Punjab News: ਪੰਜਾਬ ਦੇ ਵਿਧਾਇਕਾਂ ਨੂੰ ਵਿਕਾਸ ਕਾਰਜਾਂ ਲਈ ਪ੍ਰਤੀ ਹਲਕਾ ਮਿਲਣਗੇ 5 ਕਰੋੜ
Published : Mar 26, 2025, 3:39 pm IST
Updated : Mar 26, 2025, 3:39 pm IST
SHARE ARTICLE
Punjab MLAs will get Rs 5 crore per constituency for development works
Punjab MLAs will get Rs 5 crore per constituency for development works

ਪੰਜਾਬ ਦੇ ਬਜਟ 2025-2026 ’ਚ ਕੀਤਾ ਗਿਆ ਐਲਾਨ

 

Punjab News: ਪੰਜਾਬ ਦੇ ਵਿਧਾਇਕਾਂ ਨੂੰ ਸੰਸਦ ਮੈਂਬਰਾਂ ਦੇ ਵਾਂਗ ਪ੍ਰਤੀ ਹਲਕਾ 5 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਮਿਲਣਗੇ। ਇਹ ਐਲਾਨ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਕੀਤਾ। 

ਉਨ੍ਹਾਂ ਨੇ ਸਪੀਕਰ ਚੇਅਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2022 ਵਿੱਚ 'ਰੰਗਲਾ ਪੰਜਾਬ' ਦੀ ਸਾਡੀ ਦ੍ਰਿਸ਼ਟੀ ਕਾਰਨ 'ਆਪ' ਸਰਕਾਰ ਨੂੰ ਇਤਿਹਾਸਕ ਫ਼ਤਵਾ ਦਿੱਤਾ। ਸਾਡੀ ਸਰਕਾਰ ਦਾ ਇਕ-ਇਕ ਦਿਨ ਪੰਜਾਬ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਅਤੇ ਲੋਕਾਂ ਦੇ ਫੀਡਬੈਕ ਦੇ ਆਧਾਰ 'ਤੇ ਸੂਬੇ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਰਿਹਾ ਹੈ। 

ਅੱਜ ਅਸੀ ਹਰ ਜ਼ਿਲ੍ਹੇ ਵਿੱਚ 'ਰੰਗਲਾ ਪੰਜਾਬ ਵਿਕਾਸ ਸਕੀਮ' ਦੀ ਘੋਸ਼ਣਾ ਦੇ ਨਾਲ ਇਸ ਦਿਸਾ ਵਿੱਚ ਵੰਡਾ ਕਦਮ ਚੁੱਕ ਰਹੇ ਹਾਂ ਜੋ ਉਸ ਜਿਲ੍ਹੇ ਦੇ ਲੋਕਾਂ ਦੀਆ ਸਭ ਤੋਂ ਮਹੱਤਵਪੂਰਨ ਸਥਾਨਕ ਰੋਜ਼ਾਨਾ ਵਿਕਾਸ ਜ਼ਰੂਰਤਾਂ 'ਤੇ ਖਰਚ ਕੀਤਾ ਜਾਵੇਗਾ। ਇਸ ਸਕੀਮ ਦਾ ਪ੍ਰਬੰਧਨ ਡਿਪਟੀ ਕਮਿਸ਼ਨਰਾ (ਡੀ.ਸੀ.) ਦੁਆਰਾ ਕੀਤਾ ਜਾਵੇਗਾ ਅਤੇ ਇਸ ਨੂੰ ਵਿਧਾਇਕਾਂ, ਜਨ ਸਭਾਵਾਂ, ਨਾਗਰਿਕ ਸਮੂਹਾਂ ਅਤੇ ਲੋਕਪੱਖੀ ਭਾਵਨਾਵਾਂ ਵਾਲੇ ਨਾਗਰਿਕਾਂ ਦੀਆਂ ਸਿਫਾਰਸਾਂ ਦੇ ਆਧਾਰ 'ਤੇ ਖਰਚ ਕੀਤਾ ਜਾਵੇਗਾ।

ਇਹ ਫੰਡ ਸਾਡੇ ਸਾਰੇ ਜਿਲ੍ਹਿਆ ਦੇ ਸਾਰੇ ਖੇਤਰਾਂ ਜਿਵੇਂ ਕਿ ਸੜਕਾਂ ਅਤੇ ਪੁਲਾਂ ਦੀ ਉਸਾਰੀ ਅਤੇ ਮੁਰੰਮਤ ਸਟਰੀਟ ਲਾਈਟਾਂ, ਕਲੀਨਿਕਾਂ, ਹਸਪਤਾਲਾ, ਸਕੂਲਾ, ਪਾਈ, ਸੈਨੀਟੇਸ਼ਨ ਆਦਿ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਵੱਡੀ ਸਹਾਇਤਾ ਕਰੇਗਾ। ਮੈਂ ਬਜਟ ਵਿੱਚ 'ਰੰਗਲਾ ਪੰਜਾਬ ਵਿਕਾਸ ਸਕੀਮਾ ਲਈ 585 ਕਰੋੜ ਰੁਪਏ (ਪ੍ਰਤੀ ਹਲਕਾ 5 ਕਰੋੜ ਰੁਪਏ) ਦਾ ਉਪਬੰਧ ਕਰ ਰਿਹਾ ਹਾਂ।
 

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement