ਬਜਟ ਸਾਲ 2025-26 : ਪੰਜਾਬ ਦੇ ਹਰ ਇਕ ਵਿਅਕਤੀ ਨੂੰ ਮਿਲੇਗਾ 10 ਲੱਖ ਰੁਪਏ ਦਾ ਮੁਫ਼ਤ ਇਲਾਜ

By : JUJHAR

Published : Mar 26, 2025, 1:32 pm IST
Updated : Mar 26, 2025, 4:12 pm IST
SHARE ARTICLE
Budget 2025-26: Every person in Punjab will get free treatment worth Rs 10 lakh
Budget 2025-26: Every person in Punjab will get free treatment worth Rs 10 lakh

ਪੰਜਾਬ ਦੇ ਹਰ ਪਰਿਵਾਰ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਾਂਗੇ : ਹਰਪਾਲ ਚੀਮਾ

ਸੂਬਾ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਇਸ ਬਜਟ ’ਚ ਸਿਹਤ ਖੇਤਰ ਲਈ 2 ਵੱਡੇ ਫ਼ੈਸਲੇ ਲਏ ਹਨ। ਅੱਜ ਵਿਧਾਨ ਸਭਾ ਵਿਚ ਸਾਲ 2025-26 ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸਰਕਾਰ ਨੇ ਰਾਜ ਦੀ ਸਿਹਤ ਬੀਮਾ ਯੋਜਨਾ ਨੂੰ ਵਿਆਪਕ ਬਣਾਉਣ ਤੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਦਾ ਫ਼ੈਸਲਾ ਕੀਤਾ ਹੈ। ਪੇਂਡੂ ਜਾਂ ਸ਼ਹਿਰੀ,

ਅਮੀਰ ਜਾਂ ਗ਼ਰੀਬ ਹਰ ਕੋਈ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਗਾਮੀ ਸਾਲ ਵਿਚ ਰਾਜ ਦੀ ਸਿਹਤ ਬੀਮਾ ਯੋਜਨਾ ਨੂੰ ਵਿਆਪਕ ਬਣਾਉਣ ਅਤੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਦਾ ਫ਼ੈਸਲਾ ਕੀਤਾ ਹੈ। 

ਵਿੱਤ ਮੰਤਰੀ ਨੇ ਦਸਿਆ ਕਿ ਦੂਜਾ ਵੱਡਾ ਫੈਸਲਾ ਇਹ ਹੈ ਕਿ ਅਸੀਂ ਪੰਜਾਬ ਦੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਸਲਾਨਾ ਤੱਕ ਦਾ ਬੀਮਾ ਕਵਰ ਵਧਾ ਰਹੇ ਹਾਂ। ਇਸ ਵਿਚ ਉਹ ਵਿਅਕਤੀ ਵੀ ਸ਼ਾਮਲ ਹਨ ਜੋ ਕੇਂਦਰ ਸਰਕਾਰ ਦੀ ਸਕੀਮ ਵਿਚ ਸ਼ਾਮਲ ਹਨ, ਉਨ੍ਹਾਂ ਨੂੰ ਰਾਜ ਸਰਕਾਰ ਤੋਂ 5 ਲੱਖ ਰੁਪਏ ਦਾ ਵਾਧੂ ਟਾਪ-ਅੱਪ ਕਵਰ ਮਿਲੇਗਾ।

ਇਸ ਤੋਂ ਇਲਾਵਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਅਧੀਨ ਆਉਣ ਵਾਲੇ ਸਾਰੇ ਪਰਿਵਾਰਾਂ ਨੂੰ ਅਗਲੇ ਸਾਲ ‘ਸਿਹਤ ਕਾਰਡ’ ਮਿਲੇਗਾ ਜਿਸ ਰਾਹੀਂ ਉਹ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ 10 ਲੱਖ ਰੁਪਏ ਤਕ ਦੇ ਕੈਸ਼ਲੈੱਸ ਇਲਾਜ ਦਾ ਫਾਇਦਾ ਲੈ ਸਕਣਗੇ। ਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਦੇ ਹਰ ਪਰਿਵਾਰ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗੀ ਅਤੇ ਇਹ ਯਕੀਨੀ ਬਣਾਵੇਗੀ ਕਿ ਕਿਸੇ ਨੂੰ ਵੀ ਆਰਥਿਕ ਤੰਗੀ ਕਾਰਨ ਆਪਣੀ ਸਿਹਤ ਨਾਲ ਸਮਝੌਤਾ ਨਾ ਕਰਨਾ ਪਵੇ। ਸਰਕਾਰ ਵਲੋਂ ਇਸ ਮਕਸਦ ਲਈ 778 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। 

Tags: punjab, spokesman

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement