Punjab News: ਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ: ਲਾਲਜੀਤ ਸਿੰਘ ਭੁੱਲਰ
Published : Mar 26, 2025, 5:13 pm IST
Updated : Mar 26, 2025, 5:13 pm IST
SHARE ARTICLE
Punjab Budget 2025-2026 will further accelerate the all-round development of the state: Laljit Singh Bhullar
Punjab Budget 2025-2026 will further accelerate the all-round development of the state: Laljit Singh Bhullar

347 ਈ-ਬੱਸਾਂ ਦੀ ਖਰੀਦ ਨਾਲ ਸ਼ਹਿਰਾਂ ‘ਚ ਵਾਤਾਵਰਣ-ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਹੋਵੇਗੀ ਸਥਾਪਿਤ

 

ਪੰਜਾਬ ਦੀਆਂ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ, ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਲਈ 100 ਕਰੋੜ ਰੁਪਏ ਦੀ ਤਜਵੀਜ਼

ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜਟ ਦੀ ਕੀਤੀ ਸ਼ਲਾਘਾ

 Punjab News: ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ।

ਅੱਜ ਇੱਥੋਂ ਜਾਰੀ ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਪੰਜਾਬ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਪਿਛਲੇ ਤਿੰਨ ਸਾਲਾਂ ਤੋਂ ਵਿਕਾਸ ਦੇ ਰਾਹ ‘ਤੇ ਅੱਗੇ ਵਧ ਰਿਹਾ ਹੈ ਅਤੇ ਵਿੱਤੀ ਸਾਲ 2025-2026 ਲਈ ਕੁੱਲ ਬਜਟ ਖਰਚ 2,36,080 ਕਰੋੜ ਰੁਪਏ  ਤਜਵੀਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਬਜਟ 2025-2026 ਵਿੱਚ ਪੇਂਡੂ ਪੰਜਾਬ ਦੀ ਨਵ-ਸੁਰਜੀਤੀ ਦਾ ਸੰਕਲਪ ਪੇਸ਼ ਕੀਤਾ ਗਿਆ ਹੈ, ਜਿਸ ਤਹਿਤ ਪਿੰਡਾਂ ਦਾ ਸਰਬਪੱਖੀ ਵਿਕਾਸ ਸੰਭਵ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੇਸ਼ ਕੀਤੇ ਗਏ ਬਜਟ ਵਿੱਚ 347 ਈ-ਬੱਸਾਂ ਖਰੀਦਣ ਦੀ ਤਜਵੀਜ਼ ਰੱਖੀ ਗਈ ਹੈ, ਇਸ ਕਦਮ ਨਾਲ ਜਿੱਥੇ ਵਾਤਾਵਰਣ-ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਸਥਾਪਿਤ ਕੀਤੀ ਜਾਵੇਗੀ, ਉੱਥੇ ਹੀ ਨਿੱਜੀ ਵਾਹਨਾਂ ਦੀ ਨਿਰਭਰਤਾ ਵੀ ਘਟੇਗੀ।

ਭੁੱਲਰ ਨੇ ਦੱਸਿਆ ਕਿ ਬਜਟ ਵਿੱਚ ਪੰਜਾਬ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ, ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਲਈ 100 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਜੇਲ੍ਹ ਪ੍ਰਬੰਧਨ ਅਤੇ ਕੈਦੀਆਂ ਦੀ ਭਲਾਈ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਸੁਰੱਖਿਆ ਅਤੇ ਪੁਨਰਵਾਸ ਉਪਾਅ ਲਾਗੂ ਕੀਤੇ ਹਨ। ਇਸੇ ਤਰ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਪਤਾ ਲਗਾਉਦ ਅਤੇ ਰੋਕਣ ਲਈ ਕੇਂਦਰੀ ਜੇਲ੍ਹਾਂ ਵਿੱਚ ਏ.ਆਈ ਸੰਚਾਲਿਤ ਸੀ.ਸੀ.ਟੀ.ਵੀ. ਨਿਗਰਾਨੀ ਲਗਾਈ ਜਾ ਰਹੀ ਹੈ ਅਤੇ 12 ਸੰਵੇਦਨਸ਼ੀਲ ਜੇਲ੍ਹਾਂ ਵਿੱਚ ਵੀ-ਕਵਚ ਜੈਮਰਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਕੀਮ 585 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ, ਜੋ ਹਰ ਜ਼ਿਲ੍ਹੇ ਦੇ ਲੋਕਾਂ ਦੀਆਂ ਮਹੱਤਵਪੂਰਨ ਸਥਾਨਕ ਰੋਜ਼ਾਨਾ ਜ਼ਰੂਰਤਾਂ ‘ਤੇ ਖਰਚ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਹ ਫੰਡ ਨਾਗਰਿਕਾਂ ਦੀਆਂ ਸਿਫਾਰਿਸ਼ਾਂ ਦੇ ਆਧਾਰ ‘ਤੇ ਖਰਚ ਕੀਤਾ ਜਾਵੇਗਾ ਅਤੇ ਸੜਕਾਂ ਅਤੇ ਪੁਲਾਂ ਦੀ ਉਸਾਰੀ ਅਤੇ ਮੁਰੰਮਤ, ਸਟਰੀਟ ਲਾਈਟਾਂ, ਕਲੀਨਿਕਾਂ, ਹਸਪਤਾਲਾਂ, ਸਕੂਲਾਂ, ਪਾਣੀ, ਸੈਨੀਟੇਸ਼ਨ ਆਦਿ ਸਰਬਪੱਖੀ ਵਿਕਾਸ ਹੋਵੇਗਾ।

ਭੁੱਲਰ ਨੇ ਅੱਗੇ ਕਿਹਾ ਕਿ ਪੰਜਾਬ ਬਜਟ 2025-2026 ਦੀਆਂ ਤਜਵੀਜ਼ਾਂ ਪੰਜਾਬ ਨੂੰ ਤਰੱਕੀ ਦੇ ਰਾਹ `ਤੇ ਲਿਜਾਣਗੀਆਂ ਅਤੇ ਸੂਬੇ ਦੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣਗੀਆਂ।ਉਨ੍ਹਾਂ ਕਿਹਾ ਕਿ ਇਹ ਬਜਟ ਪੰਜਾਬ ‘ਚ ਸਕਾਰਾਤਮਕ ਸੁਧਾਰ ਲਿਆਏਗਾ ਅਤੇ ਖੁਸ਼ਹਾਲ ਅਤੇ ਸਵੈ ਨਿਰਭਰ ਪੰਜਾਬ ਦੀ ਨੀਂਹ ਨੂੰ ਹੋਰ ਮਜ਼ਬੂਤ ਕਰੇਗਾ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement