ਨਾਮਜ਼ਦਗੀ ਮਗਰੋਂ ਗਰਜੇ ਜਾਖੜ, ਕਿਹਾ ਰੀਲ ਲਾਈਫ ਹੋਰ ਤੇ ਰੀਅਲ ਲਾਈਫ ਹੋਰ
Published : Apr 26, 2019, 5:28 pm IST
Updated : Apr 26, 2019, 5:28 pm IST
SHARE ARTICLE
Sunil Jakhar Files Nomination
Sunil Jakhar Files Nomination

ਲੋਕ ਸਭਾ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਵੱਲੋਂ ਅੱਜ ਗੁਰਦਾਸਪੁਰ ਵਿਖੇ ਰੋਡ ਸ਼ੋਅ ਕੀਤਾ ਗਿਆ।

ਗੁਰਦਾਸਪੁਰ: ਲੋਕ ਸਭਾ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਵੱਲੋਂ ਅੱਜ ਗੁਰਦਾਸਪੁਰ ਵਿਖੇ ਰੋਡ ਸ਼ੋਅ ਕੀਤਾ ਗਿਆ। ਇਸ ਰੋਡ ਸ਼ੋਅ ਵਿਚ ਲੋਕ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਇਸ ਤੋਂ ਬਾਅਦ ਸੁਨੀਲ ਜਾਖੜ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਸਮੇਂ ਉਹਨਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਰਿੰਦਰਮੀਤ ਸਿੰਘ ਪਹਾੜਾ ਫਤਿਹਗੰਜ ਸਿੰਘ ਬਾਜਵਾ ਆਦਿ ਸ਼ਾਮਿਲ ਸਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾ ਕਿਹਾ ਕਿ ਪੂਰੇ ਪੰਜਾਬ ਵਿਚ ਉਹਨਾਂ ਦੀ ਪਾਰਟੀ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਅਤੇ ਚੋਣਾਂ ਦੌਰਾਨ ਪੰਜਾਬ ਵਿਚ ਵਧੀਆ ਨਤੀਜੇ ਹੋਣਗੇ।

Captain Amrinder Singh Captain Amrinder Singh

ਇਸ ਸਮੇਂ ਸੁਨੀਲ ਜਾਖੜ ਨੇ ਕਿਹਾ ਕਿ ਰੀਲ ਲਾਈਫ ਅਸਲੀ ਜ਼ਿੰਦਗੀ ਨਾਲੋਂ ਕਿਤੇ ਅਲੱਗ ਹੈ। ਇਸ ਦੇ ਨਾਲ ਹੀ ਉਹਨਾਂ ਨੇ ਅਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਆਦੇਸ਼ ਦਿੱਤੇ ਹਨ ਕਿ ਵਧੀਆ ਨਤੀਜਿਆਂ ਲਈ ਉਹ ਪੂਰਾ ਜ਼ੋਰ ਲਗਾ ਦੇਣ। ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਸ ਹਲਕੇ ਤੋਂ ਬੁਰਾ ਨਤੀਜਾ ਸਾਹਮਣੇ ਆਵੇਗਾ ਉਥੋਂ ਦੇ ਮੰਤਰੀਆਂ ਨੂੰ ਪਿੱਛੇ ਕਰ ਦਿੱਤਾ ਜਾਵੇਗਾ ਅਤੇ ਨਤੀਜਿਆਂ ਦੇ ਅਧਾਰ ‘ਤੇ ਹੀ ਵਿਧਾਇਕਾਂ ਨੂੰ ਚੇਅਰਮੈਨ ਬਣਾਇਆ ਜਾਵੇਗਾ ਅਤੇ ਅਹੁਦੇ ਦਿੱਤੇ ਜਾਣਗੇ।

Sunny Deol Sunny Deol

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸੰਨੀ ਦਿਓਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਹੁਣ 61 ਸਾਲਾਂ ਦਾ ਐਕਟਰ ਹੈ ਉਸ ਨੂੰ ਕੋਈ ਨਹੀਂ ਜਾਣਦਾ। ਸੰਨੀ ਦਿਓਲ ਦੀ ਬਾਰਡਰ ਫਿਲਮ ‘ਤੇ ਟਿੱਪਣੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਰੇਜੀਮੈਂਟ ਨੇ ਤਾਂ ਬਾਰਡਰ ‘ਤੇ ਲੜਾਈ ਲੜੀ ਸੀ, ਸੰਨੀ ਦਿਓਲ ਨੇ ਫਿਲਮ ਵਿਚ ਕੀ ਕੀਤਾ। ਉਹਨਾਂ ਕਿਹਾ ਕਿ ਲੋਕ ਸਿਰਫ ਉਸ ਇਨਸਾਨ ਨੂੰ ਪਸੰਦ ਕਰਦੇ ਹਨ ਜੋ ਜ਼ਮੀਨੀ ਪੱਧਰ ‘ਤੇ ਕੰਮ ਕਰ ਰਿਹਾ ਹੋਵੇ।

ਇਸੇ ਦੌਰਾਨ ਉਹਨਾਂ ਨੇ ਸੁਖਬੀਰ ਬਾਦਲ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਜਿਸ ਹਲਕੇ ਤੋਂ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਖੜੇ ਹਨ ਉਥੋਂ ਉਹ ਵੀ ਲਗਾਤਾਰ ਚੋਣ ਪ੍ਰਚਾਰ ਕਰਨਗੇ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement