Punjab News : ਜਲ ਸਰੋਤ ਪ੍ਰਬੰਧਨ ਲਈ ਕ੍ਰਾਂਤੀਕਾਰੀ ਸਾਬਤ ਹੋਵੇਗਾ ਬਜਟ: ਬਰਿੰਦਰ ਕੁਮਾਰ ਗੋਇਲ

By : BALJINDERK

Published : Mar 26, 2025, 6:27 pm IST
Updated : Mar 26, 2025, 6:27 pm IST
SHARE ARTICLE
Barinder Kumar Goyal
Barinder Kumar Goyal

Punjab News : ਕਿਹਾ, ਪੰਜਾਬ ਨੇ ਖੇਤੀਬਾੜੀ ਸੰਭਾਵਨਾਵਾਂ ਨੂੰ ਸੁਰਜੀਤ ਕਰਨ ਲਈ 3246 ਕਰੋੜ ਰੁਪਏ ਦਾ ਰਣਨੀਤਕ ਜਲ ਪ੍ਰਬੰਧਨ ਬਜਟ ਰੱਖਿਆ

Punjab News in Punjabi : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬਾ ਸਰਕਾਰ ਦੇ ਚੌਥੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਜਟ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਵਿਕਾਸ ਲਈ ਇੱਕ ਸ਼ਾਨਦਾਰ ਰਣਨੀਤਕ, ਅਗਾਂਹਵਧੂ ਅਤੇ ਵਿਆਪਕ ਰੋਡਮੈਪ ਹੋਵੇਗਾ। ਬਜਟ ਦੀਆਂ ਮੁੱਖ ਵਿਸ਼ੇਸ਼ਤਾਈਆਂ ਦਾ ਜ਼ਿਕਰ ਕਰਦਿਆਂ ਸ੍ਰੀ ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨਵੀਨਤਾਕਾਰੀ ਸਕੀਮਾਂ ਅਤੇ ਨਿਸ਼ਾਨਾਬੱਧ ਤਰੀਕੇ ਨਾਲ ਜਲ ਸੰਕਟ ਚੁਣੌਤੀਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ 2025-26 ਦੇ ਬਜਟ ਵਿੱਚ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਸਰਕਾਰ ਦੀ ਦੂਰਦਰਸ਼ੀ ਬੁਨਿਆਦੀ ਢਾਂਚਾ ਯੋਜਨਾਬੰਦੀ ਦੇ ਇੱਕ ਅਹਿਮ ਮੀਲ ਪੱਥਰ ਵਜੋਂ ਉਭਾਰਿਆ ਹੈ ਜਿਸ 'ਤੇ ਸਰਕਾਰ ਨੇ 2604 ਕਰੋੜ ਰੁਪਏ ਦਾ ਵੱਡਾ ਨਿਵੇਸ਼ ਕੀਤਾ ਹੈ। ਇਹ ਅਹਿਮ ਪ੍ਰਾਜੈਕਟ 1042 ਮਿਲੀਅਨ ਯੂਨਿਟ ਪਣ-ਬਿਜਲੀ ਪੈਦਾ ਕਰੇਗਾ ਅਤੇ ਅੱਪਰ ਬਾਰੀ ਦੁਆਬ ਨਹਿਰ ਸਿਸਟਮ ਅਧੀਨ 1.55 ਲੱਖ ਹੈਕਟੇਅਰ ਰਕਬੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਰਾਜ ਦੀ ਜਲ ਸਰੋਤ ਪ੍ਰਬੰਧਨ ਰਣਨੀਤੀ ਵਿੱਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਣ ਵਾਲੇ ਇਸ ਪ੍ਰਾਜੈਕਟ ਦਾ ਸਿੱਧਾ ਲਾਭ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਨੂੰ ਹੋਵੇਗਾ।

ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਨਿਕਾਸੀ 166 ਫ਼ੀਸਦੀ ਦੀ ਚਿੰਤਾਜਨਕ ਦਰ 'ਤੇ ਪਹੁੰਚਣ ਅਤੇ ਸੂਬੇ ਦੇ 153 ਵਿੱਚੋਂ 117 ਬਲਾਕਾਂ ਵਿੱਚ ਪਾਣੀ ਦੀ ਜ਼ਿਆਦਾ ਵਰਤੋਂ ਹੋਣ ਨਾਲ ਬਣੀ ਸਥਿਤੀ ਦੇ ਮੱਦੇਨਜ਼ਰ ਮਾਨ ਸਰਕਾਰ ਨੇ ਵਿੱਤੀ ਸਾਲ 2025-26 ਲਈ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਤਹਿਤ ਰੂਪਨਗਰ, ਐਸ.ਬੀ.ਐਸ ਨਗਰ, ਹੁਸ਼ਿਆਰਪੁਰ, ਐਸ.ਏ.ਐਸ. ਨਗਰ ਅਤੇ ਪਠਾਨਕੋਟ ਵਿੱਚ 40 ਡੂੰਘੇ ਟਿਊਬਵੈੱਲ ਲਾਉਣ ਅਤੇ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦੇ ਨੇੜੇ 167 ਛੋਟੇ ਟਿਊਬਵੈੱਲ ਲਾਉਣ ਦੀ ਤਜਵੀਜ਼ ਰੱਖੀ ਗਈ ਹੈ। ਇਸ ਤੋਂ ਇਲਾਵਾ, 85 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 7877 ਹੈਕਟੇਅਰ ਰਕਬੇ ਵਿੱਚ ਸਿੰਜਾਈ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2025-26 ਵਿੱਚ 315 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਇਨ੍ਹਾਂ ਪ੍ਰਾਜੈਕਟਾਂ ਤਹਿਤ ਕੁੱਲ 63000 ਹੈਕਟੇਅਰ ਰਕਬੇ ਨੂੰ ਕਵਰ ਕੀਤਾ ਜਾਵੇਗਾ ਜਿਸ ਵਿੱਚ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਪਹਿਲਾਂ ਤੋਂ ਵਾਂਝੇ ਖੇਤਰਾਂ ’ਚ ਨਹਿਰੀ ਸਿੰਜਾਈ ਸਹੂਲਤਾਂ ਦਾ ਵਿਸਥਾਰ ਕਰਨ ਲਈ 8227 ਕਰੋੜ ਰੁਪਏ ਦੇ ਨਹਿਰੀ ਪਾਣੀ ਪ੍ਰਾਜੈਕਟਾਂ ਦੀ ਸ਼ਨਾਖ਼ਤ ਵੀ ਕੀਤੀ ਹੈ।

ਸ਼੍ਰੀ ਗੋਇਲ ਨੇ ਕਿਹਾ ਕਿ ਸਰਕਾਰ ਨੇ ਅਗਲੇ ਵਿੱਤੀ ਸਾਲ ਲਈ 3246 ਕਰੋੜ ਰੁਪਏ ਦੀ ਵੱਡੀ ਬਜਟ ਅਲਾਟਮੈਂਟ ਦੀ ਤਜਵੀਜ਼ ਰੱਖੀ ਹੈ ਜਿਸ ਵਿੱਚ ਨਵੇਂ ਪ੍ਰਾਜੈਕਟਾਂ ਲਈ 723 ਕਰੋੜ ਰੁਪਏ ਅਤੇ ਚੱਲ ਰਹੇ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 1343 ਕਰੋੜ ਰੁਪਏ ਰੱਖੇ ਗਏ ਹਨ। ਇਨ੍ਹਾਂ ਵਿੱਚ ਸਿੰਜਾਈ ਕੁਸ਼ਲਤਾ ਨੂੰ ਵਧਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਲ ਮਾਰਗਾਂ ਦੀ ਉਸਾਰੀ, ਪੁਨਰ ਨਿਰਮਾਣ, ਬਹਾਲੀ ਅਤੇ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਅਗਲੇ ਵਿੱਤੀ ਸਾਲ ਵਿੱਚ ਜ਼ਿਲ੍ਹਾ-ਵਿਸ਼ੇਸ਼ ਪਹਿਲਕਦਮੀਆਂ ਨੂੰ ਵੀ ਅਹਿਮੀਅਤ ਦਿੱਤੀ ਗਈ ਹੈ। ਸੰਗਰੂਰ ਜ਼ਿਲ੍ਹੇ ਵਿੱਚ ਨਹਿਰੀ ਸਿੰਜਾਈ ਦੀ ਬਿਹਤਰੀ ਵਾਸਤੇ ਵਿੱਤੀ ਸਾਲ 2025-26 ਲਈ 38,000 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਵਿਸ਼ਾਲ ਜ਼ਮੀਨਦੋਜ਼ ਪਾਈਪਲਾਈਨ ਜਾਲ ਵਿਛਾਉਣ ਅਤੇ 20,000 ਕਿਸਾਨ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ ਇੱਕ ਵੱਡੀ ਪਹਿਲਕਦਮੀ ਦੀ ਤਜਵੀਜ਼ ਰੱਖੀ ਗਈ ਹੈ। ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਲਈ 100 ਕਰੋੜ ਰੁਪਏ ਦੇ ਉਪਬੰਧ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਸੇਮ ਵਾਲੀ ਜ਼ਮੀਨ ਵਿਚ ਸੁਧਾਰ ਕਰਨ ਲਈ ਨਵਾਂ ਪ੍ਰਾਜੈਕਟ ਤਜਵੀਜ਼ ਕੀਤਾ ਗਿਆ ਹੈ। ਕੰਢੀ ਖੇਤਰ ਵਿੱਚ ਸਿੰਜਾਈ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ, ਮਾਈਕਰੋ-ਸਿੰਜਾਈ ਸਬਸਿਡੀਆਂ ਦੇਣ ਅਤੇ ਵਾਟਰ ਹਾਰਵੈਸਟਿੰਗ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਵੀ ਯਤਨ ਕੀਤੇ ਜਾਣਗੇ ਜਿਸ ਨਾਲ 30,000 ਹੈਕਟੇਅਰ ਭੂਮੀ ਨੂੰ ਫ਼ਾਇਦਾ ਹੋਵੇਗਾ।

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਬਜਟ ਜਲ ਸਰੋਤ ਪ੍ਰਬੰਧਨ ਲਈ ਸਾਡੀ ਸਰਕਾਰ ਦੀ ਸੰਪੂਰਨ ਪਹੁੰਚ ਨੂੰ ਦਰਸਾਉਂਦਾ ਹੈ। ਅਸੀਂ ਸਿਰਫ਼ ਚੁਣੌਤੀਆਂ ਨੂੰ ਹੀ ਤੁਰੰਤ ਹੱਲ ਨਹੀਂ ਕਰ ਰਹੇ, ਸਗੋਂ ਪੰਜਾਬ ਦੇ ਟਿਕਾਊ ਅਤੇ ਖੁਸ਼ਹਾਲ ਖੇਤੀਬਾੜੀ ਭਵਿੱਖ ਲਈ ਨੀਂਹ ਰੱਖ ਰਹੇ ਹਾਂ।

(For more news apart from Budget will prove revolutionary for water resource management: Barinder Kumar Goyal News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement