ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸੱਸ ਨੂੰ ਨਮ ਅੱਖਾਂ ਨਾਲ ਦਿਤੀ ਅੰਤਿਮ ਵਿਦਾਈ 
Published : Apr 26, 2022, 4:53 pm IST
Updated : Apr 26, 2022, 4:53 pm IST
SHARE ARTICLE
photo
photo

ਪਿੰਡ ਲੱਖਣ ਕੇ ਪੱਡਾ ਵਿਖੇ ਕੀਤਾ ਗਿਆ ਅੰਤਿਮ ਸਸਕਾਰ 

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸਮੇਤ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ 

ਸੁਭਾਨਪੁਰ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਮੰਤਰੀ  ਕੁਲਦੀਪ ਸਿੰਘ ਧਾਲੀਵਾਲ ਦੀ ਸੱਸ ਮਾਤਾ ਪਿਆਰ ਕੌਰ ਨੂੰ ਅੱਜ ਉਨ੍ਹਾਂ ਦੇ ਪਿੰਡ ਲੱਖਣ ਕੇ ਪੱਡਾ ਵਿਖੇ ਅੰਤਿਮ ਵਿਦਾਈ ਦਿੱਤੀ ਗਈ |

photo photo

92 ਸਾਲਾ ਪਿਆਰਾ ਕੌਰ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਅਤੇ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਲੱਕਣ ਕੇ ਪੱਡਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਵਿਧਾਇਕ ਕਰਤਾਰਪੁਰ  ਬਲਕਾਰ ਸਿੰਘ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ, ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਕਪੂਰਥਲਾ ਰਾਜਬਚਨ ਸਿੰਘ ਸੰਧੂ ਨੇ ਵੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

photo photo

ਕੈਬਨਿਟ ਮੰਤਰੀ ਨੇ ਰੀਠ ਰੱਖ ਕੇ ਮਾਤਾ ਪਿਆਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਜਦਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਐਸ.ਡੀ.ਐਮ. ਕਪੂਰਥਲਾ ਡਾ: ਜੈਿੰਦਰ ਸਿੰਘ, ਡੀ.ਡੀ.ਪੀ.ਓ ਨੀਰਜ ਕੁਮਾਰ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਕੈਬਨਿਟ ਮੰਤਰੀ ਦੀ ਪਤਨੀ ਜਗਦੀਸ਼ ਕੌਰ, ਖੁਸ਼ਪਾਲ ਸਿੰਘ ਧਾਲੀਵਾਲ, ਕੇਵਲ ਸਿੰਘ ਪੱਡਾ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement