Punjab News : ਮੀਤ ਹੇਅਰ ਨੇ ਸਾਰੇ ਰਾਜਾਂ ਵਿੱਚ ਰੀਜ਼ਨਲ ਕੋਆਪਰੇਟਿਵ ਯੂਨੀਵਰਸਿਟੀਆਂ ਖੋਲ੍ਹਣ ਲਈ ਮਜ਼ਬੂਤ ਕੇਸ ਪੇਸ਼ ਕੀਤਾ

By : BALJINDERK

Published : Mar 26, 2025, 9:02 pm IST
Updated : Mar 26, 2025, 9:02 pm IST
SHARE ARTICLE
 Meet Hayer
Meet Hayer

Punjab News : 'ਦਿ ਤ੍ਰਿਭੁਵਨ ਸਹਿਕਾਰੀ ਯੂਨੀਵਰਸਿਟੀ ਬਿੱਲ, 2025' ਦਾ ਕੀਤਾ ਵਿਰੋਧ

Punjab News in Punjabi : ਤਰਕਪੂਰਨ ਅਤੇ ਰਚਨਾਤਮਕ ਢੰਗ ਨਾਲ ਆਪਣੀਆਂ ਦਲੀਲਾਂ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਦਿਆਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਲੋਕ ਸਭਾ ਵਿੱਚ 'ਦਿ ਤ੍ਰਿਭੁਵਨ ਸਹਿਕਾਰੀ ਯੂਨੀਵਰਸਿਟੀ ਬਿੱਲ, 2025', ਜੋ ਇੰਸਟੀਚਿਊਟ ਆਫ਼ ਮੈਨੇਜਮੈਂਟ, ਆਨੰਦ (ਗੁਜਰਾਤ) ਨੂੰ ਕੌਮੀ ਮਹੱਤਵ ਵਾਲੀ ਯੂਨੀਵਰਸਿਟੀ ਵਿੱਚ ਬਦਲਣ ਦੀ ਗੱਲ ਕਰਦਾ ਹੈ, ਦਾ ਜ਼ੋਰਦਾਰ ਵਿਰੋਧ ਕੀਤਾ।

ਸਹਿਕਾਰੀ ਖੇਤਰ ਨੂੰ ਖੇਤੀ ਦੇ ਨਾਲ-ਨਾਲ ਪੇਂਡੂ ਖੇਤਰਾਂ ਦੇ ਡੇਅਰੀ ਭਾਈਚਾਰਿਆਂ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੀਤ ਹੇਅਰ ਨੇ ਮਹਾਰਾਸ਼ਟਰ ਅਤੇ ਇਸ ਤੋਂ ਵੀ ਵੱਧ ਪੰਜਾਬ ਦੇ ਸਹਿਕਾਰੀ ਖੇਤਰ ਵਿੱਚ ਸ਼ਾਨਦਾਰ ਤਰੱਕੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ  ਰਾਜਨੀਤਿਕ ਮਜ਼ਬੂਰੀਆਂ ਦੇ ਕਾਰਨ ਕਿਸੇ ਇੱਕ ਵਿਸ਼ੇਸ਼ ਜਗ੍ਹਾ 'ਤੇ ਵਿਸ਼ਵ ਪੱਧਰੀ ਸੰਸਥਾ ਦਾ ਕੇਂਦਰੀਕਰਨ ਕਰਨਾ ਲੋਕਤੰਤਰ ਦੇ ਸਿਧਾਂਤਾਂ ਦੇ ਪੂਰੀ ਤਰ੍ਹਾਂ ਖਿਲਾਫ਼ ਹੈ ਅਤੇ ਕਿਹਾ ਕਿ ਕੀ ਸਿਰਫ਼ ਇੱਕ ਰਾਜ ਦੀ ਵੇਦੀ 'ਤੇ ਪੂਰੇ ਦੇਸ਼ ਨੂੰ ਨਜ਼ਰਅੰਦਾਜ਼ ਕਰਨਾ ਸਹੀ ਹੈ? ਉਨ੍ਹਾਂ ਦਲੀਲ ਦਿੱਤੀ ਕਿ ਇਸ ਦੀ ਬਜਾਏ, ਸਾਰੇ ਰਾਜਾਂ ਵਿੱਚ ਖੇਤਰੀ ਸਹਿਕਾਰੀ ਯੂਨੀਵਰਸਿਟੀਆਂ ਖੋਲ੍ਹੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਦੇਸ਼ ਪੱਧਰ 'ਤੇ ਸਹਿਕਾਰੀ ਖੇਤਰ ਦੇ ਤਕਨੀਕੀ ਅਤੇ ਪ੍ਰਬੰਧਨ ਪਹਿਲੂਆਂ ਵਿੱਚ ਸਿਖਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਗੱਲ ਕਰਦਿਆਂ ਕਿ ਜਦੋਂ ਪੰਜਾਬ ਦੇ ਖੇਡ ਮੰਤਰੀ ਨੇ ਖੇਲੋ ਇੰਡੀਆ ਖੇਡਾਂ ਲਈ ਫੰਡਾਂ ਦੀ ਮੰਗ ਕੀਤੀ ਸੀ  ਤਾਂ 1800 ਕਰੋੜ ਰੁਪਏ ਦੀ ਰਕਮ ਰੱਖੀ ਗਈ ਸੀ, ਜਿਸ ਵਿੱਚੋਂ 1400 ਕਰੋੜ ਰੁਪਏ ਗੁਜਰਾਤ ਵਿੱਚ ਸਿਰਫ਼ ਇੱਕ ਸਟੇਡੀਅਮ ਦੇ ਨਿਰਮਾਣ ‘ਤੇ ਖਰਚ ਹੋਏ ਜਦੋਂ ਕਿ ਬਾਕੀ ਰਾਜਾਂ ਨੂੰ 400 ਕਰੋੜ ਰੁਪਏ ਦੀ ਮਾਮੂਲੀ ਰਕਮ ਨਾਲ ਆਪਣਾ ਗੁਜ਼ਾਰਾ ਕਰਨਾ ਪਿਆ।

ਸਹਿਕਾਰੀ ਖੇਤਰ ਦੀ ਮਜ਼ਬੂਤੀ ਵਿੱਚ ਮਿਲਕਫੈੱਡ ਅਤੇ ਮਾਰਕਫੈੱਡ ਦੁਆਰਾ ਕੀਤੀਆਂ ਗਈਆਂ ਮਹੱਤਵਪੂਰਨ ਪ੍ਰਗਤੀਆਂ ਨੂੰ ਉਜਾਗਰ ਕਰਦਿਆਂ ਸੰਸਦ ਮੈਂਬਰ ਨੇ ਸਾਰੇ ਰਾਜਾਂ ਵਿਚਕਾਰ ਬਿਹਤਰ ਤਾਲਮੇਲ ਵਾਲੀ ਪਹੁੰਚ ਦੀ ਵਕਾਲਤ ਕਰਦਿਆਂ ਇੱਕ ਮਜ਼ਬੂਤ ਕੇਸ ਪੇਸ਼ ਕੀਤਾ ਤਾਂ ਜੋ ਇੱਕ ਦੂਜੇ ਦੀ ਮੁਹਾਰਤ ਦਾ ਲਾਭ ਉਠਾਇਆ ਜਾ ਸਕੇ ਜਿਵੇਂ ਕਿ ਅਜਿਹੀ ਵੱਕਾਰੀ ਸੰਸਥਾ ਲਈ ਦੇਸ਼ ਭਰ ‘ਚੋਂ ਮਾਹਰ ਫੈਕਲਟੀ ਦੀਆਂ ਸੇਵਾਵਾਂ ਲੈਣਾ ਆਦਿ ਅਤੇ ਇਸ ਸੰਦਰਭ ਵਿੱਚ ਪੰਜਾਬ ਦੀ ਪ੍ਰਤਿਭਾ ਦਾ ਜ਼ਿਕਰ ਕੀਤਾ ਕਿਉਂਕਿ ਰਾਜ ਕੋਲ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਦੇ ਉੱਘੇ ਮਾਹਰ ਹਨ।

(For more news apart from  Meet Hayer presents a strong case for opening Regional Cooperative Universities in all states News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement