
ਕਪੂਰਥਲਾ ਦੇ ਪਿੰਡ ਲੱਖਣ ਕੇ ਪੱਡਾ ਵਿਖੇ ਅੱਜ ਦੁਪਹਿਰ 12 ਵਜੇ ਹੋਵੇਗਾ ਸਸਕਾਰ
ਅਜਨਾਲਾ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਵੱਡਾ ਸਦਮਾ ਲੱਗਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਸੱਸ ਮਾਤਾ ਪਿਆਰ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ।
Kuldeep Singh Dhaliwal
ਇਸ ਦੇ ਚਲਦੇ ਹੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਚੰਡੀਗੜ੍ਹ ਦੇ ਸਾਰੇ ਰੁਝੇਵੇਂ ਰੱਦ ਕਰ ਦਿੱਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਮਾਤਾ ਪਿਆਰ ਕੌਰ ਦਾ ਅੰਤਿਮ ਸਸਕਾਰ ਅੱਜ ਕਪੂਰਥਲਾ ਦੇ ਪਿੰਡ ਲੱਖਣ ਕੇ ਪੱਡਾਵਿਖੇ ਦੁਪਹਿਰ 12 ਵਜੇ ਹੋਵੇਗਾ।