ਮੰਤਰੀ ਚੰਦਰਸ਼ੇਖਰ ਬਾਵਨਕੁਲੇ ਅਤੇ ਮੰਤਰੀ ਅਤੁਲ ਸਾਵੇ ਨਾਲ ਮੁਲਾਕਾਤ, ਗੁਰਦੁਆਰਾ ਬੋਰਡ ਦੇ ਵਿਕਾਸ ਬਾਰੇ ਵਿਚਾਰ-ਚਰਚਾ: ਡਾ: ਵਿਜੇ ਸਤਬੀਰ ਸਿੰਘ
Published : Mar 26, 2025, 10:47 am IST
Updated : Mar 26, 2025, 10:47 am IST
SHARE ARTICLE
Meeting with Minister Chandrashekhar Bawankule and Minister Atul Save, discussion on the development of Gurdwara Board
Meeting with Minister Chandrashekhar Bawankule and Minister Atul Save, discussion on the development of Gurdwara Board

ਗੁਰਦੁਆਰਾ ਤਖਤ ਸੱਚਖੰਡ ਬੋਰਡ ਦੇ ਵਿਕਾਸ ਬਾਰੇ ਚਰਚਾ ਕਰਨ ਲਈ ਇੱਕ ਮੀਟਿੰਗ ਕੀਤੀ

ਮਹਾਰਾਸ਼ਟਰ: ਡਾ: ਵਿਜੇ ਸਤਬੀਰ ਸਿੰਘ, ਸਾਬਕਾ ਆਈ.ਏ.ਐਸ. ਅਫਸਰ, ਮੁੱਖ ਪ੍ਰਬੰਧਕ ਗੁਰਦੁਆਰਾ ਤਖਤ ਸੱਚਖੰਡ ਬੋਰਡ, ਨਾਂਦੇੜ ਨੇ ਮਹਾਰਾਸ਼ਟਰ ਦੇ ਮਸੂਲ ਮੰਤਰੀ ਸ਼੍ਰੀ ਚੰਦਰਸ਼ੇਖਰ ਬਾਵਨਕੁਲੇ ਅਤੇ ਨਾਂਦੇੜ ਜਿਲ੍ਹੇ ਦੇ ਸਰਪ੍ਰਸਤ ਮੰਤਰੀ ਸ਼੍ਰੀ ਅਤੁਲ ਸਾਵੇ ਨਾਲ ਗੁਰਦੁਆਰਾ ਤਖਤ ਸੱਚਖੰਡ ਬੋਰਡ ਦੇ ਵਿਕਾਸ ਬਾਰੇ ਚਰਚਾ ਕਰਨ ਲਈ ਇੱਕ ਮੀਟਿੰਗ ਕੀਤੀ। ਇਸ ਸਮੇਂ ਨਾਂਦੇੜ ਜ਼ਿਲ੍ਹੇ ਦੇ ਕਲੈਕਟਰ ਡਾ: ਸ੍ਰੀ ਰਾਹੁਲ ਕਰਦਿਲੇ ਵੀ ਮੌਜੂਦ ਸਨ।

ਇਸ ਮੌਕੇ ਪ੍ਰਸ਼ਾਸਕ ਸਾਹਿਬ ਨੇ ਗੁਰਦੁਆਰਾ ਤਖ਼ਤ ਸੱਚਖੰਡ ਬੋਰਡ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਅਤੇ ਵਿੱਦਿਅਕ ਸੰਸਥਾਵਾਂ ਬਾਰੇ ਜਾਣਕਾਰੀ ਦਿੱਤੀ | ਜਿਸ ਵਿੱਚ ਪ੍ਰਸ਼ਾਸਕ ਸਾਹਿਬ ਦੇ ਯਤਨਾਂ ਨਾਲ ਸ਼ੁਰੂ ਕੀਤੀ ਗਈ ਨਾਂਦੇੜ ਹਵਾਈ ਸੇਵਾ ਇਸ ਸਮੇਂ ਦੇਸ਼ ਦੇ ਕੁੱਲ 09 ਸ਼ਹਿਰਾਂ ਨਾਲ ਜੁੜੀ ਹੋਈ ਹੈ ਅਤੇ ਇਸ ਸੇਵਾ ਨੂੰ ਮੁੰਬਈ ਅਤੇ ਦੇਸ਼ ਦੇ ਹੋਰ ਵੱਡੇ ਸ਼ਹਿਰਾਂ ਨਾਲ ਜੋੜਨ ਬਾਰੇ ਚਰਚਾ ਕੀਤੀ ਗਈ। ਨਾਲ ਹੀ ਕਈ ਵਿਦਿਅਕ ਅਦਾਰੇ ਗੁਰਦੁਆਰਾ ਬੋਰਡ ਵੱਲੋਂ ਚਲਾਏ ਜਾ ਰਹੇ ਹਨ। ਜਿਸ ਵਿੱਚ CBSE ਸਕੂਲ, ITI, ਇੰਟਰਨੈੱਟ ਦੀ ਸਹੂਲਤ ਵਾਲੀ ਆਧੁਨਿਕ ਲਾਇਬ੍ਰੇਰੀ ਦੇ ਨਾਲ-ਨਾਲ ਕਈ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਲੋੜੀਂਦੀਆਂ ਕਿਤਾਬਾਂ ਸ਼ਾਮਲ ਹਨ। ਗੁਰਦੁਆਰਾ ਬੋਰਡ ਵੱਲੋਂ ਸ੍ਰੀ ਦਸਮੇਸ਼ ਹਸਪਤਾਲ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਕਾਰਡੀਓਲੋਜਿਸਟ, ਦੰਦਾਂ ਦੇ ਡਾਕਟਰ, ਸ਼ੂਗਰ, ਬਲੱਡ ਪ੍ਰੈਸ਼ਰ, ਡਾਇਲਸਿਸ ਆਦਿ ਵਰਗੇ ਵੱਡੇ ਅਤੇ ਮਹਿੰਗੇ ਇਲਾਜ ਬਹੁਤ ਘੱਟ ਖਰਚੇ 'ਤੇ ਕਰਵਾਏ ਜਾ ਰਹੇ ਹਨ। ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਬਹੁਤ ਹੀ ਘੱਟ ਭੇਟਾਂ 'ਤੇ ਰਿਹਾਇਸ਼ ਉਪਲਬਧ ਹੈ ਅਤੇ ਸੰਗਤਾਂ ਦੀ ਵੱਧ ਰਹੀ ਗਿਣਤੀ ਨੂੰ ਧਿਆਨ ਵਿਚ ਰੱਖਦਿਆਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਨਾਂ 'ਤੇ ਸ਼ਾਨਦਾਰ ਨਵੀਂ ਅਤੇ ਆਧੁਨਿਕ ਰਿਹਾਇਸ਼ ਬਣਾਉਣ ਦਾ ਕੰਮ ਚੱਲ ਰਿਹਾ ਹੈ।

ਇਸ ਮੌਕੇ ਪ੍ਰਬੰਧਕਾਂ ਨੇ ਗੁਰਦੁਆਰਾ ਮੁਲਾਜ਼ਮਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਵੀ ਚਰਚਾ ਕੀਤੀ ਅਤੇ ਸਿਕਲੀਗਰ ਭਾਈਚਾਰੇ ਦੀ ਤਰੱਕੀ ਲਈ ਉਨ੍ਹਾਂ ਕਿਹਾ ਕਿ ਸਿੱਖਿਆ ’ਤੇ ਵਿਸ਼ੇਸ਼ ਜ਼ੋਰ ਦੇਣ ਦੀ ਲੋੜ ਹੈ। ਇਸ ਵਿੱਚ ਗੁਰਦੁਆਰਾ ਸਾਹਿਬ ਵੱਲੋਂ ਕਰਵਾਏ ਜਾ ਰਹੇ ਸਮੂਹਿਕ ਵਿਆਹਾਂ ਵਰਗੇ ਅਨੇਕਾਂ ਲੋਕ ਭਲਾਈ ਅਤੇ ਸਮਾਜ ਭਲਾਈ ਦੇ ਕੰਮਾਂ ਬਾਰੇ ਸਾਂਝੀਆਂ ਕੀਤੀ ਗਈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement