ਧਾਰਾ 370 ਖ਼ਤਮ ਕੀਤੇ ਜਾਣ ਵਿਰੁਧ ਅਰਜ਼ੀਆਂ 'ਤੇ ਛੁੱਟੀਆਂ ਤੋਂ ਬਾਅਦ ਸੁਣਵਾਈ ਕਰੇਗੀ ਸੁਪਰੀਮ ਕੋਰਟ
Published : Apr 26, 2022, 6:48 am IST
Updated : Apr 26, 2022, 6:48 am IST
SHARE ARTICLE
image
image

ਧਾਰਾ 370 ਖ਼ਤਮ ਕੀਤੇ ਜਾਣ ਵਿਰੁਧ ਅਰਜ਼ੀਆਂ 'ਤੇ ਛੁੱਟੀਆਂ ਤੋਂ ਬਾਅਦ ਸੁਣਵਾਈ ਕਰੇਗੀ ਸੁਪਰੀਮ ਕੋਰਟ

 

ਨਵੀਂ ਦਿੱਲੀ, 25 ਅਪ੍ਰੈਲ : ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰ ਕੇ ਉਸ ਨੂੰ  2 ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੰਡਣ ਦੇ ਕਾਨੂੰਨ ਨੂੰ  ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਕਰਨ 'ਤੇ ਸਹਿਮਤੀ ਹਤਾਉਂਦਿਆਂ ਸੋਮਵਾਰ ਨੂੰ  ਕਿਹਾ ਕਿ ਉਹ ਪਟੀਸ਼ਨਾਂ ਨੂੰ  ਜੁਲਾਈ 'ਚ ਸੂਚੀਬੱਧ ਕਰਨ ਦੀ ਕੋਸ਼ਿਸ਼ ਕਰੇਗਾ | ਚੀਫ਼ ਜਸਟਿਸ ਐਨ.ਵੀ. ਰਮੰਨਾ ਅਤੇ ਹਿਮਾ ਕੋਹਲੀ ਨੇ ਅਰਜ਼ੀਦਾਤਾਵਾਂ ਵਲੋਂ ਪੇਸ਼ ਸੀਨੀਅਰ ਆਗੂ ਸ਼ੇਖਰ ਦੇਸ਼ਪਾਂਡੇ ਦੀ ਦਲੀਲ 'ਤੇ ਗੌਰ ਕੀਤਾ ਅਤੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਹੱਦਬੰਦੀ ਦੀ ਪ੍ਰਕ੍ਰਿਆ ਸ਼ੁਰੂ ਕੀਤੇ ਜਾਣ ਦੇ ਮੱਦੇਨਜ਼ਰ ਅਰਜ਼ੀਆਂ 'ਤੇ ਤੁਰਤ ਸੁਣਵਾਈ ਦੀ ਜ਼ਰੂਰਤ ਹੈ | ਸੀਨੀਅਰ ਵਕੀਲ ਨੇ ਕਿਹਾ ਕਿ ਇਹ ਧਾਰਾ 370 ਨਾਲ ਸਬੰਧਤ ਮਾਮਲਾ ਹੈ | ਹੱਦਬੰਦੀ ਵੀ ਚੱਲ ਰਹੀ ਹੈ |
ਜਸਟਿਸ ਐਨ.ਵੀ. ਰਮੰਨਾ ਪ੍ਰਧਾਨਗੀ ਵਾਲੀ ਬੈਂਚ ਨੇ ਸੀਨੀਅਰ ਵਕੀਲ ਸ਼ੇਖਰ ਨਫੜੇ ਅਤੇ ਪੀ. ਚਿਦਾਂਬਰਮ ਦੀ ਗੁਹਾਰ 'ਤੇ ਕਿਹਾ ਕਿ ਪਟੀਸ਼ਨਾਂ 'ਤੇ 5 ਜੱਜਾਂ ਦੀ ਬੈਂਚ ਸੁਣਵਾਈ ਕਰੇਗੀ |
ਸੀਨੀਅਰ ਐਡਵੋਕੇਟ ਸਰਵਸ਼੍ਰੀ ਨਫੜੇ ਅਤੇ ਚਿਦਾਂਬਰਮ ਨੇ ਵਿਸ਼ੇਸ਼ ਜ਼ਿਕਰ ਦੌਰਾਨ ਪਟੀਸ਼ਨਾਂ 'ਤੇ ਅਗਲੇ ਹਫ਼ਤੇ ਸੁਣਵਾਈ ਦੀ ਗੁਹਾਰ ਲਗਾਈ ਸੀ | ਇਸ 'ਤੇ ਚੀਫ਼ ਜਸਟਿਸ ਨੇ ਕਿਹਾ ਕਿ ਜੁਲਾਈ 'ਚ ਪਟੀਸ਼ਨਾਂ ਨੂੰ  ਸੁਣਵਾਈ ਲਈ ਸੂਚੀਬੱਧ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ | ਜੱਜ ਰਮੰਨਾ ਨੇ ਅਗਲੇ ਹਫ਼ਤੇ ਸੁਣਵਾਈ ਦੀ ਗੁਹਾਰ 'ਤੇ ਕਿਹਾ ਕਿ ਪਟੀਸ਼ਨਾਂ ਨੂੰ  5 ਜੱਜਾਂ ਦੀ ਬੈਂਚ ਦੇ ਸਾਹਮਣੇ ਸੂਚੀਬੱਧ ਕੀਤਾ ਜਾਣਾ ਹੈ, ਕਿਉਂਕਿ ਇਨ੍ਹਾਂ 'ਤੇ ਸੁਣਵਾਈ ਵਾਲੀ ਮੂਲ ਬੈਂਚ ਦੇ ਕੁਝ ਜੱਜ ਸੇਵਾਮੁਕਤ ਹੋ ਚੁਕੇ ਹਨ, ਲਿਹਾਜ਼ਾ ਉਸ ਨੂੰ  ਮੁੜ ਗਠਤ ਕਰਨਾ ਹੋਵੇਗਾ |                 (ਪੀਟੀਆਈ)

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement