
ਐਤਵਾਰ ਨੂੰ ਪੰਜਾਬ 'ਚ ਕੋਰੋਨਾ ਦੇ 7014 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 76 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।
ਚੰਡੀਗੜ੍ਹ : ਪੰਜਾਬ 'ਚ ਲਗਾਤਾਰ ਵੱਧ ਰਹੀ ਕੋਰੋਨਾ ਮਹਾਂਮਾਰੀ ਦਰਮਿਆਨ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਵਨ 'ਚ ਸ਼ਾਮ 4 ਵਜੇ ਹੋਵੇਗੀ। ਜ਼ਿਕਰਯੋਗ ਹੈ ਕਿ ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਨਹੀਂ, ਸਗੋਂ ਫਿਜ਼ੀਕਲੀ ਤੌਰ 'ਤੇ ਹੋਵੇਗੀ। ਇਸ ਮੀਟਿੰਗ 'ਚ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਹਿੱਸਾ ਲੈਣਗੇ।
Corona
ਮੀਟਿੰਗ ਦੌਰਾਨ ਕੋਰੋਨਾ ਕਹਿਰ ਨੂੰ ਦੇਖਦਿਆਂ ਸੂਬੇ 'ਚ ਆਕਸੀਜਨ ਦੀ ਘਾਟ 'ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬੇਅਦਬੀ ਮਾਮਲਿਆਂ ਸਬੰਧੀ ਵੀ ਵਿਚਾਰ-ਵਟਾਂਦਰੇ ਹੋਣਗੇ ਅਤੇ ਕਿਸਾਨਾਂ ਦੇ ਮੁੱਦੇ ਨੂੰ ਵੀ ਮੀਟਿੰਗ 'ਚ ਵਿਚਾਰਿਆ ਜਾਵੇਗਾ। ਦੱਸ ਦਈਏ ਕਿ ਦਿਨ ਐਤਵਾਰ ਨੂੰ ਪੰਜਾਬ 'ਚ ਕੋਰੋਨਾ ਦੇ 7014 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 76 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।
Captain Amarinder Singh
ਹੁਣ ਤੱਕ ਸੂਬੇ 'ਚ 339090 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਨ੍ਹਾਂ 'ਚੋਂ 8432 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸੂਬੇ 'ਚ ਬੀਤੇ ਦਿਨ ਕੁੱਲ 58286 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਇਨ੍ਹਾਂ 'ਚੋਂ 7014 ਲੋਕ ਪਾਜ਼ੇਟਿਵ ਪਾਏ ਗਏ ਹਨ। ਸੂਬੇ 'ਚ ਹੁਣ ਤੱਕ 6961532 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।