Punjab Budget: ਪੰਜਾਬ ਦੇ ਬਜਟ ’ਚ ਲੁਧਿਆਣਾ ਲਈ 10 ਕਰੋੜ ਰੁਪਏ ਦਾ ਐਲਾਨ

By : PARKASH

Published : Mar 26, 2025, 1:55 pm IST
Updated : Mar 26, 2025, 1:55 pm IST
SHARE ARTICLE
Punjab Budget announces Rs 10 crore for Ludhiana
Punjab Budget announces Rs 10 crore for Ludhiana

Punjab Budget: ਖੋਜ, ਵਿਕਾਸ ਕੇਂਦਰ, ਆਟੋ ਪਾਰਟਸ ਤੇ ਹੈਂਡ ਟੂਲਜ਼ ਟੈਕਨਾਲੋਜੀ ਸੰਸਥਾ ਨੂੰ ਕੀਤ ਜਾਵੇਗਾ ਅਪਗ੍ਰੇਡ

 

Punjab Budget announces Rs 10 crore for Ludhiana: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ।  ਇਸ ਬਜਟ ’ਚ ਵਿੱਤ ਮੰਤਰੀ ਨੇ ਸੂਬੇ ’ਚ ਉਦਯੋਗਾਂ ਨੂੰ ਵਿੱਤੀ ਪ੍ਰੋਤਸਾਹਨ ਦੇਣ ਲਈ 250 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਲਈ ਹੋਇਆ ਇਹ ਐਲਾਨ ਹੁਣ ਤੱਕ ਦਾ ਸਭ ਤੋਂ ਵੱਡਾ ਬਜਟ ਹੈ। 

ਇਸ ਤਹਿਤ ਸਰਕਾਰ ਨੇ ਅੰਮ੍ਰਿਤਸਰ ’ਚ ਯੂਨੀਟੀ ਮਾਲ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ’ਚ ਭਾਰਤ ਦੇ ਸਾਰੇ ਸੂਬਿਆਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਤੋਂ ਇਲਾਵਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸਟਾਲ ਹੋਣਗੇ। ਇਹ ਮਾਲ ਕਾਰੀਗਰਾਂ ਤੇ ਉੱਦਮੀਆਂ ਨੂੰ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕਰਨ ਤੇ ਉਨ੍ਹਾਂ ਦੀ ਮਾਰਕੀਟਿੰਗ ਕਰਨ ਲਈ ਇਕ ਮੰਚ ਪ੍ਰਦਾਨ ਕਰੇਗਾ। ਇਸ ਉਦੇਸ਼ ਲਈ ਸਰਕਾਰ ਨੇ 80 ਕਰੋੜ ਦੀ ਰਕਮ ਰਾਖ਼ਵੀਂ ਰੱਖੀ ਹੈ।  ਇਸ ਤੋਂ ਇਲਾਵਾ ਲੁਧਿਆਣਾ ’ਚ ਖੋਜ, ਵਿਕਾਸ ਕੇਂਦਰ, ਆਟੋ ਪਾਰਟਸ ਤੇ ਹੈਂਡ ਟੂਲਜ਼ ਟੈਕਨਾਲੌਜੀ ਸੰਸਥਾ ਦੇ ਅਪਗ੍ਰੇਡੇਸ਼ਨ ਲਈ 10 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। 

ਇਸ ਤੋਂ ਇਲਾਵਾ ਸਰਕਾਰ ਨੇ ਕਿਹਾ ਕਿ ਪੰਜਾਬ ਦੇ ਬਹੁਤ ਛੋਟੇ, ਛੋਟੇ ਤੇ ਮੱਧ ਦਰਜੇ ਦੇ ਉਦਯੋਗ ਉਦਯੋਗਿਕ ਵਾਤਾਵਰਨ ਪ੍ਰਨਾਲੀ ਦੀ ਰੀੜ੍ਹ ਦੀ ਹੱਡੀ ਹਨ। ਇਨ੍ਹਾਂ ਦੇ ਵਿਕਾਸ ਲਈ ਸੂਬਾ ਸਰਕਾਰ ਨੇ ਰੇਜ਼ਿੰਗ ਐਂਡ ਐਕਸੈਲਰੇਟਿੰਗ ਪਰਫਾਰਮੈਂਸ ਸਕੀਮ ਤਹਿਤ 120 ਕਰੋੜ ਦੇ ਪ੍ਰਾਜੈਕਟ ਲਾਗੂ ਕਰਨ ਦਾ ਐਲਾਨ ਕੀਤਾ ਹੈ। 
ਇਸ ਤੋਂ ਇਲਾਵਾ ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਮੋਗਾ, ਪਟਿਆਲਾ ਤੇ ਐੱਸ.ਏ.ਐੱਸ. ਨਗਰ ਸਮੇਤ ਪ੍ਰਮੁੱਖ ਉਦਯੋਗਿਕ ਕੇਂਦਰਾਂ ’ਚ ਤਕਨਾਲੌਜੀ ਵਿਕਾਸ ਕੇਂਦਰ ਸਥਾਪਤ ਕੀਤੇ ਜਾਣ ਦੀ ਵੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਲਈ 3,426 ਕਰੋੜ ਰੁਪਏ ਦੀ ਰਕਮ ਰਾਖਵੀਂ ਰੱਖੀ ਗਈ ਹੈ, ਜਿਸ ’ਚ ਉਦਯੋਗਿਕ ਬਿਜਲੀ ਸਬਸਿਡੀ ਵੀ ਸ਼ਾਮਲ ਹੈ।

(For more news apart from Ludhiana Latest News, stay tuned to Rozana Spokesman)

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement