
ਥਾਣਾ ਜੁਲਕਾਂ ਅਧੀਨ ਪਿੰਡ ਮਿਹੋਣ ਵਿਖੇ ਪਤੀ ਦੀ ਕਥਿਤ ਕੁੱਟ ਮਾਰ ਤੋਂ ਤੰਗ ਆ ਕੇ ਪਤਨੀ ਵਲੋਂ ਫਾਹਾ ਲੈ ਕੇ ਆਤਮ ਹਤਿਆ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਦੇਵੀਗੜ੍ਹ, 25 ਅਪ੍ਰੈਲ (ਅਮਨਦੀਪ ਸਿੰਘ) : ਥਾਣਾ ਜੁਲਕਾਂ ਅਧੀਨ ਪਿੰਡ ਮਿਹੋਣ ਵਿਖੇ ਪਤੀ ਦੀ ਕਥਿਤ ਕੁੱਟ ਮਾਰ ਤੋਂ ਤੰਗ ਆ ਕੇ ਪਤਨੀ ਵਲੋਂ ਫਾਹਾ ਲੈ ਕੇ ਆਤਮ ਹਤਿਆ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਸ਼ਿਕਾਇਤ ਕਰਤਾ ਹਰਦਿਆਲ ਸਿੰਘ ਪੁੱਤਰ ਭਗਤ ਰਾਮ ਵਾਸੀ ਪਿੰਡ ਪੁਰ ਦੀ ਸ਼ਕਾਇਤ 'ਤੇ ਕਥਿਤ ਦੋਸ਼ੀ ਸੁਖਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਮਿਹੋਣ ਦੇ ਵਿਰੁਧ ਧਾਰਾ 306 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਹੈ।
File photo
ਸ਼ਿਕਾਇਤ ਕਰਤਾ ਜੋ ਔਰਤ ਦਾ ਭਰਾ ਹੈ ਨੇ ਪੁਲਿਸ ਨੂੰ ਦਸਿਆ ਕਿ ਉਸ ਦੀ 25 ਸਾਲਾ ਭੈਣ ਸੀਮਾ ਦਾ ਵਿਆਹ ਸੁਖਵਿੰਦਰ ਸਿੰਘ ਨਾਲ ਕੁੱਝ ਸਾਲ ਪਹਿਲਾਂ ਹੋਇਆ ਸੀ ਅਤੇ ਬਾਅਦ ਵਿਚ ਕਥਿਤ ਦੋਸ਼ੀ ਉਸ ਦੀ ਭੈਣ ਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ ਅਤੇ ਉਸ ਨੂੰ ਕੁੱਟਦਾ ਮਾਰਦਾ ਸੀ, ਜਿਸ ਕਰ ਕੇ ਉਸ ਦੀ ਭੈਣ ਨੇ ਤੰਗ ਆ ਕੇ ਆਤਮ ਹਤਿਆ ਕਰ ਲਈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।