ਵਿਜੈ ਇੰਦਰ ਸਿੰਗਲਾ ਵੱਲੋਂ ਵੋਕੇਸ਼ਨਲ ਲੈਬਜ਼ ਨੂੰ ਸਮਾਰਟ ਲੈਬਜ਼ ’ਚ ਤਬਦੀਲ ਕਰਨ ’ਤੇ ਜ਼ੋਰ, ਗ੍ਰਾਂਟ ਜਾਰੀ
Published : Apr 26, 2021, 3:25 pm IST
Updated : Apr 26, 2021, 3:39 pm IST
SHARE ARTICLE
Vijay Inder Singla
Vijay Inder Singla

ਸੂਬੇ ਭਰ ਦੇ 955 ਸਕੂਲਾਂ ਵਿੱਚ ਐਨ.ਐਸ.ਕਿਊ.ਐਫ ਲੈਬਜ਼ ਅਤੇ ਸਟੇਟ ਵੋਕੇਸ਼ਨਲ ਸਕੀਮ ਦੀਆਂ 450 ਲੈਬਜ਼ ਚੱਲ ਰਹੇ ਹਨ

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕਿੱਤਾ ਮੁਖੀ ਸਿੱਖਿਆ ਵਿੱਚ ਸੁਧਾਰ ਲਿਆਉਣ ਵਾਸਤੇ ਵੋਕੇਸ਼ਨਲ ਲੈਬਜ਼ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵਾਸਤੇ ਗ੍ਰਾਂਟ ਜਾਰੀ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਿੱਤਾ ਮੁਖੀ ਸਿੱਖਿਆ ਦਾ ਪੱਧਰ ਸੁਧਾਰ ਲਈ ਵੋਕੇਸ਼ਨਲ/ਐਨ.ਐਸ.ਕਿਊ.ਐਫ ਲੈਬਜ਼ ਦੀ ਕਾਇਆ-ਕਲਪ ਕਰਨ ਅਤੇ ਇਨ੍ਹਾਂ ਨੂੰ ਸਮਾਰਟ ਲੈਬਜ਼ ਵਿੱਚ ਤਬਦੀਲ ਕਰਨ ’ਤੇ ਜ਼ੋਰ ਦਿੱਤਾ ਹੈ।

vijay inder singlaVijay Inder Singla

ਇਸ ਵੇਲੇ ਸੂਬੇ ਭਰ ਦੇ 955 ਸਕੂਲਾਂ ਵਿੱਚ ਐਨ.ਐਸ.ਕਿਊ.ਐਫ ਲੈਬਜ਼ ਅਤੇ ਸਟੇਟ ਵੋਕੇਸ਼ਨਲ ਸਕੀਮ ਦੀਆਂ 450 ਲੈਬਜ਼ ਚੱਲ ਰਹੇ ਹਨ। ਇਨ੍ਹਾਂ ਲੈਬਜ਼ ਨੂੰ ਡਿਜ਼ਟਲੀ ਤੌਰ ’ਤੇ ਮਜ਼ਬੂਤ ਬਨਾਉਣ ਅਤੇ ਇਨ੍ਹਾਂ ਨੂੰ ਸਮਾਰਟ ਲੈਬਜ਼ ਵਿੱਚ ਤਬਦੀਲ ਕਰਨ ਲਈ ਵਿਭਾਗ ਨੇ ਰਣਨੀਤੀ ਬਣਾਈ ਹੈ।

schoolSchool Students

ਇਸ ਵਾਸਤੇ ਨਾਨ ਆਈ-ਟੀ ਟਰੇਡ ਲੈਬਜ਼ ਲਈ 66,500 ਰੁਪਏ ਅਤੇ ਆਈ.ਟੀ. ਟਰੇਡ ਲੈਬਜ਼ ਲਈ 11000 ਰੁਪਏ ਪ੍ਰਤੀ ਲੈਬਜ਼ ਗ੍ਰਾਂਟ ਪਹਿਲਾਂ ਹੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਹੁਣ ਵਿਭਾਗ ਨੇ ਇਨ੍ਹਾਂ ਲੈਬਜ਼ ਨੂੰ ਹੋਰ ਆਕਰਸ਼ਕ ਬਨਾਉਣ ਅਤੇ ਇਨ੍ਹਾਂ ਦੀ ਦਿੱਖ ਸੁਧਾਰਨ ਲਈ ਲਈ 8500 ਰੁਪਏ ਪ੍ਰਤੀ ਲੈਬਜ਼ ਦੀ ਵਿਵਸਥਾ ਕੀਤੀ ਹੈ।

Vijay Inder SinglaVijay Inder Singla

ਬੁਲਾਰੇ ਅਨੁਸਾਰ ਵਿਭਾਗ ਨੇ ਇਸ ਰਾਸ਼ੀ ਨਾਲ ਲੈਬਜ਼ ਨੂੰ ਪੇਂਟ ਕਰਵਾਉਣ, ਦਰਵਾਜ਼ੇ-ਖਿੜਕੀਆਂ, ਫਰਨੀਚਰ ਦੇ ਰੱਖ ਰਖਾਓ ਤੋਂ ਇਲਾਵਾ ਵਾਈਟ/ਗਰੀਨ ਬੋਰਡ ਲਗਵਾਉਣ, ਅੱਗ ਬਝਾਊ ਯੰਤਰਾਂ ਅਤੇ ਅਗਜਾਸਟ ਫੈਨਜ਼, ਡੋਰ ਮੈਟ, ਦਰਵਾਜ਼ੇ-ਖਿੜਕੀਆਂ ਦੇ ਪਰਦਿਆਂ, ਸਿਲੇਬਸ ਹੈਂਡਲਰ, ਕਲੋਕ, ਅਖ਼ਬਾਰ ਪੜ੍ਹਨ ਵਾਲੇ ਸਟੈਂਡ ਦਾ ਪ੍ਰਬੰਧ ਕਰਨ ਲਈ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਲੈਬਜ਼ ਦੇ ਅੰਦਰ ਸਾਰੀਆਂ ਸਾਵਧਾਨੀਆਂ ਬਾਰੇ ਲਿਖਣ ਅਤੇ ਚਾਰਟ ਚਿਪਕਾਉਣ ਲਈ ਵੀ ਆਖਿਆ ਗਿਆ ਹੈ।

School StudentsSchool Students

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement