
ਕਿਹਾ, ਸਿੱਖਿਆ ਲਈ 17975 ਕਰੋੜ ਰੁਪਏ ਦਾ ਬਜਟ ਰੱਖਿਆ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਐਲਾਨ ਕੀਤਾ ਗਿਆ ਕਿ ਸਿੱਖਿਆ ਬਜਟ ਵਿਚ 12 ਫ਼ੀ ਸਦੀ ਦਾ ਵਾਧਾ ਕੀਤਾ ਗਿਆ ਹੈ ਤੇ ਇਸ ਵਾਰ ਸਿੱਖਿਆ ਲਈ 17975 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ 425 ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ਼ ਹੈਪੀਨੈੱਸ ਵਿਚ ਬਦਲਿਆ ਜਾਵੇਗਾ।
ਉਨ੍ਹਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹੁਸ਼ਿਆਰਪੁਰ ਨੂੰ ਸਿੱਖਿਆ ਦੇ ਖ਼ੇਤਰ ਵਿਚ ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਪੁਰਸਕਾਰ ਮਿਲਿਆ ਹੈ। ਮਿਸ਼ਨ ਸਮਰਥ ਦੇ ਤਹਿਤ 14 ਲੱਖ ਵਿਦਿਆਰਥੀਆਂ ਨੇ ਲਾਭ ਚੁੱਕਿਆ ਹੈ। ਪ੍ਰੀ-ਪ੍ਰਾਇਮਰੀ ਅਤੇ 12ਵੀਂ ਜਮਾਤ ਤਕ ਦੇ ਵਿਦਿਆਰਥੀਆਂ ਲਈ ਮੈਗਾ ਪੇ.ਟੀ.ਐਮ. ਆਯੋਜਿਤ ਕੀਤੇ ਗਏ ਸਨ।
ਇਸ ਵਿਚ 21 ਲੱਖ ਮਾਪਿਆਂ ਨੇ ਹਿੱਸਾ ਲਿਆ। ਸਿੱਖਿਆ ਵਿਭਾਗ ਦੇ 354 ਪ੍ਰਿੰਸੀਪਲਾਂ, ਹੈੱਡ ਮਾਸਟਰਾਂ ਅਤੇ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਤੋਂ ਸਿਖਲਾਈ ਦਿੱਤੀ ਗਈ ਹੈ। ਇਸ ਨਾਲ ਸਿੱਖਿਆ ਪ੍ਰਣਾਲੀ ਮਜ਼ਬੂਤ ਹੋਵੇਗੀ।