ਰਾਜਪਾਲ 3 ਤੋਂ 8 ਅਪ੍ਰੈਲ ਤੱਕ ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਨਸ਼ਿਆਂ ਵਿਰੁੱਧ ਕਰਨਗੇ ਪੈਦਲ ਯਾਤਰਾ
Published : Mar 26, 2025, 5:41 pm IST
Updated : Mar 26, 2025, 5:41 pm IST
SHARE ARTICLE
Governor to hold anti-drug walk in Gurdaspur and Amritsar from April 3 to 8
Governor to hold anti-drug walk in Gurdaspur and Amritsar from April 3 to 8

3 ਅਪ੍ਰੈਲ ਨੂੰ ਸਵੇਰੇ 6:00 ਵਜੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ, ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਵੇਗੀ ਪੈਦਲ ਯਾਤਰਾ

ਗੁਰਦਾਸਪੁਰ:  ਮਾਣਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਮਿਤੀ 3 ਤੋਂ 8 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਕਰਕੇ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾਵੇਗਾ। ਨਸ਼ਿਆਂ ਵਿਰੁੱਧ ਇਹ ਪੈਦਲ ਯਾਤਰਾ 3 ਅਪ੍ਰੈਲ ਨੂੰ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ, ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋ ਕੇ 8 ਅਪ੍ਰੈਲ 2025 ਨੂੰ ਜੱਲਿਆਂਵਾਲਾ ਬਾਗ, ਅੰਮ੍ਰਿਤਸਰ ਵਿਖੇ ਸਮਾਪਤ ਹੋਵੇਗੀ।

ਇਸ ਪੈਦਲ ਯਾਤਰਾ ਦੀਆਂ ਤਿਆਰੀਆਂ ਸਬੰਧੀ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ, ਸਕੱਤਰ, ਪੰਜਾਬ ਰਾਜ ਰੈੱਡ ਕਰਾਸ ਸੁਸਾਇਟੀ, ਚੰਡੀਗੜ੍ਹ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਰਾਜਪਾਲ ਸਿੰਘ ਸੇਖੋਂ, ਐੱਸ.ਡੀ.ਐੱਮ. ਫ਼ਤਿਹਗੜ੍ਹ ਚੂੜੀਆਂ ਸ੍ਰੀਮਤੀ ਵੀਰਪਾਲ ਕੌਰ, ਸਹਾਇਕ ਕਮਿਸ਼ਨਰ (ਜ) ਸ੍ਰੀ ਆਦਿੱਤਿਆ ਗੁਪਤਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਮਾਣਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਦੀ ਸ਼ੁਰੂਆਤ ਮਿਤੀ 3 ਅਪ੍ਰੈਲ 2025 ਨੂੰ ਸਵੇਰੇ 6:00 ਵਜੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ, ਡੇਰਾ ਬਾਬਾ ਨਾਨਕ ਤੋਂ ਕੀਤੀ ਜਾਵੇਗੀ। ਇਸ ਪੈਦਲ ਯਾਤਰਾ ਵਿੱਚ ਜ਼ਿਲ੍ਹੇ ਦੇ ਨੌਜਵਾਨ, ਖਿਡਾਰੀ, ਵਿਦਿਆਰਥੀ, ਲੇਖਕ, ਬੁੱਧੀਜੀਵੀ, ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਆਮ ਲੋਕ ਹਿੱਸਾ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲੈਣਗੇ। ਉਨ੍ਹਾਂ ਦੱਸਿਆ ਕਿ ਆਪਣੀ ਯਾਤਰਾ ਦੌਰਾਨ ਮਾਣਯੋਗ ਰਾਜਪਾਲ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਪੈਦਲ ਯਾਤਰਾ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ, ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਟਾਹਲੀ ਸਾਹਿਬ (ਨੇੜੇ ਡੇਰਾ ਬਾਬਾ ਨਾਨਕ) ਵਿਖੇ ਖ਼ਤਮ ਹੋਵੇਗੀ। ਪੈਦਲ ਯਾਤਰਾ ਦਾ ਦੂਸਰੇ ਦਿਨ ਅਗਾਜ਼ ਡਿਵਾਈਨ ਪਬਲਿਕ ਸਕੂਲ ਤੋਂ ਹੋਵੇਗਾ ਅਤੇ ਇਸ ਦੀ ਸਮਾਪਤੀ ਐੱਸ.ਡੀ. ਕਾਲਜ ਫ਼ਤਿਹਗੜ੍ਹ ਚੂੜੀਆਂ ਵਿਖੇ ਹੋਵੇਗੀ।  ਉਨ੍ਹਾਂ ਦੱਸਿਆ ਕਿ ਮਿਤੀ 5 ਤੋਂ 8 ਅਪ੍ਰੈਲ ਤੱਕ ਪੈਦਲ ਯਾਤਰਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਵੇਗੀ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਨੂੰ ਸਫਲ ਬਣਾਉਣ ਲਈ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਇਸ ਪੈਦਲ ਯਾਤਰਾ ਵਿੱਚ ਨੌਜਵਾਨ, ਖਿਡਾਰੀ, ਵਿਦਿਆਰਥੀ, ਲੇਖਕ, ਬੁੱਧੀਜੀਵੀ, ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਪੰਚਾਇਤੀ ਨੁਮਾਇੰਦਿਆਂ ਦੇ ਨਾਲ ਆਮ ਲੋਕ ਵੀ ਹਿੱਸਾ ਲੈਣਗੇ। ਡਾ. ਬੇਦੀ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਆਪਣਾ ਸਾਥ ਦੇਣ ਅਤੇ ਮਾਣਯੋਗ ਰਾਜਪਾਲ ਪੰਜਾਬ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਕਰਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement