
9 ਜ਼ਿੰਦਾ ਕਾਰਤੂਸ ਸਮੇਤ 3 ਹਥਿਆਰ ਬਰਾਮਦ
ਅੰਮ੍ਰਿਤਸਰ: ਏਜੀਟੀਐਫ ਅਤੇ ਸੀਆਈਏ ਅੰਮ੍ਰਿਤਸਰ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਭਗੌੜੇ ਅਪਰਾਧੀ ਨਿਤਿਨ ਨਾਹਰ ਨੂੰ ਉਸ ਦੇ ਦੋ ਸਾਥੀਆਂ ਸਮੇਤ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਨੇ 9 ਜਿੰਦਾ ਕਾਰਤੂਸ ਸਮੇਤ 3 ਹਥਿਆਰ ਵੀ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ: ਸਹੁਰਿਆਂ ਦੇ ਸਾਹਮਣੇ ਖ਼ਰਾਬ ਹੋਈ ਕਾਰ ਤਾਂ ਗਧੇ ਨਾਲ ਖਿੱਚ ਕੇ ਸ਼ੋਅਰੂਮ ਪਹੁੰਚਿਆ ਸ਼ਖ਼ਸ, ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ
ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਪਰਾਧੀਆਂ ਦੀ ਗ੍ਰਿਫਤਾਰੀ ਨਾਲ ਤਿੰਨ ਯੋਜਨਾਬੱਧ ਕਤਲ ਅਤੇ ਫਿਰੌਤੀ ਦੀਆਂ ਕਈ ਕੋਸ਼ਿਸ਼ਾਂ ਨੂੰ ਰੋਕਿਆ ਗਿਆ ਹੈ। ਫਿਲਹਾਲ ਅਗਲੇਰੀ ਜਾਂਚ ਜਾਰੀ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।