ਨੋਟਾਂ ਨੂੰ ਥੁੱਕ ਲਾ ਕੇ ਸੜਕ 'ਤੇ ਸੁੱਟਣ ਵਾਲਾ ਕਾਬੂ
Published : Apr 26, 2020, 7:32 am IST
Updated : Apr 26, 2020, 7:35 am IST
SHARE ARTICLE
File Photo
File Photo

ਪੁਲਿਸ ਨੇ ਫ਼ਿਲੌਰ ਵਿਚ ਇਕ ਸ਼ੱਕੀ ਵਿਅਕਤੀ ਨੂੰ ਫੜਿਆ ਹੈ ਜੋ ਕਿ ਥੁੱਕ ਲਾ ਕੇ ਨੋਟ ਸੜਕ ਉਤੇ ਸੁੱਟ ਰਿਹਾ ਹੈ। ਪੁਲਿਸ ਮਾਮਲੇ ਦੀ ਛਾਣਬੀਣ ਕਰ ਰਹੀ ਹੈ।

ਫ਼ਿਲੌਰ, 25 ਅਪ੍ਰੈਲ (ਪਪ) : ਪੁਲਿਸ ਨੇ ਫ਼ਿਲੌਰ ਵਿਚ ਇਕ ਸ਼ੱਕੀ ਵਿਅਕਤੀ ਨੂੰ ਫੜਿਆ ਹੈ ਜੋ ਕਿ ਥੁੱਕ ਲਾ ਕੇ ਨੋਟ ਸੜਕ ਉਤੇ ਸੁੱਟ ਰਿਹਾ ਹੈ। ਪੁਲਿਸ ਮਾਮਲੇ ਦੀ ਛਾਣਬੀਣ ਕਰ ਰਹੀ ਹੈ। ਦਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਇਥੇ ਕਿਸੇ ਫ਼ੈਕਟਰੀ ਵਿਚ ਕੰਮ ਕਰਦਾ ਹੈ ਅਤੇ ਯੂਪੀ ਦੇ ਸੋਭੱਦਰ ਦਾ ਰਹਿਣ ਵਾਲਾ ਹੈ। ਪੁਲਿਸ ਹੁਣ ਇਸ ਵਿਅਕਤੀ ਦਾ ਕੋਰੋਨਾ ਟੈਸਟ ਕਰਾਏਗੀ। ਜਾਣਕਾਰੀ ਅਨੁਸਾਰ ਜਦੋਂ ਇਹ ਵਿਅਕਤੀ ਫ਼ੈਕਟਰੀ ਤੋਂ ਬਾਹਰ ਨਿਕਲਿਆ ਤਾਂ ਇਸ ਨੇ ਦੋ ਹਜ਼ਾਰ, ਪੰਜ ਸੌ ਅਤੇ ਸੌ ਰੁਪਏ ਦੇ ਨੋਟ ਥੁੱਕ ਲਾ ਕੇ ਸੜਕ ਉਤੇ ਸੁੱਟਣੇ ਸ਼ੁਰੂ ਕਰ ਦਿਤੇ।

ਇਸ ਤੋਂ ਬਾਅਦ ਲੋਕਾਂ ਨੇ ਜਦੋਂ ਵਿਅਕਤੀ ਨੂੰ ਨੋਟ ਸੁੱਟਦੇ ਹੋਏ ਦੇਖਿਆ ਤਾਂ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ਉਤੇ ਪਹੁੰਚੀ ਪੁਲਿਸ ਨੇ ਛਾਣਬੀਣ ਕੀਤੀ ਅਤੇ ਨੋਟ ਸੁੱਟ ਵਾਲੇ ਵਿਅਕਤੀ ਨੂੰ ਦਬੋਚਿਆ। ਪੁਲਿਸ ਦਾ ਕਹਿਣਾ ਹੈ ਨੋਟ ਸੁੱਟਣ ਵਾਲੇ ਵਿਅਕਤੀ ਨੂੰ ਪੀਪੀਈ ਕਿੱਟ ਪਹਿਨਾ ਕੇ ਜਲੰਧਰ ਭੇਜਿਆ ਜਾ ਰਿਹਾ ਹੈ। ਉਥੇ ਇਸ ਦੇ ਟੈਸਟ ਕੀਤਾ ਜਾਵੇਗਾ। ਟੈਸਟ ਦੀ ਰੀਪੋਰਟ ਆਉਣ ਤੋਂ ਬਾਅਦ ਪੁਲਿਸ ਵਲੋਂ ਆਗਾਮੀ ਕਾਰਵਾਈ ਅਮਲ ਵਿਚ ਲਾਈ ਜਾਵੇਗੀ। ਪੁਲਿਸ ਨੇ ਦਸਿਆ ਕਿ ਉਕਤ ਵਿਅਕਤੀ ਪ੍ਰਵਾਸੀ ਹੈ ਅਤੇ ਇਥੇ ਇਕ ਫ਼ੈਕਟਰੀ ਵਿਚ ਕੰਮ ਕਰਦਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement