
Punjab Budget News 2025-26 : ਕਿਹਾ, ਉਦਯੋਗਾਂ ਨੂੰ 250 ਕਰੋੜ ਦੇ ਪ੍ਰੋਤਸਾਹਨ ਦੇ ਰੂਪ ਵਿਚ ਦਿਤੀ ਵਿੱਤੀ ਸਹਾਇਤਾ
Rs 3426 crore allocated for industries in the budget: Finance Minister Punjab Budget News in Punjabi : ਚੰਡੀਗੜ੍ਹ : ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਨਿਵੇਸ਼ ਤੇਜ਼ੀ ਨਾਲ ਵੱਧ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਿਵੇਸ਼ਕਾਂ ਦਾ ਵਿਸ਼ਵਾਸ ਵਧਿਆ ਹੈ। ਪਿਛਲੇ 3 ਸਾਲਾਂ ਵਿਚ ਰਾਜ ਵਿਚ ਕੁੱਲ 96,836 ਕਰੋੜ ਦਾ ਨਿਵੇਸ਼ ਆਇਆ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਉਦਯੋਗਿਕ ਖੇਤਰ ਹੁਣ ਰਾਜ ਦੀ ਆਰਥਿਕਤਾ ਵਿਚ 27 ਪ੍ਰਤੀਸ਼ਤ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪੱਧਰੀ ਮੀਟਿੰਗਾਂ ਰਾਹੀਂ ਇਕ ਨਵੀਂ ਉਦਯੋਗਿਕ ਨੀਤੀ ਤਿਆਰ ਕੀਤੀ ਗਈ ਹੈ, ਜਿਸ ਨੇ ਟਾਟਾ ਸਟੀਲ ਅਤੇ ਸੰਥਨ ਗਰੁੱਪ ਵਰਗੇ ਵੱਡੇ ਨਿਵੇਸ਼ਕਾਂ ਨੂੰ ਆਕਰਸ਼ਿਤ ਕੀਤਾ ਹੈ।
ਚੀਮਾ ਨੇ ਕਿਹਾ ਕਿ ਮੌਜੂਦਾ ਬਜਟ ਵਿਚ, ਉਦਯੋਗਾਂ ਨੂੰ 250 ਕਰੋੜ ਦੇ ਪ੍ਰੋਤਸਾਹਨ ਦੇ ਰੂਪ ਵਿਚ ਵਿੱਤੀ ਸਹਾਇਤਾ ਦਿਤੀ ਗਈ ਹੈ, ਜਦੋਂ ਕਿ ਕਾਂਗਰਸ ਸਰਕਾਰ ਨੇ ਸਿਰਫ਼ 53 ਕਰੋੜ ਦਾ ਪ੍ਰਬੰਧ ਕੀਤਾ ਸੀ। ਅੰਮ੍ਰਿਤਸਰ ਵਿਚ ‘ਯੂਨਿਟੀ ਮਾਲ’ ਅਤੇ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮਾਂ ਨੂੰ ਉਤਸ਼ਾਹਿਤ ਕਰਨ ਲਈ 120 ਕਰੋੜ ਦੇ ਪ੍ਰੋਜੈਕਟ ਲਾਂਚ ਕੀਤੇ ਗਏ ਹਨ। ਲੁਧਿਆਣਾ ਵਿਚ ਆਟੋ ਪਾਰਟਸ ਅਤੇ ਹੈਂਡ ਟੂਲਜ਼ ਤਕਨਾਲੋਜੀ ਲਈ 10 ਕਰੋੜ ਦਾ ਅਪਗ੍ਰੇਡੇਸ਼ਨ ਕੀਤਾ ਗਿਆ ਹੈ।
ਵਿੱਤੀ ਸਾਲ 2025-26 ਲਈ ਉਦਯੋਗਿਕ ਖੇਤਰ ਨੂੰ ਕੁੱਲ 3,426 ਕਰੋੜ ਦਾ ਬਜਟ ਅਲਾਟ ਕੀਤਾ ਗਿਆ ਹੈ।