18 ਤੋਂ 45 ਸਾਲ ਦੇ ਵਿਅਕਤੀਆਂ ਲਈ ਜਲਦ ਮੰਗਵਾਈਆਂ ਜਾਣਗੀਆਂ 30 ਲੱਖ ਕੋਵੀਸ਼ੀਲਡ ਦੀਆਂ ਖ਼ੁਰਾਕਾਂ : ਕੈਪ
Published : Apr 26, 2021, 12:20 am IST
Updated : Apr 26, 2021, 12:20 am IST
SHARE ARTICLE
image
image

18 ਤੋਂ 45 ਸਾਲ ਦੇ ਵਿਅਕਤੀਆਂ ਲਈ ਜਲਦ ਮੰਗਵਾਈਆਂ ਜਾਣਗੀਆਂ 30 ਲੱਖ ਕੋਵੀਸ਼ੀਲਡ ਦੀਆਂ ਖ਼ੁਰਾਕਾਂ : ਕੈਪਟਨ

ਟੀਕਾਕਰਨ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਰਾਹਤ ਫ਼ੰਡ ਦੀ ਵਰਤੋਂ ਕਰਨ ਲਈ ਵੀ ਕਿਹਾ

ਚੰਡੀਗੜ੍ਹ, 25 ਅਪ੍ਰੈਲ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸੂਬੇ ਦੇ ਸਿਹਤ ਵਿਭਾਗ ਨੂੰ 18-45 ਸਾਲ ਉਮਰ ਵਰਗ ਦੇ ਟੀਕਾਕਰਨ ਲਈ 30 ਲੱਖ ਕੋਵੀਸ਼ੀਲਡ ਦੀਆਂ ਖ਼ੁਰਾਕਾਂ ਦਾ ਆਰਡਰ ਦੇਣ ਦੇ ਨਿਰਦੇਸ਼ ਦਿਤੇ ਹਨ। ਇਸ ਦੇ ਨਾਲ ਹੀ ਗ਼ਰੀਬਾਂ ਦੇ ਟੀਕਾਕਰਨ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਰਾਹਤ ਫ਼ੰਡ ਦੀ ਵਰਤੋਂ ਕਰਨ ਲਈ ਵੀ ਕਿਹਾ ਹੈ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਹੈ ਕਿ ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੂੰ ਤੁਰਤ 30 ਲੱਖ ਖ਼ੁਰਾਕਾਂ ਦਾ ਆਰਡਰ ਦਿਤਾ ਜਾਵੇ ਤਾਂ ਜੋ ਜਲਦ ਤੋਂ ਜਲਦ ਇਸ ਦੀ ਸਪਲਾਈ ਸ਼ੁਰੂ ਹੋ ਸਕੇ, ਭਾਵੇਂ ਕਿ ਕੇਂਦਰ ਸਰਕਾਰ ਵਲੋਂ ਦਿਤੀ ਸੂਚਨਾ ਅਨੁਸਾਰ 18-45 ਸਾਲ ਉਮਰ ਵਰਗ ਲਈ ਟੀਕਿਆਂ ਦੀ ਡਿਲਵਰੀ 15 ਮਈ ਤੋਂ ਪਹਿਲਾਂ ਆਉਣ ਦੀ ਸੰਭਾਵਨਾ ਨਹੀਂ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਗ਼ਰੀਬਾਂ ਦੇ ਮੁਫ਼ਤ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੋਵਿਡ ਰਾਹਤ ਫ਼ੰਡ ਤੋਂ ਇਲਾਵਾ ਸੀ.ਐਸ.ਆਰ. ਫ਼ੰਡਾਂ ਦੀ ਵੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਈ.ਐਸ.ਆਈ.ਸੀ. ਨੂੰ ਯੋਜਨਾ ਵਿਚ ਕਵਰ ਕੀਤੇ ਗਏ ਉਦਯੋਗਿਕ ਵਰਕਰਜ਼ ਅਤੇ ਉਸਾਰੀ ਵਰਕਰਜ਼ਾਂ ਲਈ ਉਸਾਰੀ ਵਰਕਰਜ਼ ਭਲਾਈ ਬੋਰਡ ਨੂੰ ਟੀਕਾਕਰਨ ਦਾ ਸਮਰਥਨ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ। ਟੀਕਾਕਰਨ ਰਣਨੀਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਡਾ. ਗਗਨਦੀਪ ਕੰਗ ਦੀ ਅਗਵਾਈ ਵਾਲੇ ਮਾਹਿਰ ਸਮੂਹ ਨੂੰ 29 ਅਪ੍ਰੈਲ ਤਕ ਅਪਣੀ ਪਹਿਲੀ ਰੀਪੋਰਟ ਵਿਚ 18-45 ਸਾਲ ਉਮਰ ਵਰਗ (ਵਧੇਰੇ ਜ਼ੋਖਮ ਵਾਲੇ ਖੇਤਰਾਂ ਵਿਚ ਸੰਵੇਦਨਸ਼ੀਲ ਵਰਗਾਂ- ਉੱਚ ਫੈਲਾਅ ਅਤੇ ਮੌਤ ਦਰ ਆਦਿ ਸਮੇਤ ਉਸਾਰੀ ਵਰਕਜ਼ ਅਤੇ ਉਦਯੋਗਿਕ ਕਾਮੇ) ਨੂੰ ਟੀਕਾਕਰਨ ਲਈ ਤਰਜੀਹ ਦੇਣ ਸਬੰਧੀ ਰਣਨੀਤੀ ਪੇਸ਼ ਕਰਨ ਦੀ ਬੇਨਤੀ ਕੀਤੀ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ 18-45 ਉਮਰ ਵਰਗ ਦੀ ਟੀਕਾਕਰਨ ਰਣਨੀਤੀ ਨੂੰ ਅਮਲ ਵਿਚ ਲਿਆਉਂਦਿਆਂ ਸੂਬਾ ਸਰਕਾਰ ਵਲੋਂ 45 ਸਾਲ ਤੋਂ ਵੱਧ ਉਮਰ ਵਰਗ ਦੇ ਟੀਕਾਕਰਨ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਆਲਮੀ ਭਾਈਚਾਰੇ ਲਈ ਉਪਲੱਬਧ 162 ਰੁਪਏ ਪ੍ਰਤੀ ਖ਼ੁਰਾਕ ਦੀ ਘੱਟ ਕੀਮਤ ਦਾ ਲਾਭ ਲੈਣ ਲਈ ਪੰਜਾਬ ਸਰਕਾਰ ਨੂੰ ਆਗਿਆ ਦੇਣ ਵਾਸਤੇ ਸਰਕਾਰ ਸਿੱਧੇ ਤੌਰ ’ਤੇ ਐਸਟ੍ਰਾਜੈਨੇਕਾ (ਭਾਰਤ) ਤਕ ਪਹੁੰਚ ਕਰਨ ’ਤੇ ਵਿਚਾਰ ਕਰੇਗੀ। ਸੂਬੇ ਨੂੰ ਹੁਣ ਤਕ ਕੋਵੀਸ਼ੀਲਡ ਦੀਆਂ 29,36,770 ਖੁਰਾਕਾਂ (ਏ.ਐਫ਼.ਐਮ.ਐਸ. ਤੇ ਕੇਂਦਰੀ ਸਿਹਤ ਵਰਕਰਜ਼ ਦੀਆਂ 3.5 ਲੱਖ ਸਮੇਤ) ਅਤੇ ਕੋਵੈਕਸੀਨ ਦੀਆਂ 3.34 ਲੱਖ ਖ਼ੁਰਾਕਾਂ ਮਿਲ ਚੁੱਕੀਆਂ ਹਨ। 22 ਅਪ੍ਰੈਲ ਤਕ ਟੀਕਿਆਂ ਦੇ ਉਪਲੱਬਧ ਸਟਾਕ ਵਿਚੋਂ ਕੋਵੀਸ਼ੀਲਡ ਦੀਆਂ 25.48 ਲੱਖ ਖ਼ੁਰਾਕਾਂ ਅਤੇ ਕੋਵੈਕਸੀਨ ਦੀਆਂ 2.64 ਲੱਖ ਖ਼ੁਰਾਕਾਂ ਦੀ ਵਰਤੋਂ ਕੀਤੀ ਜਾ ਚੁੱਕੀ ਹੈ ਜਦੋਂ ਕਿ ਸੂਬੇ ਕੋਲ 2.81 ਲੱਖ ਕੋਵੀਸ਼ੀਲਡ ਅਤੇ 27,400 ਕੋਵੈਕਸੀਨ ਦੀਆਂ ਖ਼ੁਰਾਕਾਂ ਦਾ ਸਟਾਕ ਪਿਆ ਹੈ। ਸਿਹਤ ਵਿਭਾਗ ਨੇ 22 ਅਪ੍ਰੈਲ ਨੂੰ ਕੇਂਦਰੀ ਸਿਹਤ ਮੰਤਰਾਲੇ ਨੂੰ ਪੱਤਰ ਲਿਖ ਕੇ ਕੋਵੀਸ਼ੀਲਡ ਦੀਆਂ 10 ਲੱਖ ਖ਼ੁਰਾਕਾਂ ਦੀ ਵਾਧੂ ਸਪਲਾਈ ਦੀ ਮੰਗ ਕਰਦਿਆਂ ਇਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਕਿਹਾ ਹੈ ਤਾਂ ਜੋ ਸੂਬਾ ਅਪਣੀਆਂ ਲੋੜਾਂ ਤੁਰਤ ਪੂਰੀਆਂ ਕਰ ਸਕੇ।

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement