ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਵੱਡੀ ਪਹਿਲਕਦਮੀ
Published : Mar 26, 2025, 3:40 pm IST
Updated : Mar 26, 2025, 3:40 pm IST
SHARE ARTICLE
Punjab government takes major initiative to stop illegal mining
Punjab government takes major initiative to stop illegal mining

ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਪ੍ਰਵਾਨਗੀ

ਚੰਡੀਗੜ੍ਹ; ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ, 2025 ਬਣਾਉਣ ਦੀ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੰਤਰੀ ਮੰਡਲ ਨੇ ਇਸ ਐਕਟ ਨੂੰ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਲਿਆਉਣ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਐਕਟ ਨਾਲ ਰੇਤਾ ਤੇ ਬੱਜਰੀ ਦੀ ਪ੍ਰਾਸੈਸਿੰਗ ਵਿੱਚ ਲੱਗੀਆਂ ਕਰੱਸ਼ਰ ਇਕਾਈਆਂ ਤੇ ਸਕਰੀਨਿੰਗ ਪਲਾਂਟਾਂ ਦੀਆਂ ਗਤੀਵਿਧੀਆਂ ਨੂੰ ਨੇਮਬੱਧ ਕਰਨ ਲਈ ਵਿਭਾਗ ਮਜ਼ਬੂਤ ਹੋਵੇਗਾ। ਇਸ ਨਾਲ ਸੂਬੇ ਵਿੱਚ ਗੈਰ ਕਾਨੂੰਨੀ ਖਣਨ ਰੋਕਣ ਅਤੇ ਕਾਨੂੰਨੀ ਖਣਨ ਕਾਰਵਾਈਆਂ ਚਲਾਉਣ ਵਿੱਚ ਮਦਦ ਮਿਲੇਗੀ।

ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਪ੍ਰਵਾਨਗੀ

ਕੈਬਨਿਟ ਨੇ ਪੰਜਾਬ ਵਿੱਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਸੋਧ ਦਾ ਮੰਤਵ ਕਾਰੋਬਾਰੀ ਖ਼ਰਚੇ ਘਟਾਉਣਾ ਅਤੇ ਪੰਜਾਬ ਵਿੱਚ ਆਰਥਿਕ ਤਰੱਕੀ ਨੂੰ ਹੁਲਾਰਾ ਦੇਣਾ ਹੈ। ਇਸ ਤਹਿਤ ਜੇ ਕਿਸੇ ਵਿਅਕਤੀ ਨੇ ਕਰਜ਼ੇ ਉੱਤੇ ਪਹਿਲਾਂ ਹੀ ਅਸ਼ਟਾਮ ਡਿਊਟੀ ਦਾ ਭੁਗਤਾਨ ਕਰ ਦਿੱਤਾ ਹੈ ਅਤੇ ਬਾਅਦ ਵਿੱਚ ਮਾਰਗੇਜ਼ ਪ੍ਰਾਪਰਟੀ ਨੂੰ ਬਦਲੇ ਬਿਨਾਂ ਜਾਇਦਾਦ ਨੂੰ ਤਬਦੀਲ ਕਰਦਾ ਹੈ ਤਾਂ ਉਸ ਤੋਂ ਕੋਈ ਵਾਧੂ ਅਸ਼ਟਾਮ ਡਿਊਟੀ ਨਹੀਂ ਲਈ ਜਾਵੇਗੀ। ਜੇ ਨਵੇਂ ਕਰਜ਼ ਦੀ ਰਕਮ ਪਿਛਲੀ ਰਕਮ ਨਾਲੋਂ ਜ਼ਿਆਦਾ ਹੁੰਦੀ ਹੈ ਤਾਂ ਸਿਰਫ਼ ਵਾਧੂ ਰਕਮ ਉਤੇ ਹੀ ਡਿਊਟੀ ਲਈ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement