
ਹਾਈ ਕੋਰਟ ਨੇ ਨੋਟਿਸ ਜਾਰੀ ਕਰ ਕੇ ਹਰਿਆਣਾ ਸਰਕਾਰ ਅਤੇ ਸੀਬੀਆਈ ਨੂੰ 1 ਮਈ ਤਕ ਜਵਾਬ ਦੇਣ ਲਈ ਕਿਹਾ
ਚੰਡੀਗੜ੍ਹ : ਦੋ ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਛਤਰਪਤੀ ਹੱਤਿਆ ਕਾਂਡ ਮਾਮਲੇ 'ਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਸੌਦਾ ਸਾਧ ਨੇ ਜ਼ਮਾਨਤ ਦੀ ਮੰਗ ਕੀਤੀ ਹੈ। ਸੌਦਾ ਸਾਧ ਨੇ ਪੰਜਾਬ-ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਸੀ, ਜਿਸ 'ਚ ਉਸ ਨੇ ਮੰਗ ਕੀਤੀ ਸੀ ਕਿ ਸਿਰਸਾ 'ਚ ਉਸ ਦੀ ਮੂੰਹ ਬੋਲੀ ਧੀ ਦਾ ਵਿਆਹ ਹੋਣਾ ਹੈ, ਜਿਸ 'ਚ ਉਹ ਸ਼ਾਮਲ ਹੋਣਾ ਚਾਹੁੰਦਾ ਹੈ।
Sauda Sadh
ਇਸ ਪਟੀਸ਼ਨ 'ਤੇ ਅੱਜ ਹਾਈ ਕੋਰਟ 'ਚ ਸੁਣਵਾਈ ਹੋਈ। ਅਦਾਲਤ ਨੇ ਹਰਿਆਣਾ ਸਰਕਾਰ ਅਤੇ ਸੀਬੀਆਈ ਤੋਂ ਜਵਾਬ ਮੰਗਿਆ ਹੈ। ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪ੍ਰਦੇਸ਼ ਸਰਕਾਰ ਅਤੇ ਸੀਬੀਆਈ ਤੋਂ ਪੁੱਛਿਆ ਕਿ ਜੇ ਸੌਦਾ ਸਾਧ ਨੂੰ ਜਮਾਨਤ ਦੇ ਦਿੱਤੀ ਜਾਵੇ ਤਾਂ ਕੀ ਇਸ ਨਾਲ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਕੋਈ ਅਸਰ ਪਵੇਗਾ? ਇਸ ਨੋਟਿਸ ਦਾ ਜਵਾਬ ਹਰਿਆਣਾ ਸਰਕਾਰ ਅਤੇ ਸੀਬੀਆਈ ਨੂੰ 1 ਮਈ ਤਕ ਦੇਣਾ ਹੈ।
Sauda Sadh
ਜ਼ਿਕਰਯੋਗ ਹੈ ਕਿ ਦੋ ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਛਤਰਪਤੀ ਹੱਤਿਆ ਕਾਂਡ ਮਾਮਲੇ 'ਚ ਦੋਸ਼ੀ ਸੌਦਾ ਸਾਧ ਰੋਹਤਕ ਦੀ ਸੁਨਾਰੀਆ ਜੇਲ 'ਚ ਬੰਦ ਹੈ।