ਪੰਜਾਬ ਰਾਜ ਪਲਾਨਿੰਗ ਬੋਰਡ ਭੰਗ, ਵਾਈਸ ਚੇਅਰਪਰਸਨ ਰਾਜਿੰਦਰ ਕੌਰ ਭੱਠਲ ਨੂੰ ਅਹੁਦੇ ਤੋਂ ਹਟਾਇਆ
Published : Apr 26, 2022, 12:26 pm IST
Updated : Apr 26, 2022, 4:30 pm IST
SHARE ARTICLE
Punjab government dissolves State Planning Board
Punjab government dissolves State Planning Board

ਹੁਣ ਹੋਵੇਗਾ ਆਰਥਿਕ ਨੀਤੀ ਅਤੇ ਯੋਜਨਾ ਬੋਰਡ

 

ਚੰਡੀਗੜ੍ਹ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰਾਜ ਯੋਜਨਾ ਬੋਰਡ ਨੂੰ ਭੰਗ ਕਰ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਇਸ ਬੋਰਡ ਦੀ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਉਹਨਾਂ ਦੀ ਨਿਯੁਕਤੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਦੀ ਹੈ। ਰਾਜਪਾਲ ਤੋਂ ਮਨਜ਼ੂਰੀ ਮਿਲਦੇ ਹੀ ਸੂਬਾਈ ਬੋਰਡ ਅਤੇ ਜ਼ਿਲ੍ਹਾ ਯੋਜਨਾ ਬੋਰਡ ਨੂੰ ਭੰਗ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਯੋਜਨਾ ਵਿਭਾਗ ਦੇ ਸਕੱਤਰ ਦਲਜੀਤ ਸਿੰਘ ਮਾਂਗਟ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

CM Bhagwant MannCM Bhagwant Mann

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਯੋਜਨਾ ਕਮਿਸ਼ਨ ਨੂੰ ਭੰਗ ਕਰ ਦਿੱਤਾ ਸੀ ਅਤੇ ਉਸ ਦੀ ਥਾਂ ਨੀਤੀ ਕਮਿਸ਼ਨ ਬਣਾਇਆ ਗਿਆ। ਪੰਜਾਬ ਦੇ ਰਾਜਪਾਲ ਵੱਲੋਂ ਮਾਨ ਸਰਕਾਰ ਦੀ ਸਿਫ਼ਾਰਸ਼ ਨੂੰ ਪ੍ਰਵਾਨ ਕਰਦਿਆਂ ਬੋਰਡ ਨੂੰ ਭੰਗ ਕਰਨ ਦੇ ਹੁਕਮ ਦਿੱਤੇ ਗਏ ਹਨ। ਹੁਣ ਤੱਕ ਯੋਜਨਾ ਬੋਰਡ ਸੂਬੇ ਦੀ ਸਾਲਾਨਾ ਯੋਜਨਾ ਤਿਆਰ ਕਰਕੇ ਯੋਜਨਾ ਕਮਿਸ਼ਨ ਤੋਂ ਪਾਸ ਕਰਵਾ ਲੈਂਦਾ ਸਨ ਪਰ ਯੋਜਨਾ ਕਮਿਸ਼ਨ ਭੰਗ ਹੋਣ ਤੋਂ ਬਾਅਦ ਸੂਬਿਆਂ ਵਿਚ ਬਣੇ ਯੋਜਨਾ ਬੋਰਡਾਂ ਨੂੰ ਹੀ ਯੋਜਨਾਵਾਂ ਤਿਆਰ ਕਰਨੀਆਂ ਪੈਂਦੀਆਂ ਸਨ ਪਰ ਇਸ ਦੀ ਥਾਂ 'ਤੇ ਹੁਣ 'ਆਰਥਿਕ ਨੀਤੀ ਅਤੇ ਯੋਜਨਾ ਬੋਰਡ' ਦਾ ਗਠਨ ਕਰ ਦਿੱਤਾ ਗਿਆ ਹੈ। ਹੁਣ ਜਲਦੀ ਹੀ ਬੋਰਡ ਦੇ ਵਾਈਸ ਚੇਅਰਮੈਨ ਅਤੇ ਹੋਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਵੇਗੀ।

Rajinder Kaur BhattalRajinder Kaur Bhattal

ਜਾਣਕਾਰੀ ਅਨੁਸਾਰ ਨਵੇਂ 'ਆਰਥਿਕ ਨੀਤੀ ਅਤੇ ਯੋਜਨਾ ਬੋਰਡ' ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ। ਜਦਕਿ ਬੋਰਡ ਦੇ ਹੋਰ ਮੈਂਬਰਾਂ ਨੂੰ ਨਾਮਜ਼ਦ ਕਰਨ ਲਈ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਮਾਨ ਸਰਕਾਰ ਨੇ ਬੋਰਡ ਦੇ ਦੋ ਉਪ-ਚੇਅਰਮੈਨ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਜਿਸ ਵਿਚ ਵਿੱਤੀ ਮਾਹਿਰ ਸ਼ਾਮਲ ਹੋਣਗੇ।

ਆਮ ਤੌਰ 'ਤੇ ਜਦੋਂ ਸਰਕਾਰ ਬਦਲਦੀ ਹੈ ਤਾਂ ਸਾਰੇ ਸਿਆਸੀ ਅਹੁਦਿਆਂ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਅਸਤੀਫ਼ੇ ਦੇ ਦਿੰਦੇ ਹਨ ਪਰ ਯੋਜਨਾ ਬੋਰਡ ਵਿਚ ਅਜਿਹਾ ਨਹੀਂ ਹੋਇਆ। ਇਸ ਲਈ ਇਸ ਨੂੰ ਭੰਗ ਕਰਦਿਆਂ ਸਰਕਾਰ ਨੇ ਮੌਜੂਦਾ ਵਾਇਸ  ਚੇਅਰਪਰਸਨ ਬੀਬੀ ਭੱਠਲ ਨੂੰ ਹਟਾ ਦਿੱਤਾ ਹੈ। ਬੋਰਡ ਵਿਚ ਰਜਿੰਦਰ ਗੁਪਤਾ ਵਾਈਸ ਚੇਅਰਮੈਨ ਅਤੇ ਮੈਂਬਰ ਭਵਦੀਪ ਸਰਦਾਨਾ, ਭਗਵੰਤ ਸਿੰਘ, ਕੇਵੀਐਸ ਸਿੱਧੂ ਅਤੇ ਬਲਦੇਵ ਸਿੰਘ ਢਿੱਲੋਂ ਦੀਆਂ ਸੇਵਾਵਾਂ ਖਤਮ ਹੋ ਗਈਆਂ ਹਨ।

CM Bhagwant mannCM Bhagwant mann

ਰਜਿੰਦਰ ਕੌਰ ਭੱਠਲ ਨੂੰ ਮਿਲ ਰਹੀਆਂ ਸਨ ਕੈਬਨਿਟ ਰੈਂਕ ਦੀਆਂ ਸਹੂਲਤਾਂ

ਸਰਕਾਰ ਦੇ ਇਸ ਫੈਸਲੇ ਨਾਲ ਰਾਜਿੰਦਰ ਕੌਰ ਭੱਠਲ ਨੂੰ ਸਭ ਤੋਂ ਵੱਡਾ ਝਟਕਾ ਲੱਗਾ ਹੈ ਕਿਉਂਕਿ ਉਹਨਾਂ ਨੂੰ ਉਪ ਚੇਅਰਮੈਨ ਹੋਣ ਦੇ ਨਾਤੇ ਕੈਬਨਿਟ ਰੈਂਕ ਦਾ ਦਰਜਾ ਮਿਲਿਆ ਹੋਇਆ ਸੀ। ਇਸ ਤਹਿਤ ਬੀਬੀ ਭੱਠਲ ਕੋਲ ਸਰਕਾਰੀ ਬੰਗਲਾ, ਫ਼ੋਨ, ਸਰਕਾਰੀ ਗੱਡੀ ਸਮੇਤ ਛੇ ਮੁਲਾਜ਼ਮਾਂ ਦਾ ਸਟਾਫ਼ ਸੀ, ਜੋ ਹੁਣ ਸਭ ਵਾਪਸ ਲੈ ਲਿਆ ਜਾਵੇਗਾ। ਬੀਬੀ ਭੱਠਲ ਨੂੰ ਸਵੇਰੇ ਹੀ ਨਵੇਂ ਨੋਟੀਫਿਕੇਸ਼ਨ ਦੀ ਸੂਚਨਾ ਭੇਜ ਦਿੱਤੀ ਗਈ ਸੀ। ਹੁਣ ਉਹਨਾਂ ਕੋਲ ਬੰਗਲਾ ਕਰੀਬ ਇਕ ਮਹੀਨਾ ਤੱਕ ਰਹੇਗਾ। ਜਦਕਿ ਬਾਕੀ ਸਟਾਫ਼ ਦੀ ਵਾਪਸੀ ਪਹਿਲੀ ਮਈ ਤੋਂ ਪਹਿਲਾਂ ਮੁੱਖ ਸਕੱਤਰੇਤ ਵਿਚ ਕੀਤੀ ਜਾਵੇਗੀ।

Rajinder Kaur BhattalRajinder Kaur Bhattal

ਸੂਬਾ ਸਰਕਾਰ ਨੇ ਵਪਾਰੀ ਬੋਰਡ ਨੂੰ ਵੀ ਭੰਗ ਕਰਨ ਦਾ ਫੈਸਲਾ ਕੀਤਾ ਹੈ। ਸੂਬਾ ਸਰਕਾਰ ਨੇ ਇਸ ਸਬੰਧੀ ਰਾਜਪਾਲ ਨੂੰ ਸਿਫਾਰਿਸ਼ ਭੇਜ ਦਿੱਤੀ ਹੈ। ਸੂਤਰਾਂ ਅਨੁਸਾਰ ਸਬੰਧਤ ਬੋਰਡ ਇਕ-ਦੋ ਦਿਨਾਂ ਵਿਚ ਭੰਗ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਬਣਾਏ ਗਏ ਇਕ ਹੋਰ ਬੋਰਡ ਨੂੰ ਵੀ ਭੰਗ ਕਰਨ ਦੀ ਕਾਰਵਾਈ ਕੀਤੀ ਗਈ ਹੈ। ਇਹਨਾਂ ਵਿਚੋਂ ਪੰਜ ਬੋਰਡ ਅਜਿਹੇ ਸਨ, ਜਿਨ੍ਹਾਂ ਦੇ ਚੇਅਰਮੈਨਾਂ ਨੂੰ ਰਾਜ ਮੰਤਰੀ ਦਾ ਦਰਜਾ ਦਿੱਤਾ ਗਿਆ ਸੀ। ਸਰਕਾਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੋਰਡ-ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ 'ਤੇ ਵਿਧਾਇਕਾਂ ਨੂੰ ਜ਼ਿੰਮੇਵਾਰੀ ਸੌਂਪਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement