ਅਬੋਹਰ ਪੁਲਿਸ ਦੀ ਕਾਰਵਾਈ, 2 ਦੇਸੀ ਪਿਸਤੌਲ, 2 ਮੈਗਜ਼ੀਨ, 7 ਜਿੰਦਾ ਕਾਰਤੂਸ ਸਮੇਤ 3 ਨੌਜਵਾਨ ਕੀਤੇ ਕਾਬੂ

By : GAGANDEEP

Published : Apr 26, 2023, 12:01 pm IST
Updated : Apr 26, 2023, 12:02 pm IST
SHARE ARTICLE
photo
photo

ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ

 

ਅਬੋਹਰ: ਕਾਊਂਟਰ ਇੰਟੈਲੀਜੈਂਸ ਸਬ ਯੂਨਿਟ ਅਬੋਹਰ ਨੂੰ ਬੀਤੀ ਰਾਤ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਦੀ ਟੀਮ ਨੇ ਗੋਬਿੰਦਗੜ੍ਹ ਟੀ ਪੁਆਇੰਟ ਤੋਂ ਤਿੰਨ ਨੌਜਵਾਨਾਂ ਨੂੰ ਨਜਾਇਜ਼ ਹਥਿਆਰਾਂ ਅਤੇ ਕਾਰਤੂਸਾਂ ਸਮੇਤ ਕਾਬੂ ਕੀਤਾ। ਜਿਸ ਦੇ ਖਿਲਾਫ ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: WHO ਨੇ ਇੱਕ ਹੋਰ ਭਾਰਤ 'ਚ ਬਣੀ ਕਫ ਸੀਰਪ ਨੂੰ ਦੱਸਿਆ ਅਸੁਰੱਖਿਅਤ  

ਜਾਣਕਾਰੀ ਅਨੁਸਾਰ ਏ.ਐਸ.ਆਈ ਜੋਗਿੰਦਰ ਸਿੰਘ ਆਪਣੀ ਟੀਮ ਸਮੇਤ ਬੀਤੀ ਰਾਤ ਮਲੋਟ ਰੋਡ 'ਤੇ ਗੋਬਿੰਦਗੜ੍ਹ ਟੀ ਪੁਆਇੰਟ ਨੇੜੇ ਗਸ਼ਤ ਕਰ ਰਹੇ ਸਨ ਤਾਂ ਬੱਸ ਸਟੈਂਡ ਨੇੜੇ ਬਾਈਕ ਸਵਾਰ ਤਿੰਨ ਨੌਜਵਾਨ ਸ਼ੱਕੀ ਹਾਲਤ 'ਚ ਖੜ੍ਹੇ ਸਨ।

ਇਹ ਵੀ ਪੜ੍ਹੋ: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ 

ਪੁਲਿਸ ਟੀਮ ਨੂੰ ਦੇਖ ਕੇ ਘਬਰਾ ਗਏ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਜਿਨ੍ਹਾਂ ਨੂੰ ਪੁਲਿਸ ਨੇ ਰੋਕ ਕੇ ਉਹਨਾਂ ਦਾ ਨਾਮ ਪੁੱਛਿਆ, ਉਨ੍ਹਾਂ ਦੀ ਪਹਿਚਾਣ ਲਵੀਸ਼ ਪੁੱਤਰ ਰਵਿੰਦਰ ਪਾਲ ਵਾਸੀ ਕ੍ਰਿਸ਼ਨਾ ਨਗਰੀ ਗਲੀ ਨੰਬਰ 4 ਮਲੋਟ, ਜਤਿੰਦਰ ਉਰਫ ਕਾਲਾ ਵਜੋਂ ਹੋਈ ਹੈ।

ਪੁੱਤਰ ਮਲ ਸਿੰਘ ਵਾਸੀ ਪਿੰਡ ਕੋਠੇ ਠੱਗਣੀਆਂ ਫਾਜ਼ਿਲਕਾ ਅਤੇ ਕੁਲਵਿੰਦਰ ਉਰਫ ਕਿੰਦੂ ਪੁੱਤਰ ਕਿਸ਼ਨ ਸਿੰਘ ਵਾਸੀ ਪਿੰਡ ਬਹਿਕਖਾਸ, ਫਾਜ਼ਿਲਕਾ ਦੇ ਰੂਪ ਵਿਚ ਹੋਈ ਹੈ। ਇਨ੍ਹਾਂ ਤਿੰਨ ਨੌਜਵਾਨਾਂ ਦੀ ਤਲਾਸ਼ੀ ਲੈਣ 'ਤੇ ਇਨ੍ਹਾਂ ਕੋਲੋਂ 315 ਬੋਰ ਦੇ ਦੋ ਦੇਸੀ ਪਿਸਤੌਲ ਅਤੇ 32 ਬੋਰ ਦਾ ਇੱਕ ਪਿਸਤੌਲ, 2 ਮੈਗਜ਼ੀਨ ਅਤੇ 7 ਜਿੰਦਾ ਕਾਰਤੂਸ ਬਰਾਮਦ ਹੋਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement