
ਲੋਕ ਸਭਾ ਚੋਣਾਂ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਅੰਮ੍ਰਿਤਸਰ : ਲੋਕ ਸਭਾ ਚੋਣਾਂ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅੱਜ ਅੰਮ੍ਰਿਤਸਰ ‘ਚ ਸ਼੍ਰੀ ਦਰਬਾਰ ਸਾਹਿਬ ‘ਚ ਨਤਮਸਤਕ ਹੋਏ। ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਾਖੜ ਨੇ ਗੁਰਦਾਸਪੁਰ ਸੀਟ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ‘ਤੇ ਹਮਲੇ ਬੋਲਿਆ।
Sunny Deol
ਉਨ੍ਹਾਂ ਨੇ ਕਿਹਾ ਕਿ ਪੀਐਮ ਮੋਦੀ ਨੇ ਸੰਨੀ ਦਿਓਲ ਦਾ ਇਸਤੇਮਾਲ ਕੀਤਾ ਹੈ ਤੇ ਉਹ ਘਾਤਕ ਨਹੀਂ ਬਲਕਿ ਭਾਜਪਾ ਦਾ ਇਕ ਮੋਹਰਾ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਕਿ ਕਿ ਸੰਨੀ ਦਿਓਲ ਦੇ ਢਾਈ ਕਿਲੋ ਦੇ ਹੱਥ ਤੋਂ ਵੱਡਾ ਹੱਥ ਕਾਂਗਰਸ ਦਾ ਦੱਸਿਆ।
Sunil Jakhar