ਸ਼ਾਟ ਸਰਕਟ ਨਾਲ ਲੱਗੀ ਅੱਗ ਨਾਲ ਸੋਲਾਂ ਏਕੜ ਨਾੜ ਸੜ ਕੇ ਹੋਇਆ ਸੁਆਹ
Published : Apr 26, 2020, 10:48 am IST
Updated : May 4, 2020, 2:42 pm IST
SHARE ARTICLE
File Photo
File Photo

ਬੀਤੀ ਅੱਧੀ ਰਾਤ ਇੱਥੇ ਲੋਹਾਮ ਰੋਡ ਉਤੇ ਕਣਕ ਦੇ ਖੇਤਾਂ ਵਿਚ ਖੜੇ੍ਹ ਨਾੜ ਨੂੰ ਅਚਾਨਕ ਅੱਗ ਲੱਗ ਗਈ ਜਿਸ ਨਾਲ ਸੋਲਾਂ ਏਕੜ ਵਿਚ ਖੜਾ ਨਾੜ ਬਿਲਕੁੱਲ ਸੜ ਗਿਆ।

ਮੁੱਦਕੀ, 25 ਅਪ੍ਰੈਲ (ਪਰੇਮ ਮਨਚੰਦਾ):  ਬੀਤੀ ਅੱਧੀ ਰਾਤ ਇੱਥੇ ਲੋਹਾਮ ਰੋਡ ਉਤੇ ਕਣਕ ਦੇ ਖੇਤਾਂ ਵਿਚ ਖੜੇ੍ਹ ਨਾੜ ਨੂੰ ਅਚਾਨਕ ਅੱਗ ਲੱਗ ਗਈ ਜਿਸ ਨਾਲ ਸੋਲਾਂ ਏਕੜ ਵਿਚ ਖੜਾ ਨਾੜ ਬਿਲਕੁੱਲ ਸੜ ਗਿਆ। ਜਦੋਂ ਕਿਸਾਨਾਂ ਨੂੰ ਅੱਗ ਲੱਗਣ ਦਾ ਪਤਾ ਚਲਿਆ ਤਾਂ ਉਨ੍ਹਾਂ ਹੋਰ ਪਿੰਡ ਵਾਸੀਆਂ ਦੀ ਮਦਦ ਨਾਲ ਅੱਗ ਉਤੇ ਕਾਬੂ ਪਾ ਲਿਆ। ਕਿਸਾਨਾਂ ਨੇ ਇਸ ਘਟਨਾ ਨੂੰ ਬਿਜਲੀ ਮਹਿਕਮੇ ਦੀ ਲਾਪਰਵਾਹੀ ਦਸਦੇ ਹੋਏ ਨੁਕਸਾਨ ਦੇ ਬਰਾਬਰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ ਕਿਉਂਕਿ ਇਹ ਅੱਗ ਬਿਜਲੀ ਦੇ ਸ਼ਾਟ ਸਰਕਟ ਕਾਰਨ ਲੱਗੀ ਸੀ।

File photoFile photo

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਗੁਰਦੇਵ ਸਿੰਘ ਨੇ ਦਸਿਆ ਕਿ ਕੁੱਲ 16 ਏਕੜ ਵਿਚ ਖੜ੍ਹੇੇ ਨਾੜ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਅੱਠ ਏਕੜ ਬਲਵੀਰ ਸਿੰਘ ਸੇਖੋ ਨਾਮ ਦੇ ਕਿਸਾਨ ਦੇ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਅਜੇ ਕੁੱਝ ਘੰਟੇ ਪਹਿਲਾਂ ਹੀ ਇੱਥੋਂ ਕਣਕ ਦੀ ਕਟਾਈ ਕੀਤੀ ਗਈ ਸੀ ਜੇਕਰ ਉਦੋਂ ਘਟਨਾ ਵਾਪਰਦੀ ਤਾਂ ਵੱਡੇ ਪੱਧਰ ਉਤੇ ਨੁਕਸਾਨ ਹੋਣਾ ਸੀ । ਉਨ੍ਹਾਂ ਕਿਹਾ ਕਿ ਇਹ ਅੱਗ ਬਿਜਲੀ ਦੀ ਤਾਰ ਡਿੱਗਣ ਨਾਲ ਲੱਗੀ ਉਤੇ ਇਸ ਦਾ ਬਣਦਾ ਸਰਕਾਰ ਮੁਆਵਜ਼ਾ ਦੇਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement