Hoshiarpur News : ਨਹਿਰ ’ਚ ਕਾਰ ਡਿੱਗਣ ਕਾਰਨ ਨੌਜਵਾਨ ਦੀ ਮੌਤ

By : BALJINDERK

Published : Mar 26, 2025, 2:33 pm IST
Updated : Mar 26, 2025, 2:33 pm IST
SHARE ARTICLE
ਮ੍ਰਿਤਕ ਰੋਹਿਤ ਸਿੰਘ
ਮ੍ਰਿਤਕ ਰੋਹਿਤ ਸਿੰਘ

Hoshiarpur News : ਨੌਜਵਾਨ ਆਪਣੇ ਘਰ ਤੋਂ ਗੁਰਦਾਸਪੁਰ ਵੱਲ ਜਾ ਰਿਹਾ ਸੀ

 Hoshiarpur News in Punjabi : ਹੁਸ਼ਿਆਰਪੁਰ ਦੇ ਦਸੂਹਾ ਦੀ ਕੰਡੀ ਕਨਾਲ ਨਗਰ ਵਿੱਚ ਬੀਤੀ ਰਾਤ ਇੱਕ ਕਾਰ ਅਚਾਨਕ ਨਹਿਰ ਵਿੱਚ ਡਿੱਗ ਗਈ। ਜਿਸ ਦੇ ਕਾਰਨ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਜਦੋਂ ਆਪਣੇ ਘਰ ਤੋਂ ਗੁਰਦਾਸਪੁਰ ਵੱਲ ਜਾ ਰਿਹਾ ਸੀ, ਤਾਂ ਕੰਡੀ ਕਨਾਲ ਨਗਰ ਵਿੱਚ ਉਸਦੀ ਕਾਰ ਅਚਾਨਕ ਹੀ ਨਹਿਰ ਕਿਨਾਰੇ ਬੇਕਾਬੂ ਹੋ ਗਈ ਅਤੇ ਸਿੱਧਾ ਜਾ ਕੇ ਨਹਿਰ ਵਿੱਚ ਡਿੱਗ ਗਈ। ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਇਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ, ਪਰੰਤੂ ਜਦੋਂ ਤੱਕ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ, ਉਦੋਂ ਤੱਕ ਉਸਦੀ ਮੌਤ ਹੋ ਗਈ ਸੀ।

1

ਕਾਰ ਸਵਾਰ ਨੌਜਵਾਨ ਰੋਹਿਤ ਸਿੰਘ, ਜੋ ਕਿ ਪਿੰਡ ਰਣਸੋਤਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਜੋ ਕਿਸੇ ਕੰਮ ਤੋਂ ਆਪਣੀ ਕਾਰ ਵਿੱਚ ਸਵਾਰ ਹੋ ਕੇ ਦਾਤਾਰਪੁਰ ਵੱਲ ਜਾ ਰਿਹਾ ਸੀ, ਤਾਂ ਅਚਾਨਕ ਹੀ ਪਿੰਡ ਨਰੋਲੀ ਦੇ ਨੇੜੇ ਉਸਦੀ ਕਾਰ ਬੇਕਾਬੂ ਹੋ ਕੇ ਸਿੱਧਾ ਨਹਿਰ ਵਿੱਚ ਡਿੱਗ ਗਿਆ। ਜਿਸ ਤੋਂ ਬਾਅਦ ਲੋਕਾਂ ਦੀਆਂ ਕੜੀ ਮੁਸ਼ੱਕਤ ਤੋਂ ਬਾਅਦ ਉਸਨੂੰ ਕਾਰ ਤੋਂ ਬਾਹਰ ਕੱਢਿਆ ਗਿਆ ਅਤੇ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਜਾ ਕੇ ਉਸਨੇ ਦਮ ਤੋੜ ਦਿੱਤਾ। ਫਿਲਹਾਲ, ਹਾਜੀਪੁਰ ਪੁਲਿਸ ਦੇ ਸਹਿਯੋਗ ਨਾਲ ਗੱਡੀ ਨੂੰ ਵੀ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ ਹੈ।

(For more news apart from Youth dies after car falls into canal in Hoshiarpur News in Punjabi, stay tuned to Rozana Spokesman)

Location: India

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement