ਪੰਜਾਬ ਪੇਂਡੂ ਵਿਕਾਸ ਮੰਤਰੀ ਵਲੋਂ ਸੂਬੇ ਦੀਆਂ 13 ਰਾਸ਼ਟਰੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦਾ ਸਨਮਾਨ
Published : Apr 26, 2022, 6:54 am IST
Updated : Apr 26, 2022, 6:54 am IST
SHARE ARTICLE
image
image

ਪੰਜਾਬ ਪੇਂਡੂ ਵਿਕਾਸ ਮੰਤਰੀ ਵਲੋਂ ਸੂਬੇ ਦੀਆਂ 13 ਰਾਸ਼ਟਰੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦਾ ਸਨਮਾਨ

1 ਜੂਨ ਤੋਂ ਅਵਾਰਡ ਜੇਤੂ ਪਿੰਡਾਂ ਵਿਚ ਗ੍ਰਾਮ ਸਭਾਵਾਂ ਸ਼ੁਰੂ ਕਰਨ ਦਾ ਐਲਾਨ

ਐਸ.ਏ.ਐਸ. ਨਗਰ, 25 ਅਪ੍ਰੈਲ (ਨਰਿੰਦਰ ਝਾਂਮਪੁਰ) : ਕੇਂਦਰੀ ਦਿਹਾਤੀ ਵਿਕਾਸ ਮੰਤਰਾਲੇ ਨੇ ਸਾਲ 2020-21 ਲਈ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਐਵਾਰਡ ਅਤੇ ਨਾਨਾ ਜੀ ਦੇਸ਼ਮੁਖ ਪੁਰਸਕਾਰ ਦਿੱਤੇ ਹਨ | ਇਹ ਐਵਾਰਡ ਪੰਚਾਇਤੀ ਰਾਜ ਸੰਸਥਾਵਾਂ ਨੂੰ  ਹਰ ਸਾਲ ਚੰਗੀ ਕਾਰਗੁਜ਼ਾਰੀ ਲਈ ਦਿਤੇ ਜਾਂਦੇ ਹਨ | ਪੰਜਾਬ ਦੀਆਂ ਪੰਚਾਇਤੀ ਰਾਜ ਸੰਸਥਾਵਾਂ ਨੇ ਇਸ ਸਾਲ 13 ਅਵਾਰਡ ਹਾਸਲ ਕਰ ਕੇ ਸੂਬੇ ਦਾ ਨਾਂ ਰੋਸ਼ਨ ਕੀਤਾ ਹੈ |
ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਨੇ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਕਰਵਾਏ ਸਮਾਗਮ ਦੌਰਾਨ ਸੂਬੇ ਦੀਆਂ ਸਾਰੀਆਂ 13 ਐਵਾਰਡ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ  ਸਨਮਾਨਤ ਕੀਤਾ |
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਸਾਰੇ ਪੁਰਸਕਾਰ ਜੇਤੂਆਂ ਨੂੰ  ਵਧਾਈ ਦਿੰਦਿਆਂ ਪੰਚਾਇਤਾਂ ਨੂੰ  ਸਰਕਾਰੀ ਗਰਾਂਟਾਂ ਦੀ ਬਿਨਾਂ ਕਿਸੇ ਭੇਦਭਾਵ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਵਰਤੋਂ ਕਰਨ ਦਾ ਸਪਸ਼ਟ ਸੰਦੇਸ਼ ਦਿਤਾ | ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਚਾਇਤਾਂ ਨੂੰ  ਉਨ੍ਹਾਂ ਦੇ ਚੰਗੇ ਕੰਮ ਲਈ ਪੂਰਾ ਸਹਿਯੋਗ ਦੇਵੇਗੀ ਅਤੇ ਉਨ੍ਹਾਂ ਦਾ ਸਨਮਾਨ ਕਰੇਗੀ |
ਇਸ ਤੋਂ ਪਹਿਲਾਂ ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਨੇ 1 ਜੂਨ, 2022 ਤੋਂ ਅਵਾਰਡ ਜੇਤੂ ਪਿੰਡਾਂ ਤੋਂ ਗ੍ਰਾਮ ਸਭਾ ਇਜਲਾਸ ਸ਼ੁਰੂ ਕਰਨ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਸਾਰੇ ਪਿੰਡਾਂ ਵਿਚ ਗ੍ਰਾਮ ਸਭਾਵਾਂ ਕਰਵਾਈਆਂ ਜਾਣਗੀਆਂ ਜਿਸ ਲਈ ਵਿਭਾਗ ਵਲੋਂ ਕੰਮ ਸ਼ੁਰੂ ਕਰ ਦਿਤਾ ਗਿਆ ਹੈ |
ਪੇਂਡੂ ਵਿਕਾਸ ਮੰਤਰੀ ਨੇ ਪੜ੍ਹੇ-ਲਿਖੇ ਨੌਜਵਾਨਾਂ ਨੂੰ  ਅਪਣੇ ਪਿੰਡਾਂ ਦੇ ਵਿਕਾਸ ਲਈ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਵੀ ਦਿਤਾ | ਉਨ੍ਹਾਂ ਐਵਾਰਡ ਜੇਤੂ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ  ਅਪੀਲ ਕੀਤੀ ਕਿ ਉਹ ਹੋਰਨਾਂ ਪੰਚਾਇਤਾਂ ਲਈ ਰੋਲ ਮਾਡਲ ਬਣਨ ਅਤੇ ਹੋਰਨਾਂ ਨੂੰ  ਵੀ ਉਨ੍ਹਾਂ ਦੇ ਰਾਹ 'ਤੇ ਚੱਲਣ ਲਈ ਪ੍ਰੇਰਤ ਕਰਨ |

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement