
ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ
ਤਰਨ ਤਾਰਨ ਸਾਹਿਬ : ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ, ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ ਨਹੀਂ ਰਿਹਾ।
Surjit Singh
ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਨੋਨੇ ਤੋਂ ਸਾਹਮਣੇ ਆਇਆ ਹੈ ਜਿਥੇ ਬੀਤੀ ਰਾਤ 2 ਮੋਟਰਸਾਈਕਲ ਸਵਾਰ ਅਣਪਛਾਤਿਆਂ ਵੱਲੋਂ ਸੈਰ ਕਰ ਰਹੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਨੂੰ ਅੰਜਾਮ ਦੇਣ ਮਗਰੋਂ ਕਾਤਲ ਮੌਕੇ ਤੋਂ ਫਰਾਰ ਹੋ ਗਏ।
Death
ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਿਕ ਮ੍ਰਿਤਕ ਸੁਰਜੀਤ ਸਿੰਘ (28) ਭੱਠੇ ’ਤੇ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ।
death
ਬੀਤੀ ਰਾਤ ਰੋਟੀ ਖਾਣ ਤੋਂ ਬਾਅਦ ਸੈਰ ਕਰਨ ਲਈ ਆਪਣੇ ਦੋਸਤ ਨਾਲ ਪਿੰਡ ਦੀ ਫਿਰਨੀ 'ਤੇ ਗਿਆ ਸੀ। ਜਿਥੇ ਅਣਪਛਾਤਿਆਂ ਨੌਜਵਾਨਾਂ ਵੱਲੋਂ ਸੁਰਜੀਤ ਸਿੰਘ ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਗੋਲੀਆਂ ਵੱਜਣ ਕਾਰਨ ਸੁਰਜੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਮੌਕੇ ਦੀ ਜਾਂਚ ਕਰ ਰਹੀ ਹੈ।