
ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਚ ਕਾਂਗਰਸ ਪੰਜਾਬ ਵਿਚ ਤੇਰਾਂ ਦੀਆਂ ਤੇਰਾਂ ਸੀਟਾਂ 'ਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ
ਪਟਿਆਲਾ: ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਚ ਕਾਂਗਰਸ ਦੀ ਸਥਿਤੀ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਪੰਜਾਬ ਵਿਚ ਤੇਰਾਂ ਦੀਆਂ ਤੇਰਾਂ ਸੀਟਾਂ 'ਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ। ਕੈਪਟਨ ਨੇ ਇਹ ਵੀ ਆਖਿਆ ਕਿ ਪੰਜਾਬ ਵਿਚ ਹੀ ਨਹੀਂ ਬਲਕਿ ਪੂਰੇ ਦੇਸ਼ ਵਿਚ ਕਿਤੇ ਵੀ ਮੋਦੀ ਲਹਿਰ ਦਿਖਾਈ ਨਹੀਂ ਦੇ ਰਹੀ ਜਦਕਿ ਕਾਂਗਰਸ ਦਾ ਹੀ ਝੰਡਾ ਪੂਰੇ ਦੇਸ਼ ਵਿਚ ਲਹਿਰਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ 'ਤੇ ਵੀ ਤਿੱਖਾ ਨਿਸ਼ਾਨਾ ਸਾਧਿਆ।
Parneet kaur nomination
ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ ਵਿਖੇ ਅਪਣੀ ਧਰਮਪਤਨੀ ਪ੍ਰਨੀਤ ਕੌਰ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਅਤੇ ਪੁੱਤਰੀ ਜੈਇੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਸਨ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਕਰੀਬ ਅੱਧੇ ਘੰਟੇ ਦੀ ਪ੍ਰਕਿਰਿਆ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਗੁਰਦਾਸਪੁਰ ਲਈ ਰਵਾਨਾ ਹੋ ਗਏ ਜਦੋਂ ਪ੍ਰਨੀਤ ਕੌਰ ਆਪਣੇ ਕਾਫਲੇ ਨਾਲ ਚੋਣ ਪ੍ਰਚਾਰ ਵਿਚ ਰੁੱਝ ਗਏ।
Capt. Amrinder singh with Parneet Kaur
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੀਰ ਦੀ ਦਰਗਾਹ 'ਤੇ ਵੀ ਉਹ ਅਪਣੇ ਪਾਰਟੀ ਵਰਕਰਾਂ ਸਮੇਤ ਅਕੀਦਤ ਦੇ ਫੁੱਲ ਭੇਂਟ ਕਰਨ ਲਈ ਪਹੁੰਚੇ। ਦਸ ਦਈਏ ਕਿ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਦਾ ਮੁਕਾਬਲਾ ਪੀਡੀਏ ਗਠਜੋੜ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ, ਅਕਾਲੀ ਦਲ ਦੇ ਸੁਰਜੀਤ ਸਿੰਘ ਰੱਖੜਾ, ਆਪ ਦੇ ਨੀਨਾ ਮਿੱਤਲ ਨਾਲ ਹੋ ਰਿਹਾ ਹੈ।