ਜੇ ਅਸੀਂ ਖੁਦ ਨੂੰ ਦੂਜੇ ਸੂਬਿਆਂ ਦੇ ਹਵਾਲੇ ਕਰ ਦੇਵਾਂਗੇ ਤਾਂ ਪੰਜਾਬ ਦੀ ਰਾਖੀ ਕਿਵੇਂ ਕਰਾਂਗੇ?- ਸੁਖਪਾਲ ਖਹਿਰਾ
Published : Apr 26, 2022, 7:26 pm IST
Updated : Apr 26, 2022, 7:31 pm IST
SHARE ARTICLE
Sukhpal Singh Khaira
Sukhpal Singh Khaira

ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਪੰਜਾਬੀ ਕਦੇ ਵੀ ਪੰਜਾਬ ਨੂੰ ਰਿਮੋਟ ਕੰਟਰੋਲ ਨਾਲ ਚਲਾਉਣ ਦੀ ਕੇਜਰੀਵਾਲ ਦੀ ਸਾਜ਼ਿਸ਼ ਨੂੰ ਸਵੀਕਾਰ ਨਹੀਂ ਕਰਨਗੇ।

 

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੋਵਾਂ ਸਰਕਾਰਾਂ ਦਰਮਿਆਨ ਗਿਆਨ ਦੇ ਆਦਾਨ ਪ੍ਰਦਾਨ ਲਈ ਸਮਝੌਤੇ 'ਤੇ ਦਸਤਖਤ ਕੀਤੇ। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ 'ਆਪ' ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ।

Delhi and Punjab sign knowledge-sharing agreementDelhi and Punjab sign knowledge-sharing agreement

ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਦਿੱਲੀ ਸਰਕਾਰ ਨਾਲ ਸਮਝੌਤਾ ਆਤਮ ਸਮਰਪਣ ਦੇ ਬਰਾਬਰ ਹੈ। ਉਹਨਾਂ ਸਵਾਲ ਕੀਤਾ ਕਿ ਜੇਕਰ ਅਸੀਂ ਆਪਣੇ ਆਪ ਨੂੰ ਕਿਸੇ ਹੋਰ ਸੂਬੇ ਦੇ ਸਪੁਰਦ ਕਰ ਦਿੰਦੇ ਹਾਂ ਤਾਂ ਪੰਜਾਬ ਆਪਣੇ ਪਾਣੀਆਂ, ਭਾਸ਼ਾ ਆਦਿ ਦੀ ਰਾਖੀ ਕਿਵੇਂ ਕਰਾਂਗੇ?

Sukhpal Khaira Sukhpal Khaira

ਉਹਨਾਂ ਨੇ ਇਕ ਹੋਰ ਟਵੀਟ ਵਿਚ ਕਿਹਾ ਕਿ ਇਹ ਸਿਰਫ ਪੰਜਾਬ ਦੀ ਅਫ਼ਸਰਸ਼ਾਹੀ ਨੂੰ ਦਿੱਲੀ ਬੁਲਾਉਣ ਦੀ ਇਕ ਚਾਲ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਨੂੰ ਹਾਲ ਹੀ ਵਿਚ ਭਾਰੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਜਦੋਂ ਉਹਨਾਂ ਨੇ ਮੁੱਖ ਸਕੱਤਰ ਅਤੇ ਪਾਵਰ ਸਕੱਤਰ ਨੂੰ ਦਿੱਲੀ ਵਿਚ ਤਲਬ ਕੀਤਾ ਸੀ। ਉਹ ਗੈਰ-ਕਾਨੂੰਨੀ ਨੂੰ ਜਾਇਜ਼ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ! ਇਕ ਹੋਰ “ਬਦਲਾਅ”।

Sukhpal Singh KhairaSukhpal Singh Khaira

ਇਸ ਮਗਰੋਂ ‘ਆਪ’ ਵਿਧਾਇਕਾਂ ਵੱਲੋਂ ਕੀਤੇ ਗਏ ਟਵੀਟ ’ਤੇ ਪ੍ਰਤੀਕਿਰਿਆ ਦਿੰਦਿਆਂ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਵਿਧਾਇਕਾਂ ਵਲੋਂ ਅਰਵਿੰਦ ਕੇਜਰੀਵਾਲ ਦੇ ਹਿੰਦੀ ਰੀ-ਟਵੀਟ ਉਹਨਾਂ ਦੀ ਦਿੱਲੀ ਟੀਮ ਵੱਲੋਂ ਉਹਨਾਂ ਦੇ ਗਲਤ ਫੈਸਲੇ ਨੂੰ ਜਾਇਜ਼ ਠਹਿਰਾਉਣ ਅਤੇ ਥੋਪਣ ਲਈ ਕੀਤੇ ਜਾ ਰਹੇ ਹਨ। ਹੁਣ ਇਹ ਸਪੱਸ਼ਟ ਹੈ ਕਿ 'ਆਪ' ਪੰਜਾਬ ਦੇ ਵਿਧਾਇਕਾਂ ਦੇ ਟਵਿਟਰ ਹੈਂਡਲ ਨੂੰ ਦਿੱਲੀ ਨੇ ਹਾਈਜੈਕ ਕਰ ਲਿਆ ਹੈ! ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਪੰਜਾਬੀ ਕਦੇ ਵੀ ਪੰਜਾਬ ਨੂੰ ਰਿਮੋਟ ਕੰਟਰੋਲ ਨਾਲ ਚਲਾਉਣ ਦੀ ਕੇਜਰੀਵਾਲ ਦੀ ਸਾਜ਼ਿਸ਼ ਨੂੰ ਸਵੀਕਾਰ ਨਹੀਂ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement