
ਨਵਜੋਤ ਸਿੱਧੂ ਨੇ ਲਿਖਿਆ ਕਿ ''ਮੇਰੇ ਪੁਰਾਣੇ ਦੋਸਤ ਪੀਕੇ ਨਾਲ ਇੱਕ ਸ਼ਾਨਦਾਰ ਮੁਲਾਕਾਤ। ਪੁਰਾਣੇ ਦੋਸਤ ਅਜੇ ਵੀ ਸਭ ਤੋਂ ਵਧੀਆ !!!''
ਚੰਡੀਗੜ੍ਹ - ਨਵਜੋਤ ਸਿੱਧੂ ਦੇ ਇਕ ਟਵੀਟ ਨੇ ਇਕ ਵਾਰ ਫਿਰ ਸਿਆਸਤ ਭਖਾ ਦਿੱਤੀ ਹੈ। ਦਰਅਸਲ ਨਵਜੋਤ ਸਿੱਧੂ ਨੇ ਹਾਲ ਹੀ ਵਿਚ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਕੀਤੀ ਤੇ ਜਿਸ ਤੋਂ ਬਾਅਦ ਉਹਨਾਂ ਨੇ ਟਵਿੱਟਰ ਹੈਂਡਲ 'ਤੇ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ ਤੇ ਲਿਖਿਆ ਕਿ ਪੁਰਾਣੇ ਦੋਸਤ ਅਜੇ ਵੀ ਸਭ ਤੋਂ ਵਧੀਆ ਹੁੰਦੇ ਹਨ।
ਨਵਜੋਤ ਸਿੱਧੂ ਨੇ ਲਿਖਿਆ ਕਿ ''ਮੇਰੇ ਪੁਰਾਣੇ ਦੋਸਤ ਪੀਕੇ ਨਾਲ ਇੱਕ ਸ਼ਾਨਦਾਰ ਮੁਲਾਕਾਤ। ਪੁਰਾਣੇ ਦੋਸਤ ਅਜੇ ਵੀ ਸਭ ਤੋਂ ਵਧੀਆ !!!''
ਦਰਅਸਲ ਨਵਜੋਤ ਸਿੱਧੂ ਨੇ ਇਸ ਮੁਲਾਕਾਤ ਦੀ ਤਸਵੀਰ ਉਸ ਸਮੇਂ ਸਾਂਝੀ ਕੀਤੀ ਜਦੋਂ ਪ੍ਰਸਾਂਤ ਕਿਸ਼ੋਰ ਨੇ ਸੋਨੀਆ ਗਾਂਧੀ ਵੱਲੋਂ ਪਾਰਟੀ ਵਿਚ ਸ਼ਾਮਲ ਹੋਣ ਦੇ ਸੱਦੇ ਨੂੰ ਨਕਾਰ ਦਿੱਤਾ ਹੈ। ਨਵਜੋਤ ਸਿੱਧੂ ਦੇ ਟਵੀਟ ਤੋਂ ਕੁੱਝ ਸਮਾਂ ਪਹਿਲਾਂ ਹੀ ਪ੍ਰਸ਼ਾਂਤ ਕਿਸ਼ੋਰ ਨੇ ਟਵੀਟ ਕਰ ਕੇ ਕਿਹਾ ਸੀ ਕਿ ''ਮੈਂ EAG (ਇੰਪਾਵਰਡ ਐਕਸ਼ਨ ਗਰੁੱਪ) ਦਾ ਹਿੱਸਾ ਬਣਨ, ਪਾਰਟੀ ਵਿਚ ਸ਼ਾਮਲ ਹੋਣ ਅਤੇ ਚੋਣਾਂ ਦੀ ਜ਼ਿੰਮੇਵਾਰੀ ਲੈਣ ਦੀ ਕਾਂਗਰਸ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਮੇਰੇ ਹਿਸਾਬ ਨਾਲ ਪਾਰਟੀ ਦੀਆਂ ਅੰਦਰੂਨੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਾਂਗਰਸ ਨੂੰ ਮੇਰੇ ਨਾਲੋਂ ਵੱਧ ਲੀਡਰਸ਼ਿਪ ਅਤੇ ਮਜ਼ਬੂਤ ਇੱਛਾ ਸ਼ਕਤੀ ਦੀ ਲੋੜ ਹੈ।''