4th Budget of AAP government: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਸਰਕਾਰ ਦਾ ਚੌਥਾ ਬਜਟ ਕੀਤਾ ਪੇਸ਼

By : PARKASH

Published : Mar 26, 2025, 1:04 pm IST
Updated : Mar 26, 2025, 1:07 pm IST
SHARE ARTICLE
4th Budget of AAP government
4th Budget of AAP government

4th Budget of AAP government: ਕਿਹਾ, ‘ਬਦਲਦੇ ਪਿੰਡ’ ‘ਬਦਲਦਾ ਪੰਜਾਬ’ ਕਰਾਂਗੇ ਲਾਗੂ

 

4th Budget of AAP government: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਉਨ੍ਹਾਂ ਨੇ ’ਬਦਲਦਾ ਪੰਜਾਬ’ ਦੇ ਵਿਸ਼ੇ ’ਤੇ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਜੇਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਕੈਮਰੇ ਲਗਾਏ ਜਾ ਰਹੇ ਹਨ। ਉਦਯੋਗ ਲਈ ਨਵੀਂ ਨੀਤੀ ਲਿਆਏਗਾ। ਪ੍ਰੋਤਸਾਹਨ ਲਈ 250 ਕਰੋੜ ਰੁਪਏ ਰੱਖੇ ਗਏ ਹਨ। 7,614 ਕਰੋੜ ਰੁਪਏ ਵਿੱਚ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ।      

 ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2 ਸਾਲਾਂ ਵਿਚ 12,581 ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ‘ਬਦਲਦੇ ਪਿੰਡ ਬਦਲਦਾ ਪੰਜਾਬ’ ਮੁਹਿੰਮ ਲਾਗੂ ਕੀਤੀ ਜਾਵੇਗੀ। ਇਸ ਵਿਚ 5 ਸਕੀਮਾਂ ਹੋਣਗੀਆਂ। ਇਸ ਵਿਚ ਪਿੰਡ ਦੇ ਛੱਪੜਾਂ ਦੀ ਸਫਾਈ, ਸੀਵਰੇਜ ਟਰੀਟਮੈਂਟ ਲਗਾਉਣਾ, ਖੇਡ ਦੇ ਮੈਦਾਨਾਂ ਦਾ ਨਿਰਮਾਣ ਅਤੇ ਸਟਰੀਟ ਲਾਈਟਾਂ ਲਗਾਉਣਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਸਾਲਾਂ ਤੋਂ ਨਹੀਂ ਕੀਤਾ ਗਿਆ, ਇਸ ਲਈ 3,500 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਪੇਂਡੂ ਸੜਕਾਂ ਨੂੰ ਬਿਹਤਰ ਬਣਾਇਆ ਜਾਵੇਗਾ ਤੇ ਇਸ ਲਈ 2,873 ਕਰੋੜ ਖਰਚ ਕੀਤੇ ਜਾਣਗੇ।

ਸਿਹਤ ਵਿਭਾਗ ਲਈ ਰੱਖੇ 268 ਕਰੋੜ ਰੁਪਏ
ਵਿੱਤ ਮੰਤਰੀ ਨੇ ਬਜਟ ਪੇਸ਼ ਕਰਦੇ ਹੋਏ ਦੱਸਿਆ ਕਿ ਸਿਹਤਮੰਦ ਪੰਜਾਬ ਲਈ 268 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਲਈ 110 ਕਰੋੜ ਰੁਪਏ ਦਾ ਬਜਟ ਤੈਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਕਰੀਬ 45 ਲੱਖ ਪਰਿਵਾਰ ਸਰਕਾਰ ਦੀਆਂ ਸਿਹਤ ਸਹੂਲਤਾਂ ਤੇ ਬੀਮਾ ਯੋਜਨਾਵਾਂ ਦਾ ਲਾਭ ਲੈ ਰਹੇ ਹਨ।

ਮਾਲੀਆ ਵਿਭਾਗ ਕਰ ਰਿਹੈ ਬਹੁਤ ਵਧੀਆ ਕੰਮ
ਹਰਪਾਲ ਚੀਮਾ ਨੇ ਬਜਟ ਪੇਸ਼ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਮਾਲ ਵਿਭਾਗ ਬਹੁਤ ਵਧੀਆ ਕੰਮ ਕਰ ਰਿਹਾ ਹੈ। ਆਬਕਾਰੀ ਵਿਭਾਗ ਦਾ ਮਾਲੀਆ 10,350 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਇਸ ਵਿਚ 63 ਪ੍ਰਤੀਸ਼ਤ ਦਾ ਮੁਨਾਫਾ ਹੋਇਆ ਹੈ। ਅਗਲੇ ਸਾਲ ਲਈ ਆਬਕਾਰੀ ਨੀਤੀ ਵਿਚ 11200 ਕਰੋੜ ਰੁਪਏ ਦਾ ਟੀਚਾ ਰੱਖਿਆ ਗਿਆ ਹੈ ਤੇ ਅੱਗੇ ਜੀ.ਐਸ.ਟੀ. ਵਿਚ 62% ਵਾਧਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਅਸੀਂ ਵੈਟ ਨਿਪਟਾਰੇ ਲਈ ਵਨ ਟਾਈਮ ਸੈਟਲਮੈਂਟ ਯੋਜਨਾ ਲੈ ਕੇ ਆਏ ਹਾਂ। ਇਸ ਯੋਜਨਾ ਤਹਿਤ 70 ਹਜ਼ਾਰ 313 ਡੀਲਰਾਂ ਨੇ ਲਾਭ ਚੁੱਕਿਆ ਹੈ।

(For more news apart from Punjab Budget Latest News, stay tuned to Rozana Spokesman)

SHARE ARTICLE

ਏਜੰਸੀ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement