
ਪੰਜਾਬ ਵਿੱਚ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ, ਸ਼੍ਰੀ ਅਨੰਦਪੁਰ ਸਾਹਿਬ ਵਿੱਚ ਜੱਜਰ ਬਚੌਲੀ ਵਾਈਲਡ ਲਾਈਫ ਸੈਂਚੂਰੀ ਦੇ ਵਿਕਾਸ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।
Punjab Budget 2025: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਈਲਡ ਲਾਈਫ ਸੈਂਚੂਰੀ ਨੂੰ ਬਣਾਉਣਾ ਦਾ ਐਲਾਨ ਕੀਤਾ। ਇਸ ਵਾਈਲਡ ਲਾਈਫ ਸੈਂਚੂਰੀ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਜੱਜਰ ਬਚੌਲੀ ਵਿਖੇ ਵਿਕਸਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਵਿੱਤੀ ਸਾਲ 2025-26 ਦੌਰਾਨ ਰਾਜ ਪੱਧਰ 'ਤੇ ਯਾਦਗਾਰੀ ਸਮਾਗਮਾਂ ਦੀ ਲੜੀ ਆਯੋਜਿਤ ਕੀਤੀ ਜਾਵੇਗੀ, ਇਸ ਦੇ ਨਾਲ ਹੀ ਗੁਰੂ ਸਾਹਿਬ ਦੀਆਂ ਯਾਤਰਾਵਾਂ ਨਾਲ ਸਬੰਧਤ ਸਥਾਨਾਂ 'ਤੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਸਥਾਪਿਤ ਸ਼ਹਿਰ, ਸ੍ਰੀ ਆਨੰਦਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ, ਇਸ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਇਸ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਉਤਸ਼ਾਹਿਤ ਕਰਨ ਲਈ 10 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰੱਖਿਆ ਜਾਵੇਗਾ।