
ਸੈਸ਼ਨ ਦੇ ਪਹਿਲੇ ਤਿੰਨ ਮਹੀਨਿਆਂ ਦੌਰਾਨ ਕੁੱਲ 20 ਕੰਮ ਜਰੂਰੀ ਤੌਰ 'ਤੇ ਕਰਨ ਲਈ ਵਿਚਾਰ ਚਰਚਾ ਕਰਨ ਲਈ ਕਿਹਾ
ਐਸ.ਏ.ਐਸ. ਨਗਰ : ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੱਜ ਸਕੂਲ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨਾਲ ਮੋਹਾਲੀ ਵਿਖੇ ਕੀਤੀ। ਇਕ ਅਹਿਮ ਮੀਟਿੰਗ ਦੌਰਾਨ ਸਰਕਾਰੀ ਸਕੂਲਾਂ ਵਿਚ ਹਰ ਪੱਖ ਤੋਂ ਸੁਧਾਰ ਨੂੰ ਲੈ ਕੇ ਚਰਚਾ ਕੀਤੀ । ਇਸ ਮੌਕੇ ਉਨ੍ਹਾਂ ਨੇ ਸਕੂਲ ਮੁਖੀ ਸਹਿਬਾਨ ਨੂੰ ਸੈਸ਼ਨ ਦੇ ਪਹਿਲੇ ਤਿੰਨ ਮਹੀਨਿਆਂ ਦੌਰਾਨ ਕੁੱਲ 20 ਕੰਮ ਜਰੂਰੀ ਤੌਰ 'ਤੇ ਕਰਨ ਲਈ ਵਿਚਾਰ ਚਰਚਾ ਕੀਤੀ।
School
ਇਸ ਮੌਕੇ ਪੇਂਡੂ ਖੇਤਰ ਦੇ ਸਕੂਲਾਂ 'ਚ ਸਹਿਰੀ ਖੇਤਰ ਦੇ ਸਕੂਲਾਂ ਵਿੱਚ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦਾ ਟੀਚਾ ਦਿੱਤਾ ।ਇਸ ਤੋਂ ਇਲਾਵਾ ਪੇਂਡੂ ਖੇਤਰ ਵਿੱਚ 40% ਅਤੇ ਸਹਿਰੀ ਖੇਤਰ ਵਿਚ 60% ਅੰਗਰੇਜੀ ਮਾਧਿਅਮ ਸਰਕਾਰੀ ਸਕੂਲ ਬਣਾਉਣ ਦਾ ਟੀਚਾ ਦੇਣ ਦੇ ਨਾਲ-ਨਾਲ ਐਸ.ਸੀ.ਈ.ਆਰ.ਟੀ. ਵਲੋਂ ਜਾਰੀ ਸਿਲੇਬਸ ਵਿਚੋਂ 20% ਸਿਲੇਬਸ ਪੂਰਾ ਕਰਨ ਦਾ ਟੀਚਾ ਰੱਖਿਆ । ਸਕੂਲ ਦੇ ਮੁੱਖ ਗੇਟ ਦੀ ਸੁੰਦਰਤਾ, ਸਕੂਲ ਦੇ ਪਖਾਨੇ ਅਤੇ ਸਾਫ਼ ਪੀਣ ਦੇ ਪਾਣੀ ਦਾ ਪ੍ਰਬੰਧ ਕਰਨ 'ਤੇ ਜ਼ੋਰ ਦਿੱਤਾ।
Punjab School
ਇਸ ਤੋਂ ਇਲਾਵਾ ਉਨ੍ਹਾਂ ਸਕੂਲਾਂ ਨੂੰ ਹਰ ਪੱਖ ਤੋਂ ਆਪਣੇ ਆਪ ਨੂੰ ਅਪਡੇਟ ਕਰਨ ਲਈ ਉਤਸਾਹਿਤ ਕਰਦਿਆਂ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਆਪਣੀਆਂ ਤਸਵੀਰਾਂ ਆਪਣੀ ਯੋਗਤਾ ਲਿਖ ਕੇ ਦਫ਼ਤਰ ਵਿਚ ਲਗਾਉਣ ਦੀ ਹਿਦਾਇਤ ਵੀ ਦਿੱਤੀ। ਉਨ੍ਹਾਂ ਆਪਣੇ ਸੰਬੋਧਨ ਵਿਚ ਸਕੂਲ ਮੁਖੀਆਂ ਨੂੰ ਆਪਣੇ ਆਪਣੇ ਨਤੀਜਿਆਂ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਨ ਉਪਰੰਤ ਸੁਧਾਰ 'ਤੇ ਜ਼ੋਰ ਦਿੰਦਿਆਂ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਉਣ ਦੇ ਲਈ ਉਤਸਾਹਿਤ ਕੀਤਾ।