
ਦੇਸ਼ ਵਿਚ ਕੋਰੋਨਾ ਵਾਇਰਸ ਦੇ ਸੰਕਰਮਣ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਮਈ ਤੱਕ ਲੌਕਡਾਊਨ ਦਾ ਐਲਾਨ ਕੀਤਾ ਹੈ।
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦੇ ਸੰਕਰਮਣ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਮਈ ਤੱਕ ਲੌਕਡਾਊਨ ਦਾ ਐਲਾਨ ਕੀਤਾ ਹੈ। ਲੌਕਡਾਊਨ ਦਾ ਅਸਰ ਹੁਣ ਦਿਖਾਈ ਵੀ ਦੇ ਰਿਹਾ ਹੈ ਅਤੇ ਕੋਰੋਨਾ ਦਾ ਫੈਲਾਅ ਹੌਲੀ ਹੌਲੀ ਘਟ ਰਿਹਾ ਹੈ। ਅਜਿਹੀ ਸਥਿਤੀ ਵਿਚ ਕਈ ਰਾਜਾਂ ਨੇ 3 ਮਈ ਤੋਂ ਬਾਅਦ ਵੀ ਲੌਕਡਾਊਨ ਵਧਾਉਣ ਦੀ ਗੱਲ ਕਹੀ ਹੈ।
Photo
ਕੋਰੋਨਾ 'ਤੇ ਬਣੀ ਦਿੱਲੀ ਸਰਕਾਰ ਦੀ ਕਮੇਟੀ ਨੇ ਪਹਿਲਾਂ ਹੀ ਕਹਿ ਦਿੱਤਾ ਹੈ ਕਿ ਜੇਕਰ ਕੋਰੋਨਾ ਨੂੰ ਪੂਰੀ ਤਰ੍ਹਾਂ ਹਰਾਉਣਾ ਹੈ ਤਾਂ ਰਾਜਧਾਨੀ ਵਿਚ ਲੌਕਡਾਊਨ ਨੂੰ 16 ਮਈ ਤੱਕ ਵਧਾਉਣ ਦੀ ਲੋੜ ਹੈ। ਦਿੱਲੀ ਦੀ ਤਰ੍ਹਾਂ ਹੁਣ ਦੂਜੇ ਰਾਜਾਂ ਨੇ ਵੀ ਲੌਕਡਾਊਨ ਨੂੰ ਅੱਗੇ ਵਧਾਉਣ ਦੀ ਗੱਲ ਕਰਨੀ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਦੀ ਰਫਤਾਰ 'ਤੇ ਹੁਣ ਬ੍ਰੇਕ ਲੱਗਦੀ ਦਿਖਾਈ ਦੇ ਰਹੀ ਹੈ।
Photo
ਇਹੀ ਕਾਰਨ ਹੈ ਕਿ ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ, ਪੱਛਮੀ ਬੰਗਾਲ ਅਤੇ ਓਡੀਸ਼ਾ ਨੇ ਲੌਕਡਾਊਨ ਨੂੰ ਅੱਗੇ ਵਧਾਉਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਛੇ ਰਾਜਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਉਹ ਕੇਂਦਰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨਗੇ। ਇਨ੍ਹਾਂ ਰਾਜਾਂ ਵਿਚ ਆਂਧਰਾ ਪ੍ਰਦੇਸ਼, ਹਰਿਆਣਾ, ਕਰਨਾਟਕ, ਤਾਮਿਲਨਾਡੂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਸ਼ਾਮਲ ਹਨ।
Photo
ਅਸਾਮ, ਕੇਰਲ ਅਤੇ ਬਿਹਾਰ ਨੇ ਹਾਲੇ ਇਸ ਸੰਬੰਧੀ ਆਪਣੀ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਇਨ੍ਹਾਂ ਰਾਜਾਂ ਨੇ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਰਾਜਾਂ ਦੇ ਮੰਤਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲੈਣਗੇ। ਤੇਲੰਗਾਨਾ ਸਰਕਾਰ ਨੇ ਪਹਿਲਾਂ ਹੀ ਕੋਰੋਨਾ ਸੰਕਰਮਣ ਦੇ ਵਧ ਰਹੇ ਕੇਸ ਦੇ ਮੱਦੇਨਜ਼ਰ ਲੌਕਡਾਊਨ ਨੂੰ 7 ਮਈ ਤੱਕ ਵਧਾ ਦਿੱਤਾ ਹੈ।
File Photo
ਰਾਜ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਲੌਕਡਾਊਨ ਨੂੰ ਹੋਰ ਵੀ ਵਧਾ ਸਕਦੀ ਹੈ, ਪਰ ਇਸ ਦਾ ਫੈਸਲਾ 5 ਮਈ ਨੂੰ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ। ਇਸੇ ਤਰ੍ਹਾਂ ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਵੀ ਕਿਹਾ ਹੈ ਕਿ ਲੌਕਡਾਊਨ ਨੂੰ ਅੱਗੇ ਵਧਾਇਆ ਜਾਣਾ ਚਾਹੀਦਾ ਹੈ। ਉਹਨਾਂ ਨੇ ਦੱਸਿਆ ਕਿ ਮਹਾਰਾਸ਼ਟਰ ਵਿਚ 92 ਪ੍ਰਤੀਸ਼ਤ ਕੋਰੋਨਾ ਮਰੀਜ਼ ਮੁੰਬਈ ਅਤੇ ਪੁਣੇ ਤੋਂ ਹਨ, ਇਸ ਲਈ ਕੰਟੇਨਮੈਂਟ ਜ਼ੋਨ ਅਤੇ ਹੌਟਸਪੌਟ ਵਾਲੇ ਖੇਤਰਾਂ ਵਿਚ ਤਾਲਾਬੰਦੀ 18 ਮਈ ਤੱਕ ਵਧਾਈ ਜਾਣੀ ਚਾਹੀਦੀ ਹੈ।
File Photo
ਹੌਟਸਪੌਟ ਇਲਾਕਿਆਂ ਵਿਚ ਜਾਰੀ ਰਹੇਗਾ ਲੌਕਡਾਊਨ
ਪੰਜਾਬ, ਓਡੀਸ਼ਾ ਅਤੇ ਪੱਛਮੀ ਬੰਗਾਲ ਵਿਚ 3 ਮਈ ਤੋਂ ਬਾਅਦ ਵੀ ਲੌਕਡਾਊਨ ਲਗਾਇਆ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਲੌਕਡਾਊਨ ਨੂੰ ਉਨ੍ਹਾਂ ਰਾਜਾਂ ਵਿਚ ਵਧਾਇਆ ਜਾਵੇਗਾ ਜੋ ਹੌਟਸਪੌਟ ਖੇਤਰ ਹਨ। ਸੂਤਰਾਂ ਅਨੁਸਾਰ ਪੱਛਮੀ ਬੰਗਾਲ, ਕੋਲਕਾਤਾ, ਉੱਤਰੀ 24 ਪਰਗਾਨਸ, ਹੁਗਲੀ, ਪੂਰਬੀ ਮਿਦਨਾਪੁਰ ਅਤੇ ਨਾਦੀਆ ਵਿਚ ਪਾਬੰਦੀ ਜਾਰੀ ਰਹੇਗੀ। ਇਸੇ ਤਰ੍ਹਾਂ ਪੰਜਾਬ ਨੇ ਵੀ ਕਿਹਾ ਕਿ ਪੂਰੇ ਸੂਬੇ ਵਿਚੋਂ ਲੌਕਡਾਊਨ ਨੂੰ ਪੂਰੀ ਤਰ੍ਹਾਂ ਖਤਮ ਨਹੀਂ ਕੀਤਾ ਜਾਵੇਗਾ।