Punjab Budget News 2025-26 : ਪੰਜਾਬ ਬਜਟ ਦੌਰਾਨ ਮੋਹਾਲੀ ਵਾਸੀਆਂ ਲਈ ਹੋਇਆ ਵੱਡਾ ਐਲਾਨ
Published : Mar 26, 2025, 1:33 pm IST
Updated : Mar 26, 2025, 1:33 pm IST
SHARE ARTICLE
Big announcement for Mohali residents during Punjab Budget Latest News in Punjabi
Big announcement for Mohali residents during Punjab Budget Latest News in Punjabi

ਸ਼ਹਿਰਾਂ 'ਚ ਵਿਸ਼ਵ ਪਧਰੀ ਸੜਕਾਂ ਬਣਾਉਣ ਦਾ ਲਿਆ ਇਤਿਹਾਸਕ ਫ਼ੈਸਲਾ 

Big announcement for Mohali residents during Punjab Budget Latest News in Punjabi : ਮੋਹਾਲੀ/ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਅੱਜ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ। ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਲਈ ਵੱਡਾ ਐਲਾਨ ਕੀਤਾ ਹੈ। ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਭਰ ਦੇ ਸ਼ਹਿਰਾਂ 'ਚ ਵਿਸ਼ਵ ਪੱਧਰੀ ਸੜਕਾਂ ਬਣਾਉਣ ਦਾ ਇਤਿਹਾਸਕ ਫ਼ੈਸਲਾ ਲਿਆ ਹੈ। ਪਹਿਲੇ ਪੜਾਅ 'ਚ ਅਸੀਂ ਅਗਲੇ ਸਾਲ 'ਚ 4 ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਐੱਸ. ਏ. ਐੱਸ. ਨਗਰ ਮੋਹਾਲੀ 'ਚ ਕਰੀਬ 50 ਕਿਲੋਮੀਟਰ ਵਿਸ਼ਵ ਪਧਰੀ ਸੜਕਾਂ ਦਾ ਨਿਰਮਾਣ ਕਰਾਂਗੇ। 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਡਿਜ਼ਾਇਨ ਕਰਨ ਲਈ ਪੰਜਾਬ ਅਤੇ ਭਾਰਤ ਦੇ ਚੋਟੀ ਦੇ ਆਰਕੀਟੈਕਟਾਂ ਨੂੰ ਸ਼ਾਮਲ ਕਰਾਂਗੇ ਅਤੇ ਬਾਅਦ 'ਚ ਠੇਕੇਦਾਰਾਂ ਨੂੰ ਨਿਯੁਕਤ ਕਰਾਂਗੇ, ਜੋ 10 ਸਾਲਾਂ ਦੀ ਮਿਆਦ ਲਈ ਇਨ੍ਹਾਂ ਸੜਕਾਂ ਦਾ ਨਿਰਮਾਣ ਅਤੇ ਸਾਂਭ-ਸੰਭਾਲ ਵੀ ਕਰਨਗੇ।

ਚੀਮਾ ਨੇ ਕਿਹਾ ਕਿ ਸੜਕਾਂ 'ਤੇ ਬਿਜਲੀ ਦੀਆਂ ਲਾਈਨਾਂ, ਸਟਰੀਟ ਲਾਈਟਾਂ, ਪਾਣੀ ਦੀ ਸਪਲਾਈ ਦੀਆਂ ਲਾਈਨਾਂ, ਬੱਸ ਸਟੈਂਡ, ਦਰੱਖ਼ਤ ਆਦਿ ਬਹੁਤ ਸਾਰੀਆਂ ਸੇਵਾਵਾਂ ਵਧੀਆ ਢੰਗ ਨਾਲ ਦਿੱਤੀਆਂ ਗਈਆਂ ਹਨ, ਜੋ ਲੋਕਾਂ ਅਤੇ ਵਾਹਨਾਂ ਦੇ ਵਹਾਅ ਨੂੰ ਰੋਕਦੀਆਂ ਹਨ। ਅਸੀਂ ਸਾਰੀਆਂ ਸੇਵਾਵਾਂ ਦੀ ਇਕਸਾਰਤਾ ਨੂੰ ਯਕੀਨੀ ਬਣਾਵਾਂਗੇ ਤਾਂ ਜੋ ਉਹ ਸੋਹਣੇ ਅਤੇ ਇਕਸਾਰ ਢੰਗ ਨਾਲ ਸੜਕਾਂ ਅਤੇ ਗਲੀਆਂ 'ਤੇ ਮੌਜੂਦ ਹੋਣ। ਇਨ੍ਹਾਂ ਸੜਕਾਂ ਦੀ ਕੁੱਲ੍ਹ ਪ੍ਰਾਜੈਕਟ ਲਾਗਤ 140 ਕਰੋੜ ਹੋਣ ਦਾ ਅਨੁਮਾਨ ਹੈ।

ਉਥੇ ਹੀ ਵਿੱਤ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਬੱਤੀ ਗੁੱਲ ਵਾਲਾ ਨਹੀਂ ਸਗੋਂ ਰੌਸ਼ਨੀਆਂ ਵਾਲਾ ਪੰਜਾਬ ਹੋਵੇਗਾ। ਪੰਜਾਬ ਵਿੱਚ 2.5 ਲੱਖ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਇਹ ਸਟਰੀਟ ਲਾਈਟਾਂ ਲੋਕਾਂ ਦੇ ਘਰੇਲੂ ਕੁਨੈਕਸ਼ਨਾਂ ਦੀ ਵਰਤੋਂ ਕਰਕੇ ਲਗਾਈਆਂ ਜਾਣਗੀਆਂ। ਲੋਕ ਇਸ ਦਾ ਬਿੱਲ ਨਹੀਂ ਦੇਣਗੇ। ਬਿੱਲ ਵਿਚੋਂ ਬਹੁਤ ਸਾਰੀਆਂ ਯੂਨਿਟਾਂ ਕੱਟੀਆਂ ਜਾਣਗੀਆਂ। 300 ਯੂਨਿਟ ਮੁਫ਼ਤ ਬਿਜਲੀ ਲਈ 7,614 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement