Punjab Weather Update: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਅੱਜ ਮੀਂਹ ਦਾ ਅਲਰਟ ਜਾਰੀ
Published : Mar 26, 2025, 8:15 am IST
Updated : Mar 26, 2025, 8:16 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਹਰ ਰੋਜ਼ ਕੜਕਦੀ ਧੁੱਪ ਨੇ ਲੋਕਾਂ ਦਾ ਕੀਤਾ ਬੁਰਾ ਹਾਲ

Punjab Weather Update News in punjabi:  ਪੰਜਾਬ 'ਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ ਪਰ ਅੱਜ, ਬੁੱਧਵਾਰ ਅਤੇ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਕੱਲ੍ਹ ਔਸਤ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਸੈਲਸੀਅਸ ਵਧਿਆ, ਜੋ ਕਿ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ 35.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦੀ ਔਸਤ ਨਾਲੋਂ ਕਿਤੇ ਵੱਧ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਤਾਪਮਾਨ 'ਚ ਮਾਮੂਲੀ ਵਾਧਾ ਹੋ ਸਕਦਾ ਹੈ ਪਰ ਵੀਰਵਾਰ ਤੋਂ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ। ਗੁਆਂਢੀ ਸੂਬੇ ਵਿੱਚ ਮੌਸਮ ਵਿੱਚ ਤਬਦੀਲੀ ਕਾਰਨ ਅਜਿਹਾ ਹੋਣ ਜਾ ਰਿਹਾ ਹੈ। ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਦਾ ਅਸਰ ਪੰਜਾਬ ਦੇ ਤਾਪਮਾਨ 'ਤੇ ਵੀ ਪਵੇਗਾ।

ਮੌਸਮ ਵਿਭਾਗ ਨੇ ਹਿਮਾਚਲ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਇੱਥੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ ਪਰ ਵੀਰਵਾਰ ਤੋਂ ਬਾਅਦ ਸ਼ੁੱਕਰਵਾਰ ਤੋਂ ਮੌਸਮ ਇਕ ਵਾਰ ਫਿਰ ਖੁਸ਼ਕ ਹੋ ਗਿਆ ਹੈ।
ਮੌਸਮ ਵਿਭਾਗ ਨੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ, ਖਾਸ ਕਰਕੇ ਕਿਸਾਨਾਂ ਅਤੇ ਖੁੱਲੇ ਖੇਤਰਾਂ ਵਿੱਚ ਕੰਮ ਕਰਨ ਵਾਲਿਆਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਤੇਜ਼ ਹਵਾਵਾਂ ਅਤੇ ਤੂਫ਼ਾਨ ਦੀ ਸੰਭਾਵਨਾ ਦੇ ਮੱਦੇਨਜ਼ਰ ਪੱਕੀਆਂ ਫਸਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement