
ਲੁਧਿਆਣਾ ਦੇ ਥਾਣਾ ਫੋਕਲ ਪੁਆਇੰਟ ਘੇਰੇ ਅੰਦਰ ਪੈਂਦੇ ਇਲਾਕੇ ਗਿਆਸਪੁਰਾ ‘ਚ ਅੱਜ ਸਵੇਰੇ ਸਿਲੰਡਰ ਫਟਣ ਕਾਰਨ 24 ਪ੍ਰਵਾਸੀ ਮਜ਼ਦੂਰ ਜ਼ਖ਼ਮੀ...
ਲੁਧਿਆਣਾ ਦੇ ਥਾਣਾ ਫੋਕਲ ਪੁਆਇੰਟ ਘੇਰੇ ਅੰਦਰ ਪੈਂਦੇ ਇਲਾਕੇ ਗਿਆਸਪੁਰਾ ‘ਚ ਅੱਜ ਸਵੇਰੇ ਸਿਲੰਡਰ ਫਟਣ ਕਾਰਨ 24 ਪ੍ਰਵਾਸੀ ਮਜ਼ਦੂਰ ਜ਼ਖ਼ਮੀ ਹੋ ਗਏ ਹਨ ਅਤੇ ਇਸ ਤੋਂ ਬਿਨਾਂ ਇਸ ਹਾਦਸੇ ‘ਚ 4 ਲੋਕਾਂ ਦੀ ਹਾਲਤ ਬਹੁਤ ਹੀ ਜਿਆਦਾ ਗੰਭੀਰ ਬਣੀ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਥਾਣਾ ਫੋਕਲ ਪੁਆਇੰਟ ਘੇਰੇ ਅੰਦਰ ਪੈਂਦੇ ਇਲਾਕੇ ਗਿਆਸਪੁਰਾ ‘ਚ ਅੱਜ ਸਵੇਰੇ ਪ੍ਰਵਾਸੀ ਮਜ਼ਦੂਰਾਂ ਦੇ ਕੁਆਟਰਾਂ ‘ਚ ਮਨੋਜ ਕੁਮਾਰ ਨਾਂਅ ਦੇ ਮਜ਼ਦੂਰ ਦੇ ਕਮਰੇ ‘ਚ ਗੈਸ ਸਲੰਡਰ ਫਟ ਗਿਆ।
ludhiana cylinder blast
ਮਿਲੀ ਜਾਣਕਾਰੀ ਦੇ ਅਨੁਸਾਰ ਜਿਸ ਮਜ਼ਦੂਰ ਦੇ ਘਰ ਬਲਾਸਟ ਹੋਇਆ ਹੈ। ਉਹ ਕਬਾੜ ਦਾ ਕੰਮ ਕਰਦਾ ਹੈ ਅਤੇ ਮਨੋਜ ਕੁਮਾਰ ਦੀ ਉਮਰ 25 ਸਾਲ ਹੈ। ਇਹ ਘਟਨਾ ਅੱਜ ਸਵੇਰੇ 6.30 ਵਜੇ ਵਾਪਰੀ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਪਹੁੰਚ ਕੇ ਰਾਹਤ ਕਾਰਜ ਕੀਤੇ ਅਤੇ ਇਸ ਤੋਂ ਬਿਨਾਂ ਘਟਨਾ ਦੀ ਸੂਚਨਾ ਮਿਲਦੇ ਹੀ ਏ.ਡੀ.ਸੀ.ਪੀ. ਸੰਦੀਪ ਸ਼ਰਮਾ ਮੌਕੇ ‘ਤੇ ਪਹੁੰਚੇ ਤੇ ਉਨ੍ਹਾਂ ਨੇ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਨੇੜੇ ਦੇ ਵੱਖ – ਵੱਖ ਹਸਪਤਾਲਾਂ ‘ਚ ਭਰਤੀ ਕਰਾਇਆ।
ludhiana cylinder blast
ਇਸ ਤੋਂ ਬਿਨਾਂ ਨਿਊ ਸਮਾਰਟ ਕਾਲੋਨੀ ਦੇ ਘਰ ‘ਚ ਸਿਲੰਡਰ ਬਲਸਟ ਹੋਣ ਕਾਰਨ ਆਲੇ – ਦੁਆਲੇ ਦੇ ਘਰਾਂ ਦੀਆਂ ਦੀਵਾਰਾ ਦਾ ਵੀ ਨੁਕਸਾਨ ਹੋਇਆ ਹੈ।
ਇਹ ਘਟਨਾ ਕਿਵੇਂ ਹੋਈ ਅਜੇ ਤਕ ਇਸ ਬਾਰੇ ਪਤਾ ਨਹੀਂ ਲੱਗ ਸਕਿਆ। ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਘਟਨਾ ਦੀ ਜਾਂਚ ਕਰ ਰਹੀ ਹੈ।