
Amritsar News : ਅਸਤੀਫ਼ਾ ਨਾ ਮਨਜ਼ੂਰ ਹੋਣ 'ਤੇ ਧਾਮੀ ਨੇ ਸੰਭਾਲਿਆ ਕਾਰਜਭਾਰ
Amritsar News in Punjabi : SGPC ਦੇ ਪ੍ਰਧਾਨ ਵੱਜੋਂ ਮੁੜ ਹਰਜਿੰਦਰ ਸਿੰਘ ਧਾਮੀ ਨੇ ਅਹੁਦਾ ਸੰਭਾਲ ਲਿਆ ਹੈ। ਇਹ ਅਹੁਦਾ ਉਨ੍ਹਾਂ ਨੇ ਬਜਟ ਇਜਲਾਸ ਤੋਂ ਪਹਿਲਾਂ ਸੰਭਲਿਆ ਹੈ। ਦੱਸ ਦੇਈਏ ਕਿ ਧਾਮੀ ਦਾ ਅਸਤੀਫ਼ਾ ਨਾ ਮਨਜ਼ੂਰ ਹੋਣ 'ਤੇ ਕਾਰਜਭਾਰ ਸੰਭਾਲਿਆ ਹੈ। ਅੰਤ੍ਰਿੰਗ ਕਮੇਟੀ ਵਲੋਂ ਅਸਤੀਫ਼ਾ ਨਾ ਮਨਜ਼ੂਰ ਹੋਣ ਤੋਂ ਬਾਅਦ ਫ਼ੈਸਲਾ ਲਿਆ ਗਿਆ। ਸੇਵਾਵਾਂ ਜਾਰੀ ਰੱਖਣ ਦੇ ਫ਼ੈਸਲੇ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਪਹੁੰਚੇ। ਐਸਜੀਪੀਸੀ ਦਫਤਰ ਵਿੱਚ ਅਹੁਦਾ ਸਾਂਭਣ ਤੋਂ ਪਹਿਲਾਂ ਐਸਜੀਪੀਸੀ ਪ੍ਰਧਾਨ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ।
(For more news apart from Harjinder Singh Dhami re-elected as SGPC President News in Punjabi, stay tuned to Rozana Spokesman)