਾਹਰ ਕੱਢਿਆ। ਦੋਵਾਂ ਨੂੰ ਤੁਰੰਤ ਬਰਨਾਲਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ।

 ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਮਾਂ ਦੀ ਜਾਨ ਬਚ ਗਈ। ਪੁਲਿਸ ਨੇ ਔਰਤ ਨੂੰ ਗ੍ਰਿਫਤਾਰ ਕਰ ਕੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਥਾਣਾ ਧਨੌਲਾ ਦੇ ਐਸਐਚਓ ਲਖਵੀਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਪਿੰਡ ਦੇ ਸਰਪੰਚ ਹਰਦੇਵ ਸਿੰਘ ਨੂੰ ਮਿਲੀ ਸੀ।

ਜਾਂਚ ਵਿੱਚ ਸਾਹਮਣੇ ਆਇਆ ਕਿ ਔਰਤ ਦਾ ਆਪਣੇ ਪਤੀ ਬਾਰੂ ਸਿੰਘ ਨਾਲ ਘਰੇਲੂ ਝਗੜਾ ਚੱਲ ਰਿਹਾ ਸੀ। ਇਸ ਕਾਰਨ ਉਹ ਅਕਸਰ ਆਪਣੇ ਪੇਕੇ ਘਰ ਚਲੀ ਸੀ। ਪੁਲਿਸ ਨੇ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ’ਤੇ ਔਰਤ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਦੋਸ਼ੀ ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਬੱਚੀ ਦਾ ਸਸਕਾਰ ਕੀਤਾ ਜਾਵੇਗਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement