ਲਖੀਮਪੁਰ ਹਿੰਸਾ: ਦੋਸ਼ੀ ਦੇ ਆਤਮ ਸਮਰਪਣ ’ਤੇ ਪੀੜਤ ਕਿਸਾਨ ਪਰਵਾਰ ਨੇ ਪ੍ਰਗਟਾਈ ਖ਼ੁਸ਼ੀ
Published : Apr 26, 2022, 12:10 am IST
Updated : Apr 26, 2022, 12:10 am IST
SHARE ARTICLE
image
image

ਲਖੀਮਪੁਰ ਹਿੰਸਾ: ਦੋਸ਼ੀ ਦੇ ਆਤਮ ਸਮਰਪਣ ’ਤੇ ਪੀੜਤ ਕਿਸਾਨ ਪਰਵਾਰ ਨੇ ਪ੍ਰਗਟਾਈ ਖ਼ੁਸ਼ੀ

ਬਹਿਰਾਈਚ, 25 ਅਪ੍ਰੈਲ : ਸੁਪਰੀਮ ਕੋਰਟ ਵਲੋਂ ਲਖੀਮਪੁਰ ਖੀਰੀ ਹਿੰਸਾ ਦੇ ਦੋਸ਼ੀ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੇ ਜਾਣ ਅਤੇ ਉਸ ਤੋਂ ਬਾਅਦ ਆਤਮ ਸਮਰਪਣ ਕਰਨ ’ਤੇ ਹਿੰਸਾ ’ਚ ਮਾਰੇ ਗਏ ਕਿਸਾਨ ਦੇ ਪਰਵਾਰ ਨੇ ਖੁਸ਼ੀ ਜਤਾਈ ਹੈ। ਸੁਪਰੀਮ ਕੋਰਟ ਤੋਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਆਸ਼ੀਸ਼ ਮਿਸ਼ਰਾ ਨੇ ਐਤਵਾਰ ਨੂੰ ਲਖੀਮਪੁਰ ’ਚ ਮੁੱਖ ਨਿਆਂਇਕ ਮੈਜਿਸਟ੍ਰੇਟ ਚਿੰਤਾਰਾਮ ਦੀ ਅਦਾਲਤ ’ਚ ਆਤਮ ਸਮਰਪਣ ਕਰ ਦਿਤਾ। ਹਿੰਸਾ ’ਚ ਮਾਰੇ ਗਏ ਬਹਿਰਾਈਚ ਦੇ ਰਹਿਣ ਵਾਲੇ ਕਿਸਾਨ ਗੁਰਵਿੰਦਰ ਸਿੰਘ ‘ਗਿਆਨੀ ਜੀ’ ਦੇ ਪਿਤਾ ਸੁਖਵਿੰਦਰ ਸਿੰਘ ਨੇ ਕਿਹਾ ਕਿ ਅਦਾਲਤ ਦਾ ਹੁਕਮ ਸੁਣ ਕੇ ਲੱਗਾ ਕਿ ਦੇਸ਼ ’ਚ ਕਾਨੂੰਨ ਦਾ ਰਾਜ ਹੈ, ਅਰਾਜਕ ਤੱਤਾਂ ਦਾ ਨਹੀਂ। 
ਕਿਸਾਨ ਨੇ ਕਿਹਾ ਸੁਪਰੀਮ ਕੋਰਟ ਤੋਂ ਜ਼ਮਾਨਤ ਰੱਦ ਹੋਣ ਨਾਲ ਸਾਡਾ ਪਰਮਾਤਮਾ ਅਤੇ ਨਿਆਂਪਾਲਿਕਾ ’ਚ ਭਰੋਸਾ ਵਧਿਆ ਹੈ। ਸੁਖਵਿੰਦਰ ਦੇ ਵੱਡੇ ਭਰਾ ਸੁਖਦੇਵ ਸਿੰਘ ਨੇ ਕਿਹਾ ਕਿ ਮੁੱਖ ਦੋਸ਼ੀ ਹੋਣ ਦੇ ਬਾਵਜੂਦ ਮੰਤਰੀ ਦੇ ਪੁੱਤਰ ਦਾ ਰਿਹਾਅ ਹੋ ਕੇ ਘੁੰਮਣਾ ਕਿਸਾਨਾਂ ਦੇ ਮੂੰਹ ’ਤੇ ਥੱਪੜ ਸੀ। ਅਦਾਲਤ ਦੇ ਇਸ ਫ਼ੈਸਲੇ ਤੋਂ ਅਸੀਂ ਖੁਸ਼ ਹਾਂ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ 18 ਅਪ੍ਰੈਲ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਵਲੋਂ ਦਿਤੀ ਗਈ ਜ਼ਮਾਨਤ ਨੂੰ ਰੱਦ ਕਰ ਦਿਤਾ ਸੀ ਅਤੇ ਇਕ ਹਫਤੇ ਦੇ ਅੰਦਰ ਆਤਮ ਸਮਰਪਣ ਕਰਨ ਲਈ ਕਿਹਾ ਸੀ।     (ਪੀਟੀਆਈ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement